Punjab: ਗਿਆਨੀ ਰਘੁਬੀਰ ਸਿੰਘ ਨੇ ਦੂਰ ਕੀਤੀ ਦੁਚਿੱਤੀ, ਦੱਸਿਆ ਕਿਸ ਤਰੀਕ ਨੂੰ ਮਨਾਇਆ ਜਾਵੇਗਾ ‘ਬੰਦੀ ਛੋੜ ਦਿਵਸ’
ਅੰਮ੍ਰਿਤਸਰ, 19 ਅਕਤੂਬਰ 2025 (ਵਿਸ਼ਵ ਵਾਰਤਾ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ (Punjab) ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਵੱਡੀ ਗਿਣਤੀ ‘ਚ ਦੇਸ਼-ਵਿਦੇਸ਼ ਤੋਂ ਸੰਗਤਾਂ ਨੇ ਨਤਮਸਤਕ ਹੁੰਦੀਆਂ ਹਨ। ਦੱਸ ਦਈਏ ਕਿ ਸਰਕਾਰ ਵਲੋਂ ਪ੍ਰਕਾਸ਼ਿਤ ਇਸ ਵਰ੍ਹੇ ਦੇ ਕੈਲੰਡਰ ਅਤੇ ਡਾਇਰੀ ਅਨੁਸਾਰ ਸੂਬੇ ਵਿਚ ਦੀਵਾਲੀ ਅਤੇ ‘ਬੰਦੀ ਛੋੜ ਦਿਵਸ’ ਦੀ ਗਜ਼ਟਿਡ ਛੁੱਟੀ 20 ਅਕਤੂਬਰ ਸੋਮਵਾਰ ਨੂੰ ਐਲਾਨੀ ਗਈ ਹੈ, ਜੋ ਕਿ ਆਮ ਲੋਕਾਂ ਅਤੇ ਸੰਗਤਾਂ ਵਿਚ ਦੁਬਿਧਾ ਪੈਦਾ ਕਰ ਰਹੀ ਹੈ।

ਸੰਗਤ ‘ਚ ਦੁਬਿਧਾ ਹੈ ਕਿ ‘ਬੰਦੀ ਛੋੜ ਦਿਵਸ’ 20 ਅਕਤੂਬਰ ਨੂੰ ਮਨਾਇਆ ਜਾਵੇ ਜਾਂ 21 ਅਕਤੂਬਰ ਨੂੰ। ਜਿਸ ਤੋਂ ਬਾਅਦ ਅੱਜ ਗਿਆਨੀ ਰਘੁਬੀਰ ਸਿੰਘ ਨੇ ਸਿੱਖ ਸੰਗਤ ਦੀ ਦੁਬਿਦਾ ਦੀਰ ਕਰ ਦਿੱਤੀ ਹੈ, ਉਨ੍ਹਾਂ ਨੇ ਕਿਹਾ ਕਿ ਇਸ ਸਾਲ ‘ਬੰਦੀ ਛੋੜ ਦਿਵਸ’ 20 ਅਕਤੂਬਰ ਨੂੰ ਨਹੀਂ 21 ਅਕਤੂਬਰ ਨੂੰ ਮਨਾਇਆ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























