Amritsar : ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੀ ਤਾਰੀਖ ਦਾ ਐਲਾਨ
– ਐੱਸ. ਜੀ. ਪੀ. ਸੀ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਕੀਤੀ ਜਾਵੇਗੀ ਚੋਣ
ਅੰਮ੍ਰਿਤਸਰ,13 ਅਕਤੂਬਰ 2025 (ਵਿਸ਼ਵ ਵਾਰਤਾ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੀ ਤਾਰੀਖ ਦਾ ਐਲਾਨ ਕਰ ਦਿੱਤਾ ਗਿਆ ਹੈ। 3 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਸੱਦਿਆ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਉਪ-ਪ੍ਰਧਾਨ, ਸਕੱਤਰ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਸਲਾਨਾ ਜਨਰਲ ਇਜਲਾਸ 3 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਇਸ ਦੀ ਜਾਣਕਾਰੀ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੀ ਗਈ ਹੈ।
SGPC ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ ਲਏ ਗਏ ਵੱਡੇ ਫੈਸਲੇ
– ਭਾਈ ਰਾਮ ਸਿੰਘ ਅਤੇ ਜਗਜੀਤ ਸਿੰਘ ਬਰਾੜ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕੀਤਾ ਗਿਆ।
– ਸ਼੍ਰੋਮਣੀ ਕਮੇਟੀ ਹੜ੍ਹ ਪੀੜਤਾਂ ਨੂੰ ਬੀਜ ਵੰਡੇਗੀ। ਡੇਰਾ ਬਾਬਾ ਨਾਨਕ, ਬਾਬਾ ਬੁੱਢਾ ਸਾਹਿਬ ਰਾਮਦਾਸ, ਜਾਮਨੀ ਸਾਹਿਬ ਗੁਰਦੁਆਰਾ, ਸ੍ਰੀ ਬੇਰ ਸਾਹਿਬ ਗੁਰਕਸ਼ਰਾ ਅਤੇ ਡੇਰਾ ਬਾਬਾ ਨਾਨਕ ਗੁਰਦੁਆਰੇ ਵਿਖੇ ਪੰਜ ਕੇਂਦਰ ਸਥਾਪਤ ਕੀਤੇ ਗਏ ਹਨ।
– ਪੰਜ ਟਰੱਕ ਗੱਦੇ ਅਤੇ ਰਜਾਈਆਂ ਉਪਲਬਧ ਕਰਵਾਈਆਂ ਗਈਆਂ ਹਨ। ਇਹ ਫੈਸਲਾ ਆਉਣ ਵਾਲੇ ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਸੀ।
– ਜੰਮੂ-ਕਸ਼ਮੀਰ ਵਿੱਚ ਬੀਤੇ ਦਿਨੀਂ ਪੰਜ ਸਰੂਪ ਅਗਨ ਭੇਟ ਕਰਨ ਦੀ ਘਟਨਾ ਵਾਪਰੀ ਸੀ। ਕੇਂਦਰ ਸਰਕਾਰ ਤੋਂ ਬੀਐਨਐਸ ਦੀ ਧਾਰਾ 295-ਏ ਵਿੱਚ ਸੋਧ ਕਰਨ ਦੀ ਮੰਗ ਕੀਤੀ ਜਾਵੇਗੀ।
– ਗੁਰੂ ਤੇਗ ਬਹਾਦਰ ਜੀ ਦਾ ਨਗਰ ਕੀਰਤਨ ਕੁਝ ਦਿਨਾਂ ਵਿੱਚ ਦਿੱਲੀ ਪਹੁੰਚੇਗਾ, ਜਿੱਥੋਂ ਇਹ ਹਰਿਆਣਾ ਤੋਂ ਹੁੰਦਾ ਹੋਇਆ ਪੰਜਾਬ ਪੁੱਜੇਗਾ। ਇਸ ਦੀਆਂ ਤਿਆਰੀਆਂ ਬਾਰੇ ਵੀ ਫੈਸਲੇ ਲਏ ਗਏ।
– ਖ਼ਾਲਸਾ ਕਾਲਜ, ਮਾਟੁੰਗਾ, ਮੁੰਬਈ ਨੂੰ ਯੂਨੀਵਰਸਿਟੀ ਬਣਾਉਣ ਦਾ ਮਤਾ ਪਾਸ ਕੀਤਾ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























