• Latest
  • Trending
70,000 ਕਰੋੜ ਰੁਪਏ ਦੀ ਲੁੱਟ ਹੈ ਬਿਜਲੀ ਕੰਪਨੀਆਂ ਨਾਲ ਕੀਤੇ ਗਏ ਇਕਰਾਰਨਾਮੇ : ਆਪ

70,000 ਕਰੋੜ ਰੁਪਏ ਦੀ ਲੁੱਟ ਹੈ ਬਿਜਲੀ ਕੰਪਨੀਆਂ ਨਾਲ ਕੀਤੇ ਗਏ ਇਕਰਾਰਨਾਮੇ : ਆਪ

8 years ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

21 minutes ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

50 minutes ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

2 hours ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

2 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

3 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

3 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

4 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

5 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

5 hours ago
Hindi News
English News
Friday, November 13, 2026
No Result
View All Result
26 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

70,000 ਕਰੋੜ ਰੁਪਏ ਦੀ ਲੁੱਟ ਹੈ ਬਿਜਲੀ ਕੰਪਨੀਆਂ ਨਾਲ ਕੀਤੇ ਗਏ ਇਕਰਾਰਨਾਮੇ : ਆਪ

February 12, 2019
in ਪੰਜਾਬ
70,000 ਕਰੋੜ ਰੁਪਏ ਦੀ ਲੁੱਟ ਹੈ ਬਿਜਲੀ ਕੰਪਨੀਆਂ ਨਾਲ ਕੀਤੇ ਗਏ ਇਕਰਾਰਨਾਮੇ : ਆਪ

ਅਮਨ ਅਰੋੜਾ ਨੇ ਬਾਦਲਾਂ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਦੀ ਖੋਲੀ ਪੋਲ
ਕੈਪਟਨ ਬਾਦਲਾਂ ਵੱਲੋਂ ਕੀਤੇ ਗਏ ਸਮਝੌਤੇ ਤੁਰੰਤ ਕਰਨ ਰੱਦ-ਹਰਪਾਲ ਚੀਮਾ

ਚੰਡੀਗੜ੍ਹ, 12 ਫਰਵਰੀ – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਸਰਕਾਰ ਕੋਲ ਬਾਦਲ ਸਰਕਾਰ ਮੌਕੇ ਤਿੰਨ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਕੀਤੇ ਬੇਹੱਦ ਲੰਬੇ ਇਕਰਾਰਨਾਮਿਆਂ ਨੂੰ ਤੁਰੰਤ ਰੱਦ ਕਰਕੇ ਪੰਜਾਬ ਦੇ ਲੋਕਾਂ ਨੂੰ ਬੇਹੱਦ ਮਹਿੰਗੀਆਂ ਬਿਜਲੀ ਦਰਾਂ ਤੋਂ ਰਾਹਤ ਦਿਵਾਉਣ ਦੀ ਮੰਗ ਉਠਾਈ ਹੈ।
ਅੱਜ ਇੱਥੇ ਪੰਜਾਬ ਵਿਧਾਨ ਸਭਾ ਦੀ ਪ੍ਰੈੱਸ ਗੈਲਰੀ ਵਿਚ ਮੀਡੀਆ ਨੂੰ ਹਰਪਾਲ ਸਿੰਘ ਚੀਮਾ ਦੀ ਅਗਵਾਈ ‘ਚ ਸੰਬੋਧਨ ਕਰਦੇ ਹੋਏ ਪਾਰਟੀ ਦੇ ਸੀਨੀਅਰ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਬਾਦਲਾਂ ਵੱਲੋਂ ਤਿੰਨੇ ਨਿੱਜੀ ਬਿਜਲੀ ਕੰਪਨੀਆਂ ਨਾਲ ਕੀਤੇ ਗਏ ਸਮਝੌਤੇ ਸੂਬਾ ਦੇ ਲੋਕਾਂ ਦੀਆਂ ਜੇਬਾਂ ‘ਤੇ 70 ਹਜ਼ਾਰ ਕਰੋੜ ਰੁਪਏ ਦਾ ਸਿੱਧਾ ਡਾਕਾ ਹੈ। ਇਹੋ ਕਾਰਨ ਹੈ ਕਿ ਪੰਜਾਬ ਅੱਜ ਦੇਸ਼ ਦੇ ਸਭ ਤੋਂ ਮਹਿੰਗੀ ਬਿਜਲੀ ਦੇਣ ਵਾਲੇ ਸੂਬਿਆਂ ‘ਚ ਸ਼ੁਮਾਰ ਹੈ, ਜਦਕਿ ਪੰਜਾਬ ਖ਼ੁਦ ਵੀ ਬਿਜਲੀ ਪੈਦਾ ਕਰਦਾ ਹੈ। ਦੂਜੇ ਪਾਸੇ ਦਿੱਲੀ ਦੀ ਕੇਜਰੀਵਾਲ ਸਰਕਾਰ ਅੱਜ ਦੇਸ਼ ਭਰ ‘ਚ ਸਭ ਤੋਂ ਸਸਤੀ ਬਿਜਲੀ ਦੇਣ ਵਾਲਾ ਸੂਬਾ ਹੈ, ਜਦੋਂਕਿ ਦਿੱਲੀ ਸਰਕਾਰ ਖ਼ੁਦ ਇੱਕ ਵੀ ਯੂਨਿਟ ਪੈਦਾ ਨਹੀਂ ਕਰਦੀ। ਸਾਰੀ ਦੀ ਸਾਰੀ ਬਿਜਲੀ ਨਿੱਜੀ ਕੰਪਨੀਆਂ ਤੋਂ ਖ਼ਰੀਦ ਦੀ ਹੈ। ਅਮਨ ਅਰੋੜਾ ਨੇ ਦੱਸਿਆ ਕਿ ਦਿੱਲੀ ਸਰਕਾਰ 200 ਯੂਨਿਟ ਤੱਕ 2 ਰੁਪਏ ਪ੍ਰਤੀ ਯੂਨਿਟ ਸਬਸਿਡੀ ਦੇ ਕੇ ਖਪਤਕਾਰ ਨੂੰ 1 ਰੁਪਏ ਪ੍ਰਤੀ ਯੂਨਿਟ ਅਤੇ 400 ਯੂਨਿਟ ਤੱਕ 2.25 ਪੈਸੇ ਦੀ ਸਬਸਿਡੀ ਦੇ ਕੇ ਸਵਾ ਦੋ ਰੁਪਏ ਪ੍ਰਤੀ ਯੂਨਿਟ ਬਿਜਲੀ ਦੇ ਰਹੀ ਹੈ।
ਦੂਜੇ ਪਾਸੇ ਪੰਜਾਬ ਸਰਕਾਰ ਦਲਿਤਾਂ-ਗ਼ਰੀਬਾਂ ਨੂੰ ਵੀ ਇੰਨੀ ਸਸਤੀ ਬਿਜਲੀ ਨਹੀਂ ਦੇ ਰਹੀ, ਜਿਸ ਦਾ ਕਾਰਨ ਆਪਣੇ ਸਰਕਾਰੀ ਥਰਮਲ ਪਲਾਂਟਾਂ ਨੂੰ ਬੰਦ ਕਰਕੇ ਨਿੱਜੀ ਥਰਮਲ ਪਲਾਟਾਂ ਨਾਲ ਮਹਿੰਗੇ ਇਕਰਾਰਨਾਮੇ ਹਨ।
ਅਮਨ ਅਰੋੜਾ ਨੇ ਦੱਸਿਆ ਕਿ ਬੰਦ ਕੀਤੇ ਗਏ ਬਠਿੰਡਾ ਥਰਮਲ ਪਲਾਂਟ ‘ਤੇ ਤੁਰੰਤ ਪਹਿਲਾਂ ਨਵੀਨੀਕਰਨ ਦੇ ਨਾਂ ‘ਤੇ 737 ਕਰੋੜ ਖ਼ਰਚੇ ਗਏ ਹਨ ਅਤੇ ਅਗਲੇ 12-13 ਸਾਲ ਬਠਿੰਡਾ ਥਰਮਲ ਪਲਾਂਟ ਨੇ 4.76 ਪੈਸੇ ਪ੍ਰਤੀ ਯੂਨਿਟ ਬਿਜਲੀ ਪੈਦਾ ਕਰਦੇ ਰਹਿਣਾ ਸੀ, ਜਦੋਂਕਿ ਪ੍ਰਾਈਵੇਟ ਜੀਬੀਕੇ ਥਰਮਲ ਪਲਾਂਟ ਨਾਲ ਬਾਦਲਾਂ ਨੇ 5.60 ਰੁਪਏ ਪ੍ਰਤੀ ਯੂਨਿਟ ਦਾ ਇਕਰਾਰਨਾਮਾ ਕੀਤਾ।
ਅਮਨ ਅਰੋੜਾ ਨੇ ਪ੍ਰਚੇਜ ਐਗਰੀਮੈਂਟਸ ਦੀਆਂ ਕਾਪੀਆਂ ਦਿਖਾਉਂਦੇ ਹੋਏ ਦੱਸਿਆ ਕਿ ਇਕਰਾਰਨਾਮੇ ਇੰਨੇ ਜ਼ਿਆਦਾ ਲੋਕ ਅਤੇ ਪੰਜਾਬ ਵਿਰੋਧੀ ਹਨ ਕਿ ਜੇਕਰ ਪੰਜਾਬ ਸਰਕਾਰ ਇੱਕ ਯੂਨਿਟ ਵੀ ਇਨ੍ਹਾਂ ਥਰਮਲ ਪਲਾਂਟਾਂ ਤੋਂ ਨਹੀਂ ਖ਼ਰੀਦੇਗੀ ਤਾਂ ਵੀ ਹਰ ਮਹੀਨੇ ਮੰਥਲੀ ਫਿਕਸ ਚਾਰਜਿਜ਼ ਦੇਣੇ ਪੈਣੇ ਹਨ, ਜੋ ਤਲਵੰਡੀ ਸਾਬੋ ਥਰਮਲ ਪਲਾਂਟ ਨਾਲ 1.20 ਰੁਪਏ, ਰਾਜਪੁਰਾ ਨਾਲ 1.53 ਰੁਪਏ ਅਤੇ ਗੋਇੰਦਵਾਲ ਥਰਮਲ ਪਲਾਂਟ ਨਾਲ 1.93 ਰੁਪਏ ਨਿਰਧਾਰਿਤ ਹਨ।
ਦੂਜੇ ਪਾਸੇ ਪੰਜਾਬ ਸਰਕਾਰ ਨੇ ਹੀ ਗੁਜਰਾਤ ਦੇ ਸ਼ਾਸਨ ਥਰਮਲ ਪਲਾਂਟ ਨਾਲ ਪ੍ਰਤੀ ਯੂਨਿਟ 17 ਪੈਸੇ ਦਾ ਐਗਰੀਮੈਂਟ ਕੀਤਾ ਹੋਇਆ ਹੈ। ਅਮਨ ਅਰੋੜਾ ਨੇ ਤੁਲਨਾਤਮਿਕ ਅਧਿਐਨ ਰਾਹੀਂ ਦੱਸਿਆ ਕਿ ਸ਼ਾਸਨ ਥਰਮਲ ਪਲਾਂਟ ਅਤੇ ਪੰਜਾਬ ਦੇ ਤਿੰਨੇ ਥਰਮਲ ਪਲਾਂਟਾਂ ਨਾਲ ਕੀਤੇ ਇਕਰਾਰਨਾਮਿਆਂ ਤਹਿਤ ਪ੍ਰਤੀ ਸਾਲ 2800 ਕਰੋੜ ਰੁਪਏ ਦਾ ਵਾਧੂ ਬੋਝ ਬਿਜਲੀ ਖਪਤਕਾਰਾਂ ‘ਤੇ ਪੈ ਰਿਹਾ ਹੈ ਜੋ 25 ਸਾਲਾਂ ਦੇ ਸਮਝੌਤਿਆਂ ਨਾਲ 70 ਹਜ਼ਾਰ ਕਰੋੜ ਰੁਪਏ ਦੀ ਸਿੱਧੀ ਲੁੱਟ ਹੈ।
ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਕਿਹਾ ਕਿ ਇਸ ਲੁੱਟ ‘ਚ ਬਿਜਲੀ ਕੰਪਨੀਆਂ ਨਾਲ ਬਾਦਲ ਹਿੱਸੇਦਾਰ ਹਨ। ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਸਮੇਤ ਸਾਰੇ ਕਾਂਗਰਸੀ ਚੋਣਾਂ ਤੋਂ ਪਹਿਲਾਂ ਬਾਦਲਾਂ ਦੇ ਇਨ੍ਹਾਂ ਬਹੁ-ਅਰਬੀ ਬਿਜਲੀ ਇਕਰਾਰਨਾਮਿਆਂ ਨੂੰ ਰੱਦ ਕਰਕੇ ਨਵੇਂ ਸਿਰਿਓਂ ਕਰਨ ਦੇ ਦਾਅਵੇ ਕਰਦੇ ਸਨ ਪਰੰਤੂ 2 ਸਾਲ ਦੌਰਾਨ ਕੁੱਝ ਨਹੀਂ ਕੀਤਾ। ਅਮਨ ਅਰੋੜਾ ਨੇ ਜਾਖੜ ਨੂੰ ਚੁਨੌਤੀ ਦਿੱਤੀ ਕਿ ਉਹ ਸਪਸ਼ਟ ਕਰਨ ਕਿ ਨਿੱਜੀ ਬਿਜਲੀ ਕੰਪਨੀਆਂ ਕੋਲ ਨਜਾਇਜ਼ ਤੌਰ ‘ਤੇ ਜਾਂਦੇ 2800 ਕਰੋੜ ਸਾਲਾਨਾ ‘ਚੋਂ ਕਿੰਨਾ ਹਿੱਸਾ ਕੈਪਟਨ ਅਮਰਿੰਦਰ ਸਿੰਘ, ਤੁਹਾਡਾ ਆਪਣਾ (ਜਾਖੜ) ਅਤੇ ਕਾਂਗਰਸ ਹਾਈਕਮਾਨ ਨੂੰ ਜਾਂਦਾ ਹੈ।
ਅਮਨ ਅਰੋੜਾ ਨੇ ਕਿਹਾ ਕਿ ਜੇਕਰ ਕੈਪਟਨ ਨੇ ਇਹ ਬਿਜਲੀ ਇਕਰਾਰਨਾਮੇ ਰੱਦ ਨਾ ਕੀਤੇ ਤਾਂ ਆਮ ਆਦਮੀ ਪਾਰਟੀ ਪੰਜਾਬ ਦੇ ਸਤਾਏ ਲੋਕਾਂ ਨੂੰ ਨਾਲ ਲੈ ਕੇ ਕਾਂਗਰਸ ਸਰਕਾਰ ਦੀ ਨੱਕ ‘ਚ ਦਮ ਕਰ ਦੇਣਗੇ।
ਇਸ ਮੌਕੇ ਉਨ੍ਹਾਂ ਨਾਲ ਪ੍ਰਿੰਸੀਪਲ ਬੁੱਧਰਾਮ, ਬੀਬੀ ਸਰਬਜੀਤ ਕੌਰ ਮਾਣੂੰਕੇ, ਕੁਲਤਾਰ ਸਿੰਘ ਸੰਧਵਾਂ, ਜੈ ਕਿਸ਼ਨ ਰੌੜੀ, ਮਨਜੀਤ ਸਿੰਘ ਬਿਲਾਸਪੁਰ, ਅਮਰਜੀਤ ਸਿੰਘ ਸੰਦੋਆ, ਮੀਤ ਹੇਅਰ, ਰੁਪਿੰਦਰ ਕੌਰ ਰੂਬੀ (ਸਾਰੇ ਵਿਧਾਇਕ) ਬੁਲਾਰਾ ਨੀਲ ਗਰਗ ਅਤੇ ਸਟੇਟ ਮੀਡੀਆ ਇੰਚਾਰਜ ਮਨਜੀਤ ਸਿੰਘ ਸਿੱਧੂ ਮੌਜੂਦ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

Most Popular

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

by Ankit
2 days ago
0

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 