• Latest
  • Trending
Punjab: ਮੁੱਖ ਮੰਤਰੀ ਨੇ ਚੀਫ਼ ਜਸਟਿਸ ‘ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ

Punjab: ਮੁੱਖ ਮੰਤਰੀ ਨੇ ਚੀਫ਼ ਜਸਟਿਸ ‘ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ

9 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

5 hours ago
ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

6 hours ago
ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

6 hours ago
ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

6 hours ago
SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

6 hours ago
ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

7 hours ago
ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

8 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

8 hours ago
ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

8 hours ago
Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

9 hours ago
ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

9 hours ago
Hindi News
English News
Saturday, July 18, 2026
No Result
View All Result
32 °c
Chandigarh
35 ° Sun
29 ° Mon
25 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮੁੱਖ ਮੰਤਰੀ ਨੇ ਚੀਫ਼ ਜਸਟਿਸ ‘ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਸਖ਼ਤ ਨਜ਼ਰ

October 10, 2025
in ਖਬਰਾਂ, ਪੰਜਾਬ
Punjab: ਮੁੱਖ ਮੰਤਰੀ ਨੇ ਚੀਫ਼ ਜਸਟਿਸ ‘ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ
Punjab: ਮੁੱਖ ਮੰਤਰੀ ਨੇ ਚੀਫ਼ ਜਸਟਿਸ ‘ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਸਖ਼ਤ ਨਜ਼ਰ
ਨਵਜੋਤ ਸਿੱਧੂ ਦੇ ਰਾਜਨੀਤੀ ਵਿੱਚ ਮੁੜ ਸਰਗਰਮ ਹੋਣ ‘ਤੇ ਤੰਜ ਕੱਸਿਆ

ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ):- ਭਾਰਤ ਦੇ ਚੀਫ ਜਸਟਿਸ ‘ਤੇ ਜੁੱਤੀ ਸੁੱਟਣ ਦੀ ਕੋਸ਼ਿਸ਼ ਦੀ ਸਖ਼ਤ ਨਿੰਦਾ ਕਰਦਿਆਂ Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਹ ਘਟੀਆ ਹਰਕਤ ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਨਤੀਜਾ ਹੈ।

ਰਾਜ ਸਭਾ ਲਈ ਉੱਘੇ ਉਦਯੋਗਪਤੀ ਰਜਿੰਦਰ ਗੁਪਤਾ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਭਗਵਾਂ ਪਾਰਟੀ ਆਪਣੇ ਨਫਰਤ ਭਰੇ ਪ੍ਰਚਾਰ ਰਾਹੀਂ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਲੋਕਾਂ ਦੇ ਹਿੱਤਾਂ ਨੂੰ ਲਗਾਤਾਰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਇਹ ਘਟਨਾ ਇਸ ਦਾ ਹੀ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੀ ਨਿਆਂ ਪ੍ਰਣਾਲੀ ਅਤੇ ਇੱਥੋਂ ਤੱਕ ਕਿ ਦੇਸ਼ ਦੀ ਫਿਰਕੂ ਸਦਭਾਵਨਾ ਅਤੇ ਭਾਈਚਾਰੇ ਲਈ ਵੀ ਇੱਕ ਗੰਭੀਰ ਖ਼ਤਰਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਦੇ ਚੀਫ਼ ਜਸਟਿਸ ਸਖ਼ਤ ਮਿਹਨਤ ਅਤੇ ਸਮਰਪਿਤ ਭਾਵਨਾ ਨਾਲ ਆਪਣਾ ਕੰਮ ਕਰਦਿਆਂ ਇਸ ਅਹੁਦੇ ‘ਤੇ ਪਹੁੰਚੇ ਹਨ ਅਤੇ ਅਜਿਹਾ ਘਿਨਾਉਣਾ ਕਾਰਾ ਸੱਚਮੁੱਚ ਨਿੰਦਣਯੋਗ ਹੈ।

ਮੁੱਖ ਮੰਤਰੀ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਸਖ਼ਤ ਨਜ਼ਰ ਰੱਖ ਰਹੀ ਹੈ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਹੱਦੀ ਸੂਬਾ ਹੋਣ ਕਰਕੇ ਕਈ ਵਿਰੋਧੀ ਤਾਕਤਾਂ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਅਤੇ ਆਮਨ-ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਵਿੱਚ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਅਜਿਹੀਆਂ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਅਜਿਹੀ ਕਿਸੇ ਵੀ ਕਾਰਵਾਈ ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੱਬਾਂ ਭਾਰ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਸਮਾਜ ਵਿਰੋਧੀ ਅਨਸਰ ਹਮੇਸ਼ਾ ਸੂਬੇ ਵਿੱਚ ਗੜਬੜੀ ਪੈਦਾ ਕਰਨ ਦੀ ਕੋਸ਼ਿਸ਼ ਵਿੱਚ ਰਹਿੰਦੇ ਹਨ, ਪਰ ਪੰਜਾਬ ਪੁਲਿਸ ਉਨ੍ਹਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਭਗਵੰਤ ਸਿੰਘ ਮਾਨ ਨੇ ਸਮੁੱਚੀ ਲੋਕਾਈ ਨੂੰ ਤਿਉਹਾਰਾਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਲੋਕ ਬਿਨਾਂ ਕਿਸੇ ਡਰ-ਭੈਅ ਦੇ ਸਾਰੇ ਤਿਉਹਾਰਾਂ ਨੂੰ ਪੂਰੇ ਰੀਤੀ-ਰਿਵਾਜ਼, ਧਾਰਮਿਕ ਭਾਵਨਾ ਅਤੇ ਉਤਸ਼ਾਹ ਨਾਲ ਮਨਾਉਣ।

ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਣ-ਪੀਣ ਦੀਆਂ ਵਸਤਾਂ ਵਿੱਚ ਮਿਲਾਵਟਖੋਰੀ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਿਹਤ ਵਿਭਾਗ ਨੂੰ ਇਸ ਦੀ ਜਾਂਚ ਲਈ ਵਿਆਪਕ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਵਪਾਰੀਆਂ ਨੂੰ ਵੀ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਵੇਚੀਆਂ ਜਾਣ ਵਾਲੀਆਂ ਮਠਿਆਈਆਂ ਅਤੇ ਹੋਰ ਸਾਮਾਨ ਮਿਲਾਵਟ ਰਹਿਤ ਅਤੇ ਉੱਚ ਗੁਣਵੱਤਾ ਵਾਲਾ ਹੋਵੇ। ਤੰਦਰੁਸਤ ਸਿਹਤ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਜੈਵਿਕ ਉਤਪਾਦਾਂ ਨੂੰ ਅਪਨਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਇਨ੍ਹਾਂ ਉਤਪਾਦਾਂ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।

ਸਾਬਕਾ ਮੰਤਰੀ ਨਵਜੋਤ ਸਿੱਧੂ ਦੇ ਮੁੜ ਰਾਜਨੀਤੀ ਵਿੱਚ ਸਰਗਰਮ ਹੋਣ ‘ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਜਦੋਂ ਵੀ ਚਾਹੇ ਰਾਜਨੀਤੀ ਵਿੱਚ ਸ਼ਾਮਲ ਹੋਣ ਜਾਂ ਛੱਡਣ ਲਈ ਆਜ਼ਾਦ ਹੈ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਸਿੱਧੂ ਨੇ ਆਪਣੇ ਹੋਰ ਰੁਝੇਵਿਆਂ ਤੋਂ ਲਾਂਭੇ ਹੋ ਕੇ ਇੱਕ ਵਾਰ ਫਿਰ ਪੰਜਾਬ ਨੂੰ ਯਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਕ੍ਰਿਕਟਰ (ਨਵਜੋਤ ਸਿੱਧੂ) ਤੋਂ ਕੁਝ ਵੀ ਨਵੇਂ ਅਤੇ ਚੰਗੇ ਦੀ ਉਮੀਦ ਨਹੀਂ ਕੀਤੀ ਜਾ ਸਕਦੀ ਕਿਉਂਕਿ ਉਨ੍ਹਾਂ ਨੇ ਆਪਣਾ ਪੁਰਾਣਾ ਏਜੰਡਾ ਦੁਹਰਾਉਣ ਤੋਂ ਇਲਾਵਾ ਹੋਰ ਕੁਝ ਨਹੀਂ ਕਰਨਾ। ਭਗਵੰਤ ਸਿੰਘ ਮਾਨ ਨੇ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੱਧੂ ਨੂੰ ਆਪਣਾ ਨਵਾਂ ਰਾਜਨੀਤਿਕ ਸਫ਼ਰ ਸ਼ੁਰੂ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪੰਜਾਬ ਦੇ ਲੋਕਾਂ ਨੂੰ ਰੌਸ਼ਨੀਆਂ ਦੇ ਤਿਉਹਾਰ-ਦੀਵਾਲੀ ਦੌਰਾਨ ਸਾਵਧਾਨੀ ਵਰਤਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਨਾਗਰਿਕਾਂ ਨੂੰ ਸੁਰੱਖਿਅਤ ਅਤੇ ਵਾਤਾਵਰਣ ਅਨੁਕੂਲ “ਗ੍ਰੀਨ ਦੀਵਾਲੀ” ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਤਿਉਹਾਰ ‘ਤੇ ਅਕਸਰ ਪਟਾਕਿਆਂ ਕਾਰਨ ਅੱਖਾਂ ‘ਤੇ ਪ੍ਰਭਾਵ ਪੈਣ ਦੇ ਮਾਮਲੇ ਸਾਹਮਣੇ ਆਉਂਦੇ ਹਨ, ਇਸ ਲਈ ਲੋਕ ਇਸ ਪਵਿੱਤਰ ਤਿਉਹਾਰ ਨੂੰ ਮਨਾਉਂਦੇ ਸਮੇਂ ਆਪਣਾ ਵੱਧ ਤੋਂ ਵੱਧ ਬਚਾਅ ਰੱਖਣ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਰੌਸ਼ਨੀਆਂ ਦਾ ਇਹ ਤਿਉਹਾਰ ਸੂਬੇ ਦੇ ਹਰ ਨਾਗਰਿਕ ਲਈ ਖੁਸ਼ਹਾਲੀ ਅਤੇ ਤਰੱਕੀ ਲੈ ਕੇ ਆਵੇਗਾ।

ਹੜ੍ਹਾਂ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਸਰਕਾਰ ਦੀ ਕੀਤੀ ਜਾ ਰਹੀ ਆਲੋਚਨਾ ‘ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਨਿਰਾਸ਼ਾ ਦੇ ਆਲਮ ਵਿੱਚ ਬੇਵਜ੍ਹਾ ਪੰਜਾਬ ਸਰਕਾਰ ਨੂੰ ਦੋਸ਼ੀ ਠਹਿਰਾ ਰਹੀ ਹੈ। ਉਨ੍ਹਾਂ ਕਿਹਾ ਕਿ ਹੜ੍ਹ ਇੱਕ ਕੁਦਰਤੀ ਆਫ਼ਤ ਹੈ ਅਤੇ ਇਹ ਸੂਬੇ ਵਿੱਚ ਪਹਿਲੀ ਵਾਰ ਨਹੀਂ ਆਈ ਹੈ। ਉਨ੍ਹਾਂ ਕਿਹਾ ਕਿ ਇਸ ਕੁਦਰਤੀ ਆਫ਼ਤ ਲਈ ਕਿਸੇ ਵੀ ਵਿਅਕਤੀ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ ਕਿਉਂਕਿ ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਹੋਰ ਰਾਜਾਂ ਵਿੱਚ ਵੀ ਇਸ ਆਫ਼ਤ ਨੇ ਵੱਡੀ ਤਬਾਹੀ ਮਚਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁਲਾਂਕਣ (ਗਿਰਦਾਵਰੀ) ਦੀ ਪ੍ਰਕਿਰਿਆ ਜਾਰੀ ਹੈ ਅਤੇ ਮੁਆਵਜ਼ੇ ਦੇ ਚੈੱਕ ਜਲਦ ਵੰਡੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਬਾਰੇ ਆਪਣੀ ਰਿਪੋਰਟ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਸੌਂਪ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗੇਂਦ ਹੁਣ ਕੇਂਦਰ ਦੇ ਪਾਲੇ ਵਿੱਚ ਹੈ ਅਤੇ ਮੋਦੀ ਸਰਕਾਰ ਨੂੰ ਹੜ੍ਹਾਂ ਨਾਲ ਝੰਬੇ ਸੂਬੇ ਨੂੰ ਮੁੜ ਲੀਹ ‘ਤੇ ਲਿਆਉਣ ਲਈ ਖੁੱਲ੍ਹੇ ਦਿਲ ਨਾਲ ਫੰਡ ਜਾਰੀ ਕਰਨੇ ਚਾਹੀਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਪੱਧਰ ‘ਤੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਜਲਦ ਤੋਂ ਜਲਦ ਆਮ ਵਰਗੇ ਹਾਲਾਤ ਬਹਾਲ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਬੇਵਕਤੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਇਸਨੂੰ ਪੰਜਾਬੀ ਸੰਗੀਤ ਇੰਡਸਟਰੀ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਉਨ੍ਹਾਂ ਉੱਘੇ ਖਿਡਾਰੀ ਅਤੇ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ‘ਤੇ ਵੀ ਦੁੱਖ ਪ੍ਰਗਟ ਕੀਤਾ ਜਿਨ੍ਹਾਂ ਦਾ ਬੀਤੇ ਵੀਰਵਾਰ ਨੂੰ ਦੇਹਾਂਤ ਹੋ ਗਿਆ। ਭਗਵੰਤ ਸਿੰਘ ਮਾਨ ਨੇ ਦੋਵੇਂ ਨੌਜਵਾਨਾਂ ਦੀ ਮੌਤ ਨੂੰ ਮੰਦਭਾਗੀ ਘਟਨਾ ਅਤੇ ਸੂਬੇ ਲਈ ਵੱਡਾ ਘਾਟਾ ਦੱਸਿਆ।

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸੰਜੀਵ ਅਰੋੜਾ, ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਹੋਰ ਮੌਜੂਦ ਸਨ।

Tags: BREAKING NEWSBreaking news in PunjabiChandigarhLatest Punjab newsPUNJABPUNJAB CMPunjab GovernmentWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

by Jaspreet Kaur
July 17, 2026
0

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ 'ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ ਨਵੀ ਦਿੱਲੀ, 17...

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

by Jaspreet Kaur
July 17, 2026
0

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ ਨਵੀ ਦਿੱਲੀ, 17 ਜੁਲਾਈ 2026 (ਵਿਸ਼ਵ ਵਾਰਤਾ): ਮੈਕਸੀਕੋ...

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

by Ankit
July 17, 2026
0

ਗੈਂਗਸਟਰਾਂ 'ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ — ਪੁਲਿਸ ਟੀਮਾਂ ਨੇ 241 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਚੀਨ ਦੇ ਗਾਨਸੂ ਵਿੱਚ ਜ਼ਮੀਨ ਖਿਸਕਣ ਕਾਰਨ 21 ਲੋਕਾਂ ਦੀ ਮੌਤ

ਚੀਨ ਦੇ ਗਾਨਸੂ ਵਿੱਚ ਜ਼ਮੀਨ ਖਿਸਕਣ ਕਾਰਨ 21 ਲੋਕਾਂ ਦੀ ਮੌਤ

by Navjot
1 week ago
0

ਚੀਨ ਦੇ ਗਾਨਸੂ ਵਿੱਚ ਜ਼ਮੀਨ ਖਿਸਕਣ ਕਾਰਨ 21 ਲੋਕਾਂ ਦੀ ਮੌਤ ਤਾਨਚਾਂਗ, 8 ਜੁਲਾਈ (ਵਿਸ਼ਵ ਵਾਰਤਾ) ਸਥਾਨਕ ਅਧਿਕਾਰੀਆਂ ਨੇ ਬੁੱਧਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 