Punjab : ਬਿਕਰਮ ਮਜੀਠੀਆ ਨੂੰ ਲੈ ਕੇ ਵੱਡੀ ਖ਼ਬਰ; ਜੇਲ੍ਹ ‘ਚ ਹੀ ਲੰਘੇਗੀ ਬਿਕਰਮ ਮਜੀਠੀਆ ਦੀ ਦੀਵਾਲੀ
– ਅਦਾਲਤ ਵਲੋਂ ਨਹੀਂ ਮਿਲੀ ਕੋਈ ਰਾਹਤ
ਚੰਡੀਗੜ੍ਹ, 18 ਅਕਤੂਬਰ 2025 (ਵਿਸ਼ਵ ਵਾਰਤਾ): ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਨਾਭਾ ਜੇਲ੍ਹ ‘ਚ ਬੰਦ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਇਸ ਵਾਰ ਬਿਕਰਮ ਮਜੀਠੀਆ ਦੀ ਦੀਵਾਲੀ ਜੇਲ੍ਹ ‘ਚ ਹੀ ਲੰਘੇਗੀ ਕਿਉਂਕਿ ਅਦਾਲਤ ਵਲੋਂ ਉਨ੍ਹਾਂ ਦੀ ਨਿਆਇਕ ਹਿਰਾਸਤ ‘ਚ ਵਾਧਾ ਕਰ ਦਿੱਤਾ ਗਿਆ ਹੈ। ਮੋਹਾਲੀ ਅਦਾਲਤ ਨੇ ਉਨ੍ਹਾਂ ਦੀ ਨਿਆਇਕ ਹਿਰਾਸਤ 1 ਨਵੰਬਰ ਤੱਕ ਵਧਾ ਦਿੱਤੀ ਹੈ।
ਦੱਸ ਦਈਏ ਕਿ ਬਿਕਰਮ ਮਜੀਠੀਆ ਨੂੰ ਵਿਜੀਲੈਂਸ ਨੇ 25 ਜੂਨ ਨੂੰ ਉਨ੍ਹਾਂ ਦੇ ਅੰਮ੍ਰਿਤਸਰ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























