• Latest
  • Trending
Punjab Police ਵੱਲੋਂ ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, 500 ਗ੍ਰਾਮ ਅਫੀਮ ਸਮੇਤ ਤਿੰਨ ਕਾਬੂ

Punjab Police ਵੱਲੋਂ ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, 500 ਗ੍ਰਾਮ ਅਫੀਮ ਸਮੇਤ ਤਿੰਨ ਕਾਬੂ

1 year ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

6 minutes ago
Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

12 minutes ago
Punjab News :ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

Punjab News :ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

18 minutes ago
ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ

ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ

30 minutes ago
Delhi News :ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

Delhi News :ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

32 minutes ago
ਅਕਾਲੀ ਦਲ – ਭਾਜਪਾ ਗਠਜੋੜ ਤੇ ਸੀਐਮ ਮਾਨ ਦਾ ਵੱਡਾ ਬਿਆਨ

ਅਕਾਲੀ ਦਲ – ਭਾਜਪਾ ਗਠਜੋੜ ਤੇ ਸੀਐਮ ਮਾਨ ਦਾ ਵੱਡਾ ਬਿਆਨ

1 hour ago
ਵੀਅਤਨਾਮ ਦੀ ਰਾਜਧਾਨੀ ‘ਚ ਜ਼ਬਰਦਸਤ ਧਮਾਕਾ; ਕਈ ਲੋਕਾਂ ਦੀ ਮੌਤ

ਵੀਅਤਨਾਮ ਦੀ ਰਾਜਧਾਨੀ ‘ਚ ਜ਼ਬਰਦਸਤ ਧਮਾਕਾ; ਕਈ ਲੋਕਾਂ ਦੀ ਮੌਤ

2 hours ago
‘ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ ‘ਚ ਵਾਪਸ ਪਰਤਿਆ’ – ਗਠਜੋੜ ‘ਤੇ PM ਮੋਦੀ ਦਾ ਵੱਡਾ ਬਿਆਨ

‘ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ ‘ਚ ਵਾਪਸ ਪਰਤਿਆ’ – ਗਠਜੋੜ ‘ਤੇ PM ਮੋਦੀ ਦਾ ਵੱਡਾ ਬਿਆਨ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ

IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ

5 hours ago
National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

5 hours ago
Big News: ਵੱਡੇ ਭਾਈ ਦੀ ਭੂਮਿਕਾ ‘ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ

Big News: ਵੱਡੇ ਭਾਈ ਦੀ ਭੂਮਿਕਾ ‘ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ

6 hours ago
Hindi News
English News
Tuesday, November 24, 2026
No Result
View All Result
18 °c
Chandigarh
18 ° Wed
19 ° Thu
18 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਵੱਲੋਂ ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, 500 ਗ੍ਰਾਮ ਅਫੀਮ ਸਮੇਤ ਤਿੰਨ ਕਾਬੂ

ਗ੍ਰਿਫ਼ਤਾਰ ਮੁਲਜ਼ਮ ਅੰਤਰ-ਜ਼ਿਲ੍ਹਾ ਤਸਕਰੀ ਗਿਰੋਹ ਚਲਾ ਰਹੇ ਸਨ: ਡੀਜੀਪੀ ਗੌਰਵ ਯਾਦਵ

October 15, 2025
in ਖਬਰਾਂ, ਪੰਜਾਬ
Punjab Police ਵੱਲੋਂ ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, 500 ਗ੍ਰਾਮ ਅਫੀਮ ਸਮੇਤ ਤਿੰਨ ਕਾਬੂ

Punjab Police ਵੱਲੋਂ ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, 500 ਗ੍ਰਾਮ ਅਫੀਮ ਸਮੇਤ ਤਿੰਨ ਕਾਬੂ

— ਗ੍ਰਿਫ਼ਤਾਰ ਮੁਲਜ਼ਮ ਅੰਤਰ-ਜ਼ਿਲ੍ਹਾ ਤਸਕਰੀ ਗਿਰੋਹ ਚਲਾ ਰਹੇ ਸਨ: ਡੀਜੀਪੀ ਗੌਰਵ ਯਾਦਵ

— ਇਹ ਮੁਲਜ਼ਮ ਅੰਮ੍ਰਿਤਸਰ ਤੋਂ ਫਾਜ਼ਿਲਕਾ ਅਤੇ ਤਰਨ ਤਾਰਨ ਸੈਕਟਰਾਂ ਵਿੱਚ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 15 ਅਕਤੂਬਰ ( ਵਿਸ਼ਵ ਵਾਰਤਾ );- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ PUNJAB ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਅਧਾਰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਸੰਗਠਿਤ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 10 ਆਧੁਨਿਕ ਪਿਸਤੌਲਾਂ ਅਤੇ 500 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਨ ਉਰਫ਼ ਸਾਗਰ (28) ਵਾਸੀ ਫੈਜ਼ਪੁਰਾ, ਅੰਮ੍ਰਿਤਸਰ, ਸੁਰਿੰਦਰ ਸਿੰਘ ਉਰਫ਼ ਪਾਲੀ (24) ਵਾਸੀ ਪਿੰਡ ਟਾਲੀ ਵਾਲਾ, ਫਾਜ਼ਿਲਕਾ ਅਤੇ ਜਗਜੀਤ ਸਿੰਘ (25) ਵਾਸੀ ਚੀਮਾ ਕਲਾਂ, ਤਰਨਤਾਰਨ ਵਜੋਂ ਹੋਈ ਹੈ। ਇਹਨਾਂ ਕੋਲੋਂ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ 9 ਐਮਐਮ ਗਲੌਕ ਪਿਸਤੌਲ ਅਤੇ ਛੇ .30 ਬੋਰ ਦੇ ਪਿਸਤੌਲ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਤਸਕਰੀ ਦਾ ਅੰਤਰ-ਜ਼ਿਲ੍ਹਾ ਗਿਰੋਹ ਚਲਾ ਰਹੇ ਸਨ ਅਤੇ ਪਾਕਿਸਤਾਨ ਅਧਾਰਿਤ ਇੱਕ ਹੈਂਡਲਰ ਨਾਲ ਜੁੜੇ ਹੋਏ ਸਨ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤੇ ਗਏ ਹਥਿਆਰ ਪੰਜਾਬ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਲਈ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਸਪਲਾਈ ਕੀਤੇ ਜਾਣੇ ਸਨ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਇਸ ਆਪਰੇਸ਼ਨ ਬਾਰੇ ਹੋਰ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ੁਰੂ ਵਿੱਚ ਦੋਸ਼ੀ ਰਾਜਨ ਨੂੰ ਇੱਕ .30 ਬੋਰ ਪਿਸਤੌਲ ਅਤੇ ਕਾਫੀ ਮਾਤਰਾ ਵਿੱਚ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸਦੀ ਪੁੱਛਗਿੱਛ ਨਾਲ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਹੋਇਆ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ, ਬਾਅਦ ਵਿੱਚ ਸੁਰਿੰਦਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸਦੇ ਕਬਜ਼ੇ ਵਿੱਚੋਂ ਤਿੰਨ .30 ਬੋਰ ਦੇ ਪਿਸਤੌਲ ਅਤੇ ਇੱਕ 9 ਐਮਐਮ ਪਿਸਤੌਲ ਬਰਾਮਦ ਹੋਇਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਸਦਕਾ ਤੀਜੇ ਦੋਸ਼ੀ ਜਗਜੀਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਕੋਲੋਂ ਤਿੰਨ 9 ਐਮਐਮ ਗਲੌਕ ਪਿਸਤੌਲ ਅਤੇ ਦੋ .30 ਬੋਰ ਦੇ ਪਿਸਤੌਲ ਬਰਾਮਦ ਕੀਤੇ ਗਏ।

ਸੀਪੀ ਨੇ ਦੱਸਿਆ ਕਿ ਦੋਸ਼ੀ ਜਗਜੀਤ ਸਿੰਘ ਚਾਰ ਮਹੀਨੇ ਪਹਿਲਾਂ ਦੁਬਈ ਤੋਂ ਵਾਪਸ ਆਇਆ ਸੀ। ਸੁਰਿੰਦਰ ਦਾ ਪਿੰਡ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਥਿਤ ਹੈ, ਜਦੋਂਕਿ ਜਗਜੀਤ ਦਾ ਜੱਦੀ ਪਿੰਡ ਜ਼ਿਲ੍ਹਾ ਤਰਨਤਾਰਨ ਵਿਖੇ ਸਰਹੱਦ ਦੇ ਨੇੜੇ ਸਥਿਤ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਦੋਸ਼ੀ ਅੰਮ੍ਰਿਤਸਰ ਤੋਂ ਫਾਜ਼ਿਲਕਾ ਅਤੇ ਤਰਨਤਾਰਨ ਸੈਕਟਰਾਂ ਵਿੱਚ ਡਰੋਨ ਰਾਹੀਂ ਭੇਜੀਆਂ ਖੇਪਾਂ ਪ੍ਰਾਪਤ ਕਰਦੇ ਸਨ ਅਤੇ ਇਨ੍ਹਾਂ ਖੇਪਾਂ ਨੂੰ ਸਿੱਧੇ ਤੌਰ ‘ਤੇ ਅਤੇ ਸਥਾਨ-ਅਧਾਰਤ ਡਿਲੀਵਰੀ ਪ੍ਰਣਾਲੀਆਂ ਰਾਹੀਂ ਅੱਗੇ ਸਪਲਾਈ ਕਰ ਰਹੇ ਸਨ।

ਇਸ ਸਬੰਧੀ, ਐਫਆਈਆਰ ਨੰਬਰ 196 ਮਿਤੀ 08-10-2025 ਨੂੰ ਐਨਡੀਪੀਐਸ ਐਕਟ ਦੀ ਧਾਰਾ 18-ਬੀ ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਸਦਰ ਅੰਮ੍ਰਿਤਸਰ ਕਮਿਸ਼ਨਰੇਟ ਵਿਖੇ ਦਰਜ ਕੀਤੀ ਗਈ ਹੈ।

Tags: Breaking news in PunjabiPUNJABPUNJAB POLICEWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 24, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

by Wishavwarta
November 24, 2026
0

ਸਿਵਲ ਡਿਫੈਂਸ ਦੀਆਂ ਤਿਆਰੀਆਂ ਅਤੇ ਹੰਗਾਮੀ ਸਥਿਤੀ ਨਾਲ ਨਜਿੱਠਣ ਦੀ ਸਮਰੱਥਾ ਨੂੰ ਪਰਖਣ ਲਈ ਕੀਤੇ ਜਾਣਗੇ ਇਹ ਮੌਕ ਅਭਿਆਸ ਚੰਡੀਗੜ੍ਹ,...

Punjab News :ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

Punjab News :ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

by Wishavwarta
November 24, 2026
0

ਸੂਬੇ ਦੇ ਬਾਕੀ ਜ਼ਿਲਿ੍ਹਆਂ ਵਿੱਚ ਵੀ ਪੜਾਅਵਾਰ ਢੰਗ ਨਾਲ ਜਾਰੀ ਰਹੇਗੀ ਵਿਸ਼ੇਸ਼ ਤਲਾਸ਼ੀ ਮੁਹਿੰਮ: ਸਪੈਸ਼ਲ ਡੀਜੀਪੀ ਪ੍ਰਵੀਨ ਸਿਨਹਾ ਯੁੱਧ ਨਸ਼ਿਆਂ...

ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ

ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ

by Jaspreet Kaur
November 24, 2026
0

ਅਵਾਰਾ ਕੁੱਤਿਆਂ ਦੇ ਹਮਲੇ 'ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 24, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
3 weeks ago
0

ਚੰਡੀਗੜ੍ਹ,5 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 