Weather Update : ਅੱਜ ਰਾਤ ਪਵੇਗੀ ਕੜਾਕੇ ਦੀ ਠੰਡ! ਘਰੋਂ ਨਿਕਲਣ ਤੋਂ ਪਹਿਲਾਂ ਪੜੋ IMD ਦਾ ਤਾਜ਼ਾ Alert
ਨਵੀ ਦਿੱਲੀ, 16 ਅਕਤੂਬਰ 2025 (ਵਿਸ਼ਵ ਵਾਰਤਾ): ਦੀਵਾਲੀ ਤੋਂ ਪਹਿਲਾਂ ਦੇਸ਼ ਦੇ ਕਈ ਰਾਜਾਂ ਵਿੱਚ ਠੰਡ ਨੇ ਦਸਤਕ ਦੇ ਦਿੱਤੀ ਹੈ। ਠੰਢੀਆਂ ਹਵਾਵਾਂ ਪੂਰੇ ਉੱਤਰੀ ਭਾਰਤ ਵਿੱਚ ਠੰਢ ਨੂੰ ਹੋਰ ਵਧਾ ਰਹੀਆਂ ਹਨ। ਦੀਵਾਲੀ ਤੋਂ ਬਾਅਦ ਵੀ ਕੜਾਕੇ ਠੰਢ ਪੈਣ ਦੀ ਸੰਭਾਵਨਾ ਹੈ। ਇਸ ਵਿਚਾਲੇ ਹੀ ਦਿੱਲੀ-ਐਨਸੀਆਰ ਦੇ ਲੋਕਾਂ ਨੂੰ ਅੱਜ ਸਾਵਧਾਨ ਰਹਿਣ (Weather Update) ਦੀ ਲੋੜ ਹੈ। ਮੌਸਮ ਵਿਭਾਗ ਦੇ ਅਨੁਸਾਰ, ਵੀਰਵਾਰ ਦੀ ਰਾਤ ਸਭ ਤੋਂ ਠੰਢੀ ਰਾਤ ਹੋਵੇਗੀ, ਜਿਸ ਵਿੱਚ ਤਾਪਮਾਨ ਦੇ ਹੋਰ ਡਿੱਗਣ ਦੀ ਉਮੀਦ ਹੈ। ਇਸ ਲਈ, ਸਿਰਫ਼ ਬਹੁਤ ਜ਼ਰੂਰੀ ਹੋਣ ‘ਤੇ ਹੀ ਬਾਹਰ ਨਿਕਲੋ, ਕਿਉਂਕਿ ਅੱਜ ਦੀ ਰਾਤ ਸਭ ਤੋਂ ਠੰਢੀ ਰਾਤ ਹੋਵੇਗੀ।

ਮੌਸਮ ਵਿਭਾਗ ਅਨੁਸਾਰ ਘੱਟੋ-ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਦੇ ਆਸ-ਪਾਸ ਪਹੁੰਚ ਸਕਦਾ ਹੈ। ਅੱਜ ਰਾਤ ਦਿੱਲੀ-ਐਨਸੀਆਰ ਵਿੱਚ ਠੰਢੀ ਰਾਤ ਹੋ ਸਕਦੀ ਹੈ। 10 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਆਈਐਮਡੀ ਨੇ 19 ਤੋਂ 21 ਅਕਤੂਬਰ ਤੱਕ ਦਿੱਲੀ-ਐਨਸੀਆਰ ਵਿੱਚ ਸਵੇਰੇ ਹਲਕੀ ਧੁੰਦ ਪੈਣ ਦੀ ਵੀ ਭਵਿੱਖਬਾਣੀ ਕੀਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























