President in Rafale :ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੰਬਾਲਾ ‘ਚ ਰਚਿਆ ਇਤਿਹਾਸ
ਚੰਡੀਗੜ੍ਹ, 29 ਅਕਤੂਬਰ 2025 (ਵਿਸ਼ਵ ਵਾਰਤਾ): ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਅੰਬਾਲਾ ਹਵਾਈ ਸੈਨਾ ਸਟੇਸ਼ਨ (President in Rafale) ਤੋਂ ਰਾਫੇਲ ਲੜਾਕੂ ਜਹਾਜ਼ ਚ ਉਡਾਨ ਭਰ ਕੇ ਇਤਿਹਾਸ ਰਚ ਦਿੱਤਾ ਹੈ। ਰਾਸ਼ਟਰਪਤੀ ਮੁਰਮੂ ਫਲਾਈਟ ਸੂਟ ਪਹਿਨ ਕੇ ਰਾਫੇਲ ਵਿੱਚ ਸਵਾਰ ਹੋਈ ਅਤੇ ਉਡਾਣ ਭਰਨ ਤੋਂ ਪਹਿਲਾਂ ਹੱਥ ਹਿਲਾਇਆ।

ਰਾਸ਼ਟਰਪਤੀ ਮੁਰਮੂ ਬੁੱਧਵਾਰ ਨੂੰ ਇੱਕ ਵਿਸ਼ੇਸ਼ ਉਡਾਣ ਰਾਹੀਂ ਅੰਬਾਲਾ ਪਹੁੰਚੀ। ਏਅਰ ਚੀਫ਼ ਮਾਰਸ਼ਲ ਅਮਰ ਪ੍ਰੀਤ ਸਿੰਘ ਨੇ ਏਅਰ ਫੋਰਸ ਸਟੇਸ਼ਨ ‘ਤੇ ਉਨ੍ਹਾਂ ਦਾ ਸਵਾਗਤ ਕੀਤਾ। ਰਾਸ਼ਟਰਪਤੀ ਦੀ ਇਸ ਉਡਾਣ ਨੇ ਭਾਰਤੀ ਹਵਾਈ ਸੈਨਾ ਅਤੇ ਪੂਰੇ ਦੇਸ਼ ਨੂੰ ਮਾਣ ਨਾਲ ਭਰ ਦਿੱਤਾ ਹੈ। ਰਾਸ਼ਟਰਪਤੀ ਮੁਰਮੂ ਭਾਰਤ ਦੇ ਪਹਿਲੇ ਮਹਿਲਾ ਰਾਸ਼ਟਰਪਤੀ ਹਨ ਜਿਨ੍ਹਾਂ ਵੱਲੋਂ ਲੜਾਕੂ ਜਹਾਜ਼ ਰਾਫ਼ੇਲ ਦੀ ਉਡਾਣ ਭਰੀ ਗਈ ਹੈ।
ਹਵਾਈ ਸੈਨਾ ਸਟੇਸ਼ਨ ‘ਤੇ, ਰਾਸ਼ਟਰਪਤੀ ਨੂੰ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ, ਫਿਰ ਰਾਸ਼ਟਰਪਤੀ ਨੇ ਪਰੇਡ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਸੈਨਿਕਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਹਵਾਈ ਸੈਨਾ ਸਟੇਸ਼ਨ ‘ਤੇ ਯੂਨਿਟਾਂ ਦਾ ਨਿਰੀਖਣ ਕੀਤਾ। ਡਿਪਟੀ ਕਮਿਸ਼ਨਰ ਅਜੈ ਸਿੰਘ ਤੋਮਰ ਨੇ ਕਿਹਾ ਕਿ ਰਾਸ਼ਟਰਪਤੀ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਅੰਬਾਲਾ ਛਾਉਣੀ ਦੇ ਏਅਰ ਫੋਰਸ ਸਟੇਸ਼ਨ ਪਹੁੰਚੇ। ਸੁਰੱਖਿਆ ਕਾਰਨਾਂ ਕਰਕੇ, ਏਅਰ ਫੋਰਸ ਸਟੇਸ਼ਨ ਦੇ ਆਲੇ ਦੁਆਲੇ ਦੇ ਖੇਤਰ ਵਿੱਚ ਡਰੋਨ ਉਡਾਉਣ ‘ਤੇ ਪਾਬੰਦੀ ਲਗਾਈ ਗਈ।ਸਿਰਫ਼ ਅਧਿਕਾਰਤ ਕਰਮਚਾਰੀਆਂ ਨੂੰ ਹੀ ਅੰਦਰ ਜਾਣ ਦੀ ਇਜਾਜ਼ਤ ਸੀ। ਮੋਬਾਈਲ ਫੋਨ ਵੀ ਅੰਦਰ ਲੈ ਜਾਣ ਦੀ ਇਜਾਜ਼ਤ ਨਹੀਂ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























