Delhi Artificial Rain : ਦਿੱਲੀ ‘ਚ ਇਸ ਦਿਨ ਪਵੇਗਾ ‘ਨਕਲੀ ਮੀਂਹ’
– CM ਰੇਖਾ ਗੁਪਤਾ ਨੇ ਕੀਤਾ ਐਲਾਨ
– ਬੁਰਾੜੀ ਵਿੱਚ ਕਲਾਉਡ ਸੀਡਿੰਗ ਟ੍ਰਾਇਲ ਰਿਹਾ ਸਫਲ
ਨਵੀ ਦਿੱਲੀ, 24 ਅਕਤੂਬਰ 2025 (ਵਿਸ਼ਵ ਵਾਰਤਾ): ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਖ਼ਤਰਨਾਕ ਪੱਧਰ ‘ਤੇ ਬਣਿਆ ਹੋਇਆ ਹੈ। ਲੋਕਾਂ ਲਈ ਸਾਹ ਲੈਣਾ ਔਖਾ ਹੋ ਗਿਆ ਹੈ, ਅਤੇ ਹਵਾ ਵਿੱਚ ਜ਼ਹਿਰੀਲੇ ਤੱਤਾਂ ਦੀ ਮਾਤਰਾ ਲਗਾਤਾਰ ਵੱਧ ਰਹੀ ਹੈ। ਅਜਿਹੇ ਵਿੱਚ ਦਿੱਲੀ ਸਰਕਾਰ ਨੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਮੁੱਖ ਮੰਤਰੀ ਰੇਖਾ ਗੁਪਤਾ ਨੇ ਐਲਾਨ ਕੀਤਾ ਕਿ ਕਲਾਉਡ ਸੀਡਿੰਗ ਰਾਹੀਂ 29 ਅਕਤੂਬਰ ਨੂੰ ਦਿੱਲੀ ਵਿੱਚ ਨਕਲੀ ਬਾਰਿਸ਼ (Delhi Artificial Rain) ਕਰਵਾਈ ਜਾਵੇਗੀ।

ਮੁੱਖ ਮੰਤਰੀ ਰੇਖਾ ਗੁਪਤਾ ਨੇ ਆਪਣੇ ਅਧਿਕਾਰਤ ਐਕਸ ਹੈਂਡਲ ‘ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ” ਦਿੱਲੀ ਵਿੱਚ ਪਹਿਲੀ ਵਾਰ, ਕਲਾਉਡ ਸੀਡਿੰਗ ਰਾਹੀਂ ਨਕਲੀ ਮੀਂਹ ਪਾਉਣ (Delhi Artificial Rain) ਦੀਆਂ ਤਿਆਰੀਆਂ ਪੂਰੀਆਂ ਹੋ ਗਈਆਂ ਹਨ। ਮਾਹਿਰਾਂ ਨੇ ਬੁਰਾੜੀ ਖੇਤਰ ਵਿੱਚ ਇਸਦਾ ਸਫਲਤਾਪੂਰਵਕ ਪ੍ਰੀਖਣ ਕੀਤਾ।ਮੌਸਮ ਵਿਭਾਗ ਨੇ 28, 29 ਅਤੇ 30 ਅਕਤੂਬਰ ਨੂੰ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਜੇਕਰ ਹਾਲਾਤ ਅਨੁਕੂਲ ਰਹੇ ਤਾਂ ਦਿੱਲੀ ਵਿੱਚ 29 ਅਕਤੂਬਰ ਨੂੰ ਪਹਿਲੀ ਨਕਲੀ ਬਾਰਿਸ਼ ਹੋਵੇਗੀ।”
ਉਨ੍ਹਾਂ ਅੱਗੇ ਕਿਹਾ ਕਿ “ਇਹ ਪਹਿਲ ਨਾ ਸਿਰਫ਼ ਤਕਨੀਕੀ ਤੌਰ ‘ਤੇ ਇਤਿਹਾਸਕ ਹੈ ਬਲਕਿ ਦਿੱਲੀ ਵਿੱਚ ਪ੍ਰਦੂਸ਼ਣ ਦਾ ਮੁਕਾਬਲਾ ਕਰਨ ਲਈ ਇੱਕ ਵਿਗਿਆਨਕ ਦ੍ਰਿਸ਼ਟੀਕੋਣ ਵੀ ਸਥਾਪਿਤ ਕਰਦੀ ਹੈ। ਸਰਕਾਰ ਦਾ ਉਦੇਸ਼ ਇਸ ਨਵੀਨਤਾ ਰਾਹੀਂ ਰਾਜਧਾਨੀ ਦੀ ਹਵਾ ਨੂੰ ਸਾਫ਼ ਅਤੇ ਵਾਤਾਵਰਣ ਨੂੰ ਸੰਤੁਲਿਤ ਕਰਨਾ ਹੈ। ਇਸ ਕੋਸ਼ਿਸ਼ ਨੂੰ ਸਫਲ ਬਣਾਉਣ ਲਈ ਕੰਮ ਕਰ ਰਹੇ ਸਾਡੇ ਕੈਬਨਿਟ ਸਾਥੀ ਮਨਜਿੰਦਰ ਸਿੰਘ ਸਿਰਸਾ ਅਤੇ ਸਾਰੇ ਅਧਿਕਾਰੀਆਂ ਨੂੰ ਸ਼ੁਭਕਾਮਨਾਵਾਂ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























