• Latest
  • Trending
ਭਗਵੰਤ ਮਾਨ ਦੇ ਯਤਨਾਂ ਨੂੰ ਪਿਆ ਬੂਰ, ਅਰਮੀਨੀਆ ‘ਚ ਫਸੇ ਪੰਜਾਬੀ ਨੌਜਵਾਨ ਸਹੀ-ਸਲਾਮਤ ਪਹੁੰਚੇ ਭਾਰਤ

ਭਗਵੰਤ ਮਾਨ ਦੇ ਯਤਨਾਂ ਨੂੰ ਪਿਆ ਬੂਰ, ਅਰਮੀਨੀਆ ‘ਚ ਫਸੇ ਪੰਜਾਬੀ ਨੌਜਵਾਨ ਸਹੀ-ਸਲਾਮਤ ਪਹੁੰਚੇ ਭਾਰਤ

8 years ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

17 minutes ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

46 minutes ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

1 hour ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

2 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

3 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

3 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

4 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

4 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

5 hours ago
Hindi News
English News
Friday, November 13, 2026
No Result
View All Result
26 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਦੇ ਯਤਨਾਂ ਨੂੰ ਪਿਆ ਬੂਰ, ਅਰਮੀਨੀਆ ‘ਚ ਫਸੇ ਪੰਜਾਬੀ ਨੌਜਵਾਨ ਸਹੀ-ਸਲਾਮਤ ਪਹੁੰਚੇ ਭਾਰਤ

February 9, 2019
in ਪੰਜਾਬ
ਭਗਵੰਤ ਮਾਨ ਦੇ ਯਤਨਾਂ ਨੂੰ ਪਿਆ ਬੂਰ, ਅਰਮੀਨੀਆ ‘ਚ ਫਸੇ ਪੰਜਾਬੀ ਨੌਜਵਾਨ ਸਹੀ-ਸਲਾਮਤ ਪਹੁੰਚੇ ਭਾਰਤ

ਪਰਿਵਾਰਕ ਮੈਂਬਰਾਂ ਨਾਲ ਦਿੱਲੀ ਏਅਰਪੋਰਟ ਖੁਦ ਲੈਣ ਪਹੁੰਚੇ ਭਗਵੰਤ ਮਾਨ

ਚੰਡੀਗੜ੍ਹ , 9 ਫਰਵਰੀ – ਪੰਜਾਬ ਵਿਚ ਹੱਦੋਂ ਵੱਧ ਬੇਰੁਜਗਾਰੀ ਕਾਰਨ ਵਿਦੇਸ਼ ਜਾਣ ਲਈ ਧੋਖੇਬਾਜ ਏਜੰਟਾਂ ਦਾ ਸ਼ਿਕਾਰ ਹੋਏ ਪੰਜਾਬੀ ਨੌਜਵਾਨਾਂ ਨੂੰ ਅੱਜ ਅਰਮੀਨੀਆ ਤੋਂ ਵਾਪਸ ਦੇਸ਼ ਲਿਆਉਣ ਦੇ ਭਗਵੰਤ ਮਾਨ ਦੇ ਯਤਨਾਂ ਬੂਰ ਪੈ ਗਿਆ ਹੈ। ਰੁਜਗਾਰ ਅਤੇ ਰੋਜੀ-ਰੋਟੀ ਦਾ ਜੁਗਾੜ ਕਰਨ ਦੇ ਮਕਸਦ ਨਾਲ ਪੰਜਾਬ ਦੇ ਧੋਖੇਬਾਜ ਏਜੰਟਾਂ ਦੀ ਮਦਦ ਨਾਲ ਬਾਹਰਲੇ ਮੁਲਕ ਅਰਮੀਨੀਆ ਵਿਖੇ ਪਹੁੰਚੇ 4 ਨੌਜਵਾਨਾਂ ਨੇ ਜਦੋਂ ਆਪਣੀ ਦੁਖ ਭਰੀ ਕਹਾਣੀ ਅਤੇ ਵਾਪਸ ਭਾਰਤ ਆਉਣ ਲਈ ਮਦਦ ਦੀ ਗੁਹਾਰ ਲਗਾਉਂਦੇ ਹੋਏ ਭਗਵੰਤ ਮਾਨ ਨੂੰ ਸ਼ੋਸ਼ਲ ਮੀਡੀਆ ‘ਤੇ ਅਪੀਲ ਕੀਤੀ ਤਾਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਤੁਰੰਤ ਕਾਰਵਾਈ ਕਰਦੇ ਹੋਏ ਕਰੀਬ 3-4 ਦਿਨਾਂ ਦੇ ਵਿਚ ਹੀ ਉਕਤ 4 ਨੌਜਵਾਨਾਂ ਨੂੰ ਭਾਰਤ ਵਾਪਸ ਲਿਆਉਣ ਵਿਚ ਸਫਲ ਹੋ ਗਏ। ਉਥੇ ਹੀ ਦਿੱਲੀ ਏਅਰਪੋਰਟ ‘ਤੇ ਉਕੱਤ ਨੌਜਵਾਨਾਂ ਨੂੰ ਲੈਣ ਲਈ ਪਹੁੰਚੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਭਗਵੰਤ ਮਾਨ ਨੂੰ ਆਪਣਾ ਮਸੀਹਾ ਦਸਦੇ ਹੋਏ ਢੇਰੋਂ ਦੁਆਵਾਂ ਦਿੱਤੀਆਂ ਅਤੇ ਭਾਵੁਕ ਹੋ ਕੇ ਬਾਰ-ਬਾਰ ਹੱਥ ਜੋੜ ਭਗਵੰਤ ਮਾਨ ਦਾ ਧੰਨਵਾਦ ਕਰਦੇ ਹੋਏ ਨਜ਼ਰ ਆਏ।
ਅੱਜ ਬਾਹਰਲੇ ਮੁਲਕ ਅਰਮੀਨੀਆ ‘ਚ ਫਸੇ 4 ਨੌਜਵਾਨਾਂ ਨੂੰ ਭਾਰਤ ਵਾਪਸੀ ‘ਤੇ ਭਗਵੰਤ ਮਾਨ ਖੁਦ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦਿੱਲੀ ਲੈਣ ਲਈ ਪਹੁੰਚੇ ਤਾਂ ਕਿ ਉਨ੍ਹਾਂ ਨੂੰ ਇਮੀਗ੍ਰੇਸ਼ਨ ‘ਚ ਕਿਸੇ ਤਰ੍ਹਾਂ ਕੋਈ ਪਰੇਸ਼ਾਨੀ ਨਾ ਆਏ ਅਤੇ ਉਹ ਭਾਰਤ ਆਪਣੇ ਪਰਿਵਾਰਕ ਮੈਂਬਰਾਂ ਕੋਲ ਸਹੀ ਸਲਾਮਤ ਪਹੁੰਚ ਸਕਣ।
‘ਆਪ’ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ ਸਰਗਰਮ ਅਤੇ ਖੁੱਲੇਆਮ ਕੰਮ ਕਰ ਰਹੇ ਫਰਜ਼ੀ ਟਰੈਵਲ ਏਜੰਟਾਂ ਨੇ ਪੈਸਿਆਂ ਦੇ ਲਾਲਚ ਵਿਚ ਉਕੱਤ 4 ਨੌਜਵਾਨਾਂ ਨੂੰ ਆਪਣੇ ਜਾਲ ਵਿਚ ਫਸਾ ਉਨ੍ਹਾਂ ਨਾਲ ਝੂਠਾ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਵਿਦੇਸ਼ ਵਿਚ ਮੋਟੀ ਤਨਖਾਹ ਅਤੇ ਵਰਕ ਪਰਮਿਟ ਮਿਲੇਗਾ। ਜਿਸ ‘ਤੇ ਨੌਜਵਾਨਾਂ ਨੇ ਭਰੋਸਾ ਕਰ ਲਿਆ ਅਤੇ ਉਨ੍ਹਾਂ ਨੂੰ ਫਰਜ਼ੀ ਟਰੈਵਲ ਏਜੰਟਾਂ ਨੇ ਬਾਹਰਲੇ ਮੁਲਕ ਅਰਮੀਨੀਆ ਵਿਖੇ ਭੇਜ ਦਿੱਤਾ। ਪਰੰਤੂ ਅਫਸੋਸ ਉਥੇ ਜਾ ਕੇ ਏਜੰਟ ਆਪਣੇ ਵਾਅਦੇ ਤੋਂ ਮੁੱਕਰ ਗਏ ਅਤੇ ਏਜੰਟਾਂ ਨੇ ਨੌਜਵਾਨਾਂ ਨੂੰ ਨਾ ਤਾਂ ਕੰਮ ਦਿਵਾਉਣ ਦਾ ਵਾਅਦਾ ਪੂਰਾ ਕੀਤਾ ਗਿਆ ਅਤੇ ਨਾ ਹੀ ਕੋਈ ਹੋਰ ਸਹੂਲਤ ਮੁਹੱਇਆ ਕਰਵਾਈ ਗਈ, ਸਗੋਂ ਵਿਰੋਧ ਕਰਨ ‘ਤੇ ਇਨ੍ਹਾਂ ਨੌਜਵਾਨਾਂ ਦੀ ਕੁੱਟਮਾਰ ਕਰਕੇ ਇਨ੍ਹਾਂ ਨੂੰ ਡਰਾਇਆ ਧਮਕਾਇਆ ਜਾਂਦਾ ਰਿਹਾ। ਕਾਫੀ ਸਮੇਂ ਇਸ ਤਰ੍ਹਾਂ ਹੀ ਚਲਦਾ ਰਿਹਾ ਤਾਂ ਬੀਤੇ ਕੁਝ ਦਿਨ ਪਹਿਲਾਂ ਕੋਈ ਰਸਤਾ ਨਾ ਨਿਕਲਦਾ ਦੇਖ ਨੋਜਵਾਨਾਂ ਨੇ ਸ਼ੋਸ਼ਲ ਮੀਡੀਆ ‘ਤੇ ਭਗਵੰਤ ਮਾਨ ਤੋਂ ਮਦਦ ਦੀ ਅਪੀਲ ਕੀਤੀ। ਜਿਸ ਉਪਰ ਮਾਨ ਨੇ ਤੁਰੰਤ ਕਾਰਵਾਈ ਕਰਦੇ ਹੋਏ ਵਿਦੇਸ਼ ਮੰਤਰਾਲੇ ਤੱਕ ਪਹੁੰਚ ਕਰਕੇ ਨੌਜਵਾਨਾਂ  ਨੂੰ ਭਾਰਤ ਵਾਪਸ ਆਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ।
ਭਗਵੰਤ ਮਾਨ ਨੇ ਦੁੱਖ ਜਾਹਿਰ ਕਰਦਿਆ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਲਏ ਜਾ ਰਹੇ ਲੋਕ ਵਿਰੋਧੀ ਫੈਸਲੇ ਹੀ ਇਨ੍ਹਾਂ ਸਾਰੀਆਂ ਸਮੱਸਿਆਵਾਂ ਦੀ ਜੜ੍ਹ ਹੈ। ਦੇਸ਼ ਵਿਚ ਰੁਜਗਾਰ ਮੁਹੱਈਆ ਨਾ ਹੋਣ ਕਰਕੇ ਬੇਰੁਜਗਾਰੀ ਦਾ ਸ਼ਿਕਾਰ ਨੌਜਵਾਨ ਵਿਦੇਸ਼ਾਂ ਵੱਲ ਨੂੰ ਜਾ ਰਹੇ ਹਨ। ਜਿਸਦਾ ਸਭ ਤੋਂ ਜਿਆਦਾ ਫਾਇਦਾ ਫਰਜ਼ੀ ਟਰੈਵਲ ਏਜੰਟ ਉਠਾ ਰਹੇ ਹਨ, ਕਿਉਂਕਿ ਜਿਸ ਤਰ੍ਹਾਂ ਭਾਰੀ ਗਿਣਤੀ ਵਿਚ ਪੰਜਾਬ ਦੇ ਨੌਜ਼ਵਾਨ ਬਾਹਰਲੇ ਮੁਲਕਾਂ ਵੱਲ ਜਾ ਰਹੇ ਹਨ ਉਥੇ ਹੀ ਕੁੱਝ ਫਰਜ਼ੀ ਟਰੈਵਲ ਏਜੰਟ ਸਰਕਾਰ ‘ਤੇ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਧੜਾ-ਧੜ ਬਾਹਰ ਜਾਣ ਵਾਲੇ ਨੌਜਵਾਨਾਂ ਨੂੰ ਠੱਗਣ ਲਈ ਅੱਡੇ (ਦੁਕਾਨ) ਖੋਲ ਰਹੇ ਹਨ। ਜਿਸਦਾ ਆਏ ਦਿਨ ਸੈਂਕੜੇ ਨੌਜਵਾਨਾਂ ਦੇ ਸ਼ਿਕਾਰ ਹੋਣ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਵੀ ਕੈਪਟਨ ਦੀ ਸਰਕਾਰ ਇਸ ਮਾਮਲੇ ‘ਤੇ ਕੁੰਭ ਕਰਨੀ ਨੀਂਦ ਸੋ ਰਹੀ ਹੈ।
ਮਾਨ ਨੇ ਵਿਦੇਸ਼ ਮੰਤਰੀ ਸ਼ੁਸ਼ਮਾ ਸਵਰਾਜ ਦਾ ਧੰਨਵਾਦ ਕੀਤਾ ਕਿਉਂਕਿ ਉਨ੍ਹਾਂ ਦੇ ਬਣਾਏ ਦਬਾਅ ਕਾਰਨ ਹੀ ਦੋਸ਼ੀ ਟਰੈਵਲ ਏਜੰਟਾਂ ‘ਤੇ ਮਾਮਲਾ ਦਰਜ ਹੋਇਆ ਹੈ। ਪਰ ਸਮੱਸਿਆ ਦੇ ਪੱਕੇ ਹੱਲ ਲਈ ਇਹ ਕਾਫ਼ੀ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ (ਭਗਵੰਤ) ਜਾਂ ਵਿਦੇਸ਼ ਮੰਤਰਾਲਾ ਕਿੰਨੇ ਕੁ ਪੀੜਤ ਨੌਜਵਾਨਾਂ ਨੂੰ ਬਚਾ ਲੈਣਗੇ? ਇਸ ਦੇ ਪੱਕੇ ਹੱਲ ਲਈ ਪੰਜਾਬ ਸਰਕਾਰ ਨੂੰ ਫ਼ਰਜ਼ੀ ਅਤੇ ਧੋਖੇਬਾਜ਼ ਟਰੈਵਲ ਏਜੰਟਾਂ ਖ਼ਿਲਾਫ਼ ਮੁਹਿੰਮ ਵਿੱਢਣੀ ਪਵੇਗੀ ਅਤੇ ਆਪਣੇ ਚੋਣ ਵਾਅਦੇ ਅਨੁਸਾਰ ਪੰਜਾਬ ‘ਚ ਰੋਜ਼ਗਾਰ ਅਤੇ ਨੌਕਰੀਆਂ ਦੇ ਮੌਕੇ ਪੈਦਾ ਕਰਨੇ ਪੈਣਗੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

Most Popular

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜਵਾਂ ਅਤੇ ਆਖਰੀ ਟੀ-20 ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜਵਾਂ ਅਤੇ ਆਖਰੀ ਟੀ-20 ਮੈਚ ਅੱਜ

by Ranjit Singh
4 weeks ago
0

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜਵਾਂ ਅਤੇ ਆਖਰੀ ਟੀ-20 ਮੈਚ ਅੱਜ - ਸੀਰੀਜ਼ ਇਸ ਸਮੇਂ 2-2 ਨਾਲ ਬਰਾਬਰੀ 'ਤੇ ਬੈਂਗਲੁਰੂ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 