Punjab: ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਦਾ ਦੇਹਾਂਤ: ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 12 ਅਕਤੂਬਰ 2025 – ਸ਼੍ਰੋਮਣੀ ਕਮੇਟੀ (Punjab) ਮੈਂਬਰ ਭਾਈ ਰਾਮ ਸਿੰਘ ਦਾ ਅੱਜ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਭਾਈ ਰਾਮ ਸਿੰਘ ਨਿਮਰ ਸੁਭਾਅ ਵਾਲੇ ਨੇਕਦਿਲ ਇਨਸਾਨ ਸਨ, ਜਿਨ੍ਹਾਂ ਨੇ ਹਮੇਸ਼ਾ ਪੰਥਕ ਸਰੋਕਾਰਾਂ ਨੂੰ ਪਹਿਲ ਦਿੱਤੀ। ਭਾਈ ਰਾਮ ਸਿੰਘ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਲੰਬਾ ਸਮਾਂ ਸੇਵਾਵਾਂ ਨਿਭਾਈਆਂ ਅਤੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਕਾਰਜਾਂ ਵਿਚ ਯੋਗਦਾਨ ਪਾਇਆ।

ਉਨ੍ਹਾਂ ਦੇ ਦੇਹਾਂਤ ‘ਤੇ ਸਾਬਕਾ ਸਿੱਖ ਫੈਡਰੇਸ਼ਨ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਭਾਈ ਰਾਮ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਈ ਰਾਮ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਵੀ ਵੱਡਾ ਘਾਟਾ ਪਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























