Farmers protest :ਨਾਗਪੁਰ ‘ਚ ਸੜਕਾਂ ‘ਤੇ ਉਤਰੇ ਹਜ਼ਾਰਾਂ ਕਿਸਾਨ
– ਭਾਰਤ ਬੰਦ ਦੀ ਦਿੱਤੀ ਚੇਤਾਵਨੀ
– ਹਾਈਵੇਅ ‘ਤੇ ਲੰਬਾ ਟ੍ਰੈਫਿਕ ਜਾਮ; ਜਾਣੋ ਕੀ ਹਨ ਮੰਗਾਂ
ਮਹਾਰਾਸ਼ਟਰ, 29 ਅਕਤੂਬਰ 2025 (ਵਿਸ਼ਵ ਵਾਰਤਾ): ਨਾਗਪੁਰ ਵਿੱਚ ਹਜ਼ਾਰਾਂ ਕਿਸਾਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਦੂਜੇ ਦਿਨ ਵੀ ਜਾਰੀ ਹੈ। ਕਿਸਾਨਾਂ ਨੇ ਨਾਗਪੁਰ-ਹੈਦਰਾਬਾਦ ਰਾਸ਼ਟਰੀ ਰਾਜਮਾਰਗ (NH-44) ਨੂੰ ਜਾਮ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਨਾਲ ਕੀਤੇ ਆਪਣੇ ਵਾਅਦੇ ਭੁੱਲ ਗਈ ਹੈ। ਮਹਾਰਾਸ਼ਟਰ ਸਰਕਾਰ ਦੇ ਸਾਬਕਾ ਮੰਤਰੀ ਅਤੇ ਪ੍ਰਹਾਰ ਜਨਸ਼ਕਤੀ ਪਾਰਟੀ ਦੇ ਸੰਸਥਾਪਕ ਬੱਚੂ ਕੱਡੂ ਮੰਗਲਵਾਰ ਰਾਤ ਨੂੰ ਹਜ਼ਾਰਾਂ ਕਿਸਾਨਾਂ ਨਾਲ ਨਾਗਪੁਰ ਸ਼ਹਿਰ ਦੀ ਸਰਹੱਦ ‘ਤੇ ਪਹੁੰਚੇ। ਬੱਚੂ ਖੁਦ ਕਿਸਾਨਾਂ ਨਾਲ ਨਾਗਪੁਰ ਤੱਕ ਟਰੈਕਟਰ ਚਲਾ ਕੇ ਪੁੱਜੇ।
ਕਿਸਾਨ ਮੰਗ ਕਰ ਰਹੇ ਹਨ ਕਿ ਉਨ੍ਹਾਂ ਦੇ ਖੇਤੀਬਾੜੀ ਕਰਜ਼ੇ ਬਿਨਾਂ ਸ਼ਰਤ ਮੁਆਫ਼ ਕੀਤੇ ਜਾਣ। ਉਹ ਇਹ ਵੀ ਮੰਗ ਕਰ ਰਹੇ ਹਨ ਕਿ ਜਿਹੜੇ ਲੋਕ ਆਪਣੇ ਕਰਜ਼ੇ ਵਾਪਸ ਨਹੀਂ ਕਰ ਸਕਦੇ, ਉਨ੍ਹਾਂ ਵਿਰੁੱਧ ਕੋਈ ਜ਼ਬਰਦਸਤੀ ਨਾ ਵਰਤੀ ਜਾਵੇ। ਇਸ ਦੇ ਨਾਲ ਹੀ ਭਾਰੀ ਬਾਰਿਸ਼ ਕਾਰਨ ਹੋਏ ਫਸਲਾਂ ਦੇ ਨੁਕਸਾਨ ਲਈ ਮੁਆਵਜ਼ਾ, ਰਾਜ ਦੇ ਅਪਾਹਜ ਨਾਗਰਿਕਾਂ ਨੂੰ ਪ੍ਰਤੀ ਮਹੀਨਾ 6,000 ਰੁਪਏ, ਅਤੇ ਕਿਸਾਨਾਂ ਦੀਆਂ ਫਸਲਾਂ ਲਈ MSP ਵੀ ਸ਼ਾਮਲ ਹਨ।
ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਗਈਆਂ ਤਾਂ ਉਹ ਰੇਲ ਗੱਡੀਆਂ ਰੋਕ ਕੇ ਭਾਰਤ ਬੰਦ ਦਾ ਸੱਦਾ ਦੇਣਗੇ। ਦੱਸ ਦਈਏ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























