• Latest
  • Trending
ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਅਤੇ ਨਵਿਆਣਯੋਗ ਊਰਜਾ ਲਈ ਵਿਰਗੋ ਕਾਰਪੋਰੇਸ਼ਨ ਨਾਲ ਬਾਇਓ-ਫਿਊਲ ਪ੍ਰਾਜੈਕਟ ਸਹੀਬੱਧ

ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਅਤੇ ਨਵਿਆਣਯੋਗ ਊਰਜਾ ਲਈ ਵਿਰਗੋ ਕਾਰਪੋਰੇਸ਼ਨ ਨਾਲ ਬਾਇਓ-ਫਿਊਲ ਪ੍ਰਾਜੈਕਟ ਸਹੀਬੱਧ

8 years ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

19 minutes ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

48 minutes ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

1 hour ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

2 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

3 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

3 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

4 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

5 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

5 hours ago
Hindi News
English News
Friday, November 13, 2026
No Result
View All Result
26 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਅਤੇ ਨਵਿਆਣਯੋਗ ਊਰਜਾ ਲਈ ਵਿਰਗੋ ਕਾਰਪੋਰੇਸ਼ਨ ਨਾਲ ਬਾਇਓ-ਫਿਊਲ ਪ੍ਰਾਜੈਕਟ ਸਹੀਬੱਧ

February 11, 2019
in ਪੰਜਾਬ
ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਅਤੇ ਨਵਿਆਣਯੋਗ ਊਰਜਾ ਲਈ ਵਿਰਗੋ ਕਾਰਪੋਰੇਸ਼ਨ ਨਾਲ ਬਾਇਓ-ਫਿਊਲ ਪ੍ਰਾਜੈਕਟ ਸਹੀਬੱਧ

ਕੈਪਟਨ ਅਮਰਿੰਦਰ ਸਿੰਘ ਤੇ ਅਮਰੀਕੀ ਰਾਜਦੂਤ ਜਸਟਿਰ ਨੇ ਭਵਿੱਖੀ ਸਹਿਯੋਗ ਵੱਲ ਪ੍ਰਾਜੈਕਟ ਨੂੰ ਵੱਡਾ ਕਦਮ ਦੱਸਿਆ

ਚੰਡੀਗੜ੍ਹ, 11 ਫਰਵਰੀ-  ਪਰਾਲੀ ਸਾੜੇ ਜਾਣ ਨੂੰ ਰੋਕਣ ਅਤੇ ਨਵਿਆਉਣਯੋਗ ਊਰਜਾ ਨੂੰ ਬੜ੍ਹਾਵਾ ਦੇਣ ਵੱਲ ਇੱਕ ਅਹਿਮ ਕਦਮ ਪੁੱਟਦੇ ਹੋਏ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ 630 ਕਰੋੜ ਰੁਪਏ ਵਾਲੇ ਬਾਇਓ-ਫਿਊਲ ਪ੍ਰਾਜੈਕਟ ਲਈ ਵਿਰਗੋ ਕਾਰਪੋਰੇਸ਼ਨ ਨਾਲ ਇੱਕ ਸਮਝੌਤੇ ‘ਤੇ ਸਹੀ ਪਾਈ ਹੈ। ਇਸ ਦੇ ਵਾਸਤੇ ਅਮਰੀਕਾ ਦੀ ਹਨੀਵੈਲ ਵੱਲੋਂ ਤਕਨੋਲੌਜੀ ਮੁਹੱਈਆ ਕਰਵਾਈ ਜਾਵੇਗੀ।

Ê ਵਿਰਗੋ ਝੋਨੇ ਦੀ ਪਰਾਲੀ ਤੋਂ ਬਾਇਓ ਫਿਊਲ ਬਨਾਉਣ ਲਈ ਇਹ ਤਕਨੋਲੌਜੀ ਵਰਤਣ ਵਾਸਤੇ ਰੈਪਿਡ ਥਰਮਲ ਪ੍ਰੋਸੈਸਿੰਗ ਪਲਾਂਟ ਸਥਾਪਿਤ ਕਰੇਗੀ। ਇਹ 150 ਸਿੱਧੀਆਂ ਤੇ 500 ਅਸਿੱਧੀਆਂ ਨੌਕਰੀਆਂ ਮੁਹੱਈਆ ਕਰਵਾਏਗੀ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਭਾਰਤ ਵਿੱਚ ਅਮਰੀਕਾ ਦੇ ਰਾਜ ਦੂਤ ਕੇਂਨਥ ਆਈ ਜਸਟਿਰ ਦੀ ਹਾਜ਼ਰੀ ਵਿੱਚ ਇਸ ਸਮਝੌਤੇ ‘ਤੇ ਹਸਤਾਖਰ ਕੀਤੇ ਜਾਣ ਤੋਂ ਬਾਅਦ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਪ੍ਰਾਜੈਕਟ ਪੰਜਾਬ ਅਤੇ ਅਮਰੀਕਾ ਵਿਚਕਾਰ ਨਿਵੇਸ਼, ਤਕਨੋਲੌਜੀ ਆਦਿ ਦੇ ਰੂਪ ਵਿੱਚ ਭਵਿਖੀ ਸਹਿਯੋਗ ਦੇ ਵਾਸਤੇ ਰਾਹ ਤਿਆਰ ਕਰੇਗਾ। ਇਸ ਮੌਕੇ ਵਿਰਗੋ ਦੇ ਐਮ ਡੀ ਕਾਨਵ ਮੋਂਗਾ ਵੀ ਹਾਜ਼ਰ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਪਰਾਲੀ ਸਾੜਨ ਕਾਰਨ ਵਾਤਾਵਨਣ ਨੂੰ ਹੋਣ ਵਾਲੇ ਨੁਕਸਾਨ ‘ਤੇ ਰੋਕ ਲਾਉਣ ਤੋਂ ਇਲਾਵਾ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਕਰੇਗਾ ਕਿਉਂਕਿ ਬਾਇਓ-ਫਿਊਲ ਤਿਆਰ ਕਰਨ ਦੇ ਵਾਸਤੇ ਖੇਤੀ ਰਹਿੰਦ-ਖੂੰਹਦ ਦੀ ਜ਼ਰੂਰਤ ਪਵੇਗੀ ਅਤੇ ਕਿਸਾਨਾਂ ਨੂੰ ਪਰਾਲੀ ਰਾਹੀਂ ਵਾਧੂ ਆਮਦਨ ਹੋਵੇਗੀ। ਉਨ੍ਹਾਂ ਕਿਹਾ ਕਿ ਝੋਨੇ ਦੇ ਹਰੇਕ ਸੀਜ਼ਨ ਦੌਰਾਨ ਸੂਬੇ ਵਿੱਚ ਤਕਰੀਬਨ 20 ਮਿਲੀਅਨ ਮੀਟਰਕ ਟਨ ਪਰਾਲੀ ਪੈਦਾ ਹੁੰਦੀ ਹੈ ਜਿਸ ਦੀ ਵਰਤੋਂ ਬਾਇਓ-ਫਿਊਲ ਤਿਆਰ ਕਰਨ ਲਈ ਕੀਤੀ ਜਾ ਸਕੇਗੀ।

ਕੈਪਟਨ ਅਮਰਿੰਦਰ ਸਿੰਘ ਨੇ ਇਸ ਪ੍ਰਾਜੈਕਟ ਨੂੰ ਮੀਲ ਦਾ ਪੱਥਰ ਦੱਸਿਆ ਜੋ ਕਿ ਨਿਵਾਉਣਯੋਗ ਊਰਜਾ ਵੱਲ ਵਧਣ ਦੇ ਨਾਲ ਪੰਜਾਬ ਵਿੱਚ ਬਿਜਲੀ ਪੈਦਾ ਕਰਨ ਦੀ ਸਮਰੱਥਾ ਵੀ ਵਧੇਗੀ ਅਤੇ ਇਸ ਨਾਲ ਸਾਫ-ਸੁਥਰਾ ਵਾਤਾਵਰਣ ਦੇਣ ਦੀ ਵਚਨਬਧਤਾ ਵੀ ਵੀ ਪੂਰੀ ਹੋਵੇਗੀ। ਪਰਾਲੀ ਦੀ ਵਿਕਰੀ ਹੋਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਇਸ ਪ੍ਰਾਜੈਕਟ ਦੇ ਨਾਲ ਸੂਬੇ ਦੇ ਰਾਸ਼ਟਰੀ ਬਾਇਓ-ਫਿਊਲ ਮਿਸ਼ਰਨ ਟੀਚੇ ਦੀਆਂ ਲੋੜਾਂ ਨੂੰ ਵੀ ਬਲ ਮਿਲੇਗਾ। ਇਸ ਤੋਂ ਇਲਾਵਾ ਹਵਾ ਦੇ ਮਿਆਰ ਵਿੱਚ ਸੁਧਾਰ ਹੋਵੇਗਾ।

ਵਧੀਆ ਵਾਤਾਵਰਣ ਵਿਕਸਤ ਕਰਨ ਦੇ ਟੀਚੇ ਅਤੇ ਪੰਜਾਬ ਵਿੱਚ ਇਸੇ ਤਰ੍ਹਾਂ ਦੀ ਕਿਸਮ ਦੇ ਪ੍ਰਾਜੈਕਟਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਆਪਣੀ ਬਚਨਵੱਧਤਾ ਨੂੰ ਦੁਹਰਾਉਂਦੇ  ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨਵੈਸਟ ਪੰਜਾਬ ਇਸ ਤਰ੍ਹਾਂ ਦੇ ਪ੍ਰਾਜੈਕਟਾਂ ਲਈ ਸਰਗਰਮੀ ਨਾਲ ਕਾਰਜ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਰਮਨੀ ਦੀ ਕੰਪਨੀ ਵੇਰਬਾਇਓ ਨੇ ਬਾਇਓ ਸੀ.ਐਨ.ਜੀ ਦੀ ਸੁਵਿਧਾ ਸਥਾਪਿਤ ਕਰਨ ਲਈ ਮੁਢਲੀ ਪ੍ਰਵਾਨਗੀ ਪ੍ਰਾਪਤੀ ਕੀਤੀ ਹੈ ਜਦਕਿ ਨਵਰਤਨਾ ਐਚ.ਪੀ.ਸੀ.ਐਲ ਨੇ ਜ਼ਮੀਨ ਪ੍ਰਾਪਤ ਕਰ ਲਈ ਹੈ ਅਤੇ ਬਾਇਓਏਥਨੋਲ ਸੁਵਿਧਾ ਦੀ ਸਥਾਪਨਾ ਲਈ ਜਗ੍ਹਾ ਲਈ ਮੰਜੂਰੀ ਦੀ ਪ੍ਰਕਿਰਿਆ ਚੱਲ ਰਹੀ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਇੱਕ ਬਾਇਓ ਸੀ.ਐਨ.ਜੀ ਸੁਵਿਧਾ ਦੀ ਸਥਾਪਨਾ ਦੇ ਵਾਸਤੇ ਮਹਿੰਦਰਾ ਐਂਡ ਮਹਿੰਦਰਾ  ਨੂੰ ਜ਼ਮੀਨ ਅਲਾਟ ਕੀਤੀ ਗਈ ਹੈ।

ਅਮਰੀਕਾ ਦੇ ਰਾਜਦੂਤ ਕੈਂਨਥ ਆਈ ਜਸਟਿਰ ਨੇ ਕਿਹਾ ਕਿ ਜਿਸ ਪ੍ਰਾਜੈਕਟ ਦੇ ਵਾਸਤੇ ਸਮਝੌਤੇ ‘ਤੇ ਸਹੀ ਪਾਈ ਗਈ ਹੈ, ਦੀ ਬਹੁਤ ਜ਼ਾਆਦਾ ਅਹਿਮੀਅਤ ਹੈ। ਇਹ ਸਾਂਝੀ ਸੋਚ ਪ੍ਰਤੀ ਸਹਿਯੋਗ ਦਾ ਪ੍ਰਗਟਾਵਾ ਹੈ ਅਤੇ ਇਹ ਹਾਂਪੱਖੀ ਤਬਦੀਲੀ ਲਿਆਉਣ ਤੋਂ ਇਲਾਵਾ ਹੰਡਣਸਾਰ ਹੱਲ ਮੁਹੱਈਆ ਕਰਵਾਏਗਾ। ਉਨ੍ਹਾਂ ਕਿਹਾ ਕਿ ਜਦੋਂ ਕੰਪਨੀਆਂ ਅਤੇ ਸਰਕਾਰਾਂ ਇਕੱਠੇ ਹੋਣ ਲਈ ਉਤਸੁਕ ਹੁੰਦੀਆਂ ਹਨ, ਸਰੋਤ ਤੇ ਮੁਹਾਰਤ ਸਾਂਝਾ ਕਰਦੀਆਂ ਹਨ ਅਤੇ ਨਵੀਂ ਪਹੁੰਚ ਨੂੰ ਵਿਕਸਤ ਕਰਦੀਆਂ ਹਨ ਤਾਂ ਇਸ ਨਾਲ ਸਮਾਜ ਨੂੰ ਲਾਭ ਹੁੰਦਾ ਹੈ।

ਗੌਰਤਲਬ ਹੈ ਕਿ ਇਨਵੈਸਟ ਪੰਜਾਬ, ਪੰਜਾਬ ਸਰਕਾਰ ਅਤੇ ਅਮਰੀਕੀ ਸਫਾਰਤਖਾਨੇ ਦੀ ਵਿਦੇਸ਼ ਵਪਾਰਕ ਸੇਵਾ (ਐਸ.ਸੀ.ਐਸ) ਦੀਆਂ ਠੋਸ ਕੋਸ਼ਿਸ਼ਾਂ ਦੀ ਬਦੌਲਤ ਇਹ ਸਮਝੌਤਾ ਹੋਇਆ ਹੈ। ਅਮਰੀਕਾ ਦੇ ਸਫਾਰਤਖਾਨੇ ਦੀ ਐਫ.ਸੀ.ਐਸ ਨੇ ਪੰਜਾਬ ਵਿੱਚ ਝੋਨੇ ਦੀ ਪਰਾਲੀ ਤੋਂ ਬਾਇਓ-ਫਿਊਲ ਬਨਾਉਣ ਦੀ ਵਿਸ਼ੇਸ਼ ਅਮਰੀਕੀ ਤਕਨੋਲੌਜੀ ਤਬਦੀਲ ਕਰਨ ਵਾਸਤੇ ਸ਼ਨਾਖਤ ਦੀ ਆਗਿਆ ਦਿੱਤੀ। ਅਮਰੀਕੀ ਅੰਬੈਸੀ ਐਫ.ਸੀ.ਐਸ ਟੀਮ ਅਤੇ ਇਨਵੈਸਟ ਪੰਜਾਬ ਦੁਆਰਾ ਇਹ ਪ੍ਰਾਜੈਕਟ ਵਿਕਸਤ ਕਰਨ ਲਈ ਪਹਿਲੀਆਂ ਕੋਸ਼ਿਸ਼ਾਂ ਤੋਂ ਬਾਅਦ ਵਿਰਗੋ ਕਾਰਪੋਰੇਸ਼ਨ ਅਤੇ ਅਮਰੀਕੀ ਤਕਨੋਲੋਜੀ ਪਾਰਟਨਰ ਹਨੀਵੈਲ ਨੇ ਦਸੰਬਰ 2018 ਵਿੱਚ ਸਮਝੌਤੇ ‘ਤੇ ਹਸਤਾਖਰ ਕੀਤੇ ਸਨ।

ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸ੍ਰੀ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਸਲਾਹਕਾਰ ਇਨਵੈਸਟਮੈਂਟ ਪ੍ਰਮੋਸ਼ਨ ਮੇਜਰ ਬੀ.ਐਸ. ਕੋਹਲੀ, ਵਧੀਕ ਮੁੱਖ ਸਕੱਤਰ ਇਨਵੈਸਟਮੈਂਟ ਪ੍ਰੋਮੋਸ਼ਨ ਵਿਨੀ ਮਹਾਜਨ, ਪੰਜਾਬ  ਇਨਵੈਸਟਮੈਂਟ ਪ੍ਰਮੋਸ਼ਨ ਦੇ ਸੀ.ਈ.ਓ ਰਜਤ ਅਗਰਵਾਲ ਅਤੇ ਵਿਰਗੋ ਕਾਰਪੋਰੇਸਨ  ਅਤੇ ਹਨੀਵੈਲ ਦੇ ਨੁਮਾਇੰਦੇ ਕੰਵਲ ਮੋਂਗਾ, ਮਾਈਕ ਬੰਨਚ, ਕਰਨਲ ਚੰਨਾ ਅਤੇ ਧਰਮੇਸ਼ ਮਹਾਜਨ ਹਾਜ਼ਰ ਸਨ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

Most Popular

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

by Ranjit Singh
2 weeks ago
0

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਮੌਸਮ ਵਿੱਚ ਠੰਢਕ ਵਧਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 