Cabinet Meeting : ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ ਅੱਜ; ਕਈ ਵੱਡੇ ਫੈਸਲਿਆਂ ‘ਤੇ ਲੱਗੇਗੀ ਮੋਹਰ!
ਚੰਡੀਗੜ੍ਹ, 13 ਅਕਤੂਬਰ 2025 (ਵਿਸ਼ਵ ਵਾਰਤਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਅੱਜ ਪੰਜਾਬ ਕੈਬਨਿਟ (Cabinet Meeting) ਦੀ ਅਹਿਮ ਮੀਟਿੰਗ ਹੋਵੇਗੀ।ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਦੁਪਹਿਰ 3:00 ਵਜੇ ਹੋਵੇਗੀ। ਇਸ ਮੀਟਿੰਗ ਵਿੱਚ ਕਿਹੜੇ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ, ਇਸ ਬਾਰੇ ਹਾਲੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪਰ ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ। ਹਾਲਾਂਕਿ, ਮੀਟਿੰਗ ਦਾ ਅਧਿਕਾਰਤ ਏਜੰਡਾ ਵੀ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























