ਫਿਰੋਜ਼ਪੁਰ, 30 ਸਤੰਬਰ (ਵਿਸ਼ਵ ਵਾਰਤਾ) : ਫਿਰੋਜ਼ਪੁਰ ਵਿਖੇ ਅੱਜ ਵਾਪਰੇ ਇਕ ਸੜਕ ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਗਈ| ਦੁਸਹਿਰੇ ਵਾਲੇ ਦਿਨ ਵਾਲੇ ਇਸ ਹਾਦਸੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਪਿੰਡ ਕੋਟ ਕਰੋੜ ਕਲਾਂ ਨਜ਼ਦੀਕ ਸਵਿੱਫਟ ਅਤੇ ਮਾਰੂਤੀ ਵੈਨ ਵਿਚਾਲੇ ਹੋਈ ਸਿੱਧੀ ਟੱਕਰ ਹੋ ਗਈ| ਇਸ ਹਾਦਸੇ ਵਿਚ ਪਤੀ-ਪਤਨੀ, ਇਕ ਬੱਚੇ ਅਤੇ ਇਕ ਵਿਅਕਤੀ ਸਮੇਤ 4 ਲੋਕ ਮਾਰੇ ਗਏ, ਜਦੋਂ ਕਿ 5 ਹੋਰ ਜ਼ਖਮੀ ਹੋ ਗਏ| ਜ਼ਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ|
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 25 ਅਪ੍ਰੈਲ, 2024 (ਵਿਸ਼ਵ...