• Latest
  • Trending
PUNJAB : ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਲਈ ਭਗਵੰਤ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਅਸ਼ੀਰਵਾਦ

PUNJAB : ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਲਈ ਭਗਵੰਤ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਅਸ਼ੀਰਵਾਦ

1 year ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

3 minutes ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

1 hour ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

1 hour ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

1 hour ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

2 hours ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

3 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

3 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

4 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

4 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

5 hours ago
Hindi News
English News
Monday, November 9, 2026
No Result
View All Result
22 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਲਈ ਭਗਵੰਤ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਅਸ਼ੀਰਵਾਦ

 ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਕੀਤੀ ਅਰਦਾਸ

October 25, 2025
in ਖਬਰਾਂ, ਪੰਜਾਬ
PUNJAB : ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਲਈ ਭਗਵੰਤ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਅਸ਼ੀਰਵਾਦ

PUNJAB : ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਲਈ ਭਗਵੰਤ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਅਸ਼ੀਰਵਾਦ

ਦਿੱਲੀ/ਚੰਡੀਗੜ੍ਹ, 25 ਅਕਤੂਬਰ(ਵਿਸ਼ਵ ਵਾਰਤਾ) PUNJAB : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਮਨਾਉਣ ਲਈ ਸਮਾਗਮਾਂ ਦੀ ਲੜੀ ਦੀ ਅੱਜ ਸ਼ੁਰੂਆਤ ਕੀਤੀ, ਜਿਸ ਤੋਂ ਬਾਅਦ ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕੀਤੀ।

ਹਿੰਦ ਦੀ ਚਾਦਰ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਸਮਾਗਮਾਂ ਦੀ ਸ਼ੁਰੂਆਤ ਲਈ ਹੋਈ ‘ਅਰਦਾਸ’ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ.ਟੀ.ਓ., ਤਰੁਨਪ੍ਰੀਤ ਸਿੰਘ ਸੌਂਦ, ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ ਅਤੇ ਡਾ. ਬਲਬੀਰ ਸਿੰਘ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਸਲਾਹਕਾਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦੀਪਕ ਬਾਲੀ ਤੇ ਹੋਰ ਸ਼ਾਮਲ ਹੋਏ।

ਮੰਤਰੀ, ਹੋਰ ਅਧਿਕਾਰੀ ਅਤੇ ਸੰਗਤ ਲਾਲ ਕਿਲ੍ਹੇ ਤੋਂ ਨੰਗੇ ਪੈਰੀਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਮੱਥਾ ਟੇਕਣ ਲਈ ਆਏ। ਉਨ੍ਹਾਂ ਨੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਪਵਿੱਤਰ ਸ਼ਹੀਦੀ ਸਥਾਨਾਂ ‘ਤੇ ਵੀ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ ਗੁਰੂ ਪ੍ਰਤੀ ਸ਼ਰਧਾ ਵਿੱਚ ਬੇਮਿਸਾਲ ਕੁਰਬਾਨੀਆਂ ਕੀਤੀਆਂ।

ਕੈਬਨਿਟ ਮੰਤਰੀਆਂ ਨੇ ਲੋਕਾਂ ਨੂੰ ਗੁਰੂ ਜੀ ਦੇ ਪਿਆਰ, ਧਰਮ ਨਿਰਪੱਖਤਾ, ਧਾਰਮਿਕ ਸਹਿਣਸ਼ੀਲਤਾ, ਧਾਰਮਿਕ ਆਜ਼ਾਦੀ ਅਤੇ ਸ਼ਾਂਤੀਪੂਰਨ ਸਹਿ-ਹੋਂਦ ਦੇ ਵਿਸ਼ਵਵਿਆਪੀ ਸੰਦੇਸ਼ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਨੂੰ ਮਨੁੱਖਤਾ ਅਤੇ ਧਾਰਮਿਕ ਆਜ਼ਾਦੀ ਲਈ ਗੁਰੂ ਸਾਹਿਬ ਦੇ ਸਰਵਉੱਚ ਬਲੀਦਾਨ ਦੇ ਸੰਦੇਸ਼ ਦਾ ਪਸਾਰ ਕਰਨ ਦਾ ਮੌਕਾ ਦੱਸਦਿਆਂ ਉਨ੍ਹਾਂ ਕਿਹਾ ਕਿ ਨੌਵੇਂ ਗੁਰੂ ਸਾਹਿਬ ਦਾ ਜੀਵਨ ਅਤੇ ਫ਼ਲਸਫ਼ਾ ਦੁਨੀਆ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਵੱਡੇ ਸਮਾਗਮ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ।

ਮੰਤਰੀਆਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਨੇ ਮਨੁੱਖਤਾ ਦੇ ਧਾਰਮਿਕ ਅਧਿਕਾਰਾਂ ਦੀ ਰੱਖਿਆ ਲਈ ਸਰਵਉੱਚ ਕੁਰਬਾਨੀ ਦਿੱਤੀ ਤਾਂ ਜੋ ਦੁਨੀਆ ਲਈ ਮਿਸਾਲ ਕਾਇਮ ਕੀਤੀ ਜਾ ਸਕੇ। ਉਨ੍ਹਾਂ ਨੇ ਲੋਕਾਂ ਨੂੰ ਗੁਰੂ ਸਾਹਿਬ ਦੁਆਰਾ ਪ੍ਰਚਾਰੇ ਗਏ ਧਰਮ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਦਿੱਲੀ ਵਿੱਚ ਆਪਣਾ ਜੀਵਨ ਕੁਰਬਾਨ ਕਰ ਦਿੱਤਾ, ਜੋ ਵਿਸ਼ਵ ਇਤਿਹਾਸ ਵਿੱਚ ਬੇਮਿਸਾਲ ਕੁਰਬਾਨੀ ਹੈ।

ਮੰਤਰੀਆਂ ਨੇ ਕਿਹਾ ਕਿ ਨੌਵੇਂ ਸਿੱਖ ਗੁਰੂ ਧਰਮ ਨਿਰਪੱਖਤਾ, ਏਕਤਾ ਅਤੇ ਵਿਸ਼ਵ-ਵਿਆਪੀ ਭਾਈਚਾਰੇ ਦੇ ਸੱਚੇ ਪ੍ਰਤੀਕ ਸਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਅਤੇ ਫ਼ਲਸਫ਼ਾ ਸਾਰੀ ਮਨੁੱਖਤਾ ਲਈ ਚਾਨਣ ਮੁਨਾਰੇ ਵਜੋਂ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਅੱਜ ਤੋਂ ਸ਼ੁਰੂ ਹੋਣ ਵਾਲੇ ਸਮਾਗਮਾਂ ਦੀ ਲੜੀ 25 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗੀ। ਉਨ੍ਹਾਂ ਕਿਹਾ ਕਿ 1 ਤੋਂ 18 ਨਵੰਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ, ਜੋ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਹਾਨ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਹਨ।

ਕੈਬਨਿਟ ਮੰਤਰੀਆਂ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਵਰੋਸਾਏ ਕਸਬਿਆਂ ਅਤੇ ਸ਼ਹਿਰਾਂ ਵਿੱਚ ਕੀਰਤਨ ਦਰਬਾਰ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਗੁਰੂ ਜੀ ਦੇ ਫ਼ਲਸਫ਼ੇ, ਉਨ੍ਹਾਂ ਦੇ ਕੁਰਬਾਨੀਆਂ ਭਰੇ ਜੀਵਨ ਅਤੇ ਸ਼ਾਂਤੀ ਤੇ ਮਨੁੱਖਤਾ ਦੇ ਸਦੀਵੀ ਸੰਦੇਸ਼ ਬਾਰੇ ਜਾਗਰੂਕ ਕਰਨਾ ਹੈ, ਜੋ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ 18 ਨਵੰਬਰ ਨੂੰ ਸ੍ਰੀਨਗਰ (ਜੰਮੂ ਅਤੇ ਕਸ਼ਮੀਰ) ਵਿਖੇ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਅਤੇ ਅਗਲੇ ਦਿਨ 19 ਨਵੰਬਰ ਨੂੰ ਸ੍ਰੀਨਗਰ ਤੋਂ ਨਗਰ ਕੀਰਤਨ ਸ਼ੁਰੂ ਹੋਵੇਗਾ, ਜਿਸ ਵਿੱਚ ਕਸ਼ਮੀਰੀ ਪੰਡਿਤ ਵੀ ਸੰਗਤ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਹ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗਾ।

ਮੰਤਰੀਆਂ ਨੇ ਕਿਹਾ ਕਿ ਇਸ ਦੇ ਨਾਲ ਹੀ 20 ਨਵੰਬਰ ਨੂੰ ਤਿੰਨ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਫ਼ਰੀਦਕੋਟ ਅਤੇ ਗੁਰਦਾਸਪੁਰ ਤੋਂ ਸ਼ੁਰੂ ਹੋਣਗੇ ਅਤੇ ਸਾਰੇ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕੱਠੇ ਸਮਾਪਤ ਹੋਣਗੇ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਮੌਕੇ ਪੰਜਾਬ ਸਰਕਾਰ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਸਮਾਗਮ ਕਰਵਾਏਗੀ। ਉਨ੍ਹਾਂ ਕਿਹਾ ਕਿ ਯਾਦਗਾਰੀ ਸਮਾਰੋਹ ਵਿੱਚ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੇ ਰਹਿਣ ਲਈ “ਚੱਕ ਨਾਨਕੀ” ਨਾਮ ਦੀ ਵਿਸ਼ੇਸ਼ ਟੈਂਟ ਸਿਟੀ ਸਥਾਪਤ ਕੀਤੀ ਜਾਵੇਗੀ।

ਮੰਤਰੀਆਂ ਨੇ ਅੱਗੇ ਕਿਹਾ ਕਿ ਸਰਬ ਧਰਮ ਸੰਮੇਲਨ ਵੀ ਕਰਵਾਇਆ ਜਾਵੇਗਾ, ਜੋ ਗੁਰੂ ਜੀ ਦੇ ਸਦਭਾਵਨਾ ਅਤੇ ਵਿਸ਼ਵ-ਵਿਆਪੀ ਭਾਈਚਾਰੇ ਦੇ ਸੰਦੇਸ਼ ਦਾ ਪ੍ਰਤੀਕ ਹੋਵੇਗਾ। ਉਨ੍ਹਾਂ ਕਿਹਾ ਕਿ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਉਜਾਗਰ ਕਰਨ ਵਾਲੀ ਵਿਸ਼ੇਸ਼ ਪ੍ਰਦਰਸ਼ਨੀ ਅਤੇ ਡਰੋਨ ਸ਼ੋਅ ਦੀ ਮੇਜ਼ਬਾਨੀ ਕਰੇਗਾ। ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਇਆ ਜਾਵੇਗਾ, ਜਿੱਥੇ ਉੱਘੀਆਂ ਸ਼ਖ਼ਸੀਅਤਾਂ ਗੁਰੂ ਸਾਹਿਬ ਦੇ ਫ਼ਲਸਫ਼ੇ, ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਦੀ ਸਰਵਉੱਚ ਕੁਰਬਾਨੀ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੀਆਂ।

ਕੈਬਨਿਟ ਮੰਤਰੀਆਂ ਨੇ ਕਿਹਾ ਕਿ 25 ਨਵੰਬਰ ਨੂੰ ਰਾਜ ਪੱਧਰੀ ਖ਼ੂਨਦਾਨ ਕੈਂਪ ਲਗਾਏ ਜਾਣਗੇ, ਨਾਲ ਹੀ ਜੰਗਲਾਤ ਵਿਭਾਗ ਵੱਲੋਂ “ਸਰਬੱਤ ਦਾ ਭਲਾ ਇਕੱਤਰਤਾ” ਤਹਿਤ ਵੱਡੇ ਪੱਧਰ ‘ਤੇ ਪੌਦੇ ਲਗਾਉਣ ਦੀ ਮੁਹਿੰਮ ਵੀ ਚਲਾਈ ਜਾਵੇਗੀ। ਇਹ ਵੀ ਦੱਸਿਆ ਗਿਆ ਕਿ ਸ਼ਹੀਦੀ ਸਮਾਰੋਹ ਲਈ ਦੁਨੀਆ ਭਰ ਦੇ ਅਧਿਆਤਮਿਕ ਆਗੂਆਂ ਅਤੇ ਸੰਤਾਂ ਨਾਲ ਸਲਾਹ-ਮਸ਼ਵਰਾ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਆਪਣਾ ਅਸ਼ੀਰਵਾਦ ਅਤੇ ਕੀਮਤੀ ਸੁਝਾਅ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਕਾਰਜਕਾਲ ਦੌਰਾਨ ਇਨ੍ਹਾਂ ਇਤਿਹਾਸਕ ਸਮਾਰੋਹਾਂ ਦਾ ਪ੍ਰਬੰਧ ਕਰ ਕੇ ਸੱਚਮੁੱਚ ਮਾਣ ਮਹਿਸੂਸ ਕਰ ਰਹੀ ਹੈ। ਉਨ੍ਹਾਂ ਨੇ ਭਾਰਤ ਅਤੇ ਵਿਦੇਸ਼ਾਂ ਵਿੱਚ ਸ਼ਰਧਾਲੂਆਂ ਅਤੇ ਸਿੱਖ ਸੰਗਤ ਨੂੰ ਇਨ੍ਹਾਂ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

by Navjot
November 9, 2026
0

  ਪਟਿਆਲਾ, 9 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਦੀਵਾਲੀ ਵਾਲੇ ਦਿਨ...

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
November 9, 2026
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
November 9, 2026
0

ਚੇਨਈ, 9 ਨਵੰਬਰ (ਵਿਸ਼ਵ ਵਰਾਤਾ) - ਨਿਰਦੇਸ਼ਕ ਨਾਨੀ ਦੀ ਆਉਣ ਵਾਲੀ ਭਾਵੁਕ ਐਕਸ਼ਨ-ਮਨੋਰੰਜਕ ਫਿਲਮ 'ਡਿਲੀਵਰੀ ਬੁਆਏ' - ਜਿਸ ਵਿੱਚ ਲਿਓ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

by Navjot
November 9, 2026
0

  ਪਟਿਆਲਾ, 9 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਦੀਵਾਲੀ ਵਾਲੇ ਦਿਨ...

Most Popular

Punjab: ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕਾਂ ਦਾ ਪਰਦਾਫਾਸ਼

Punjab: ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕਾਂ ਦਾ ਪਰਦਾਫਾਸ਼

by Ranjit Singh
1 month ago
0

Punjab: ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕਾਂ ਦਾ ਪਰਦਾਫਾਸ਼ - 4 ਗ੍ਰਿਫ਼ਤਾਰ, 15 ਕਿਲੋਗ੍ਰਾਮ ਅਫੀਮ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 