DIG Bhullar Case : ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਪੇਸ਼ੀ ਅੱਜ

ਚੰਡੀਗੜ੍ਹ, 31ਅਕਤੂਬਰ(ਵਿਸ਼ਵ ਵਾਰਤਾ)DIG Bhullar Case : ਰਿਸ਼ਵਤ ਕੇਸ ‘ਚ ਗ੍ਰਿਫ਼ਤਾਰ ਕੀਤੇ ਗਏ ਰੋਪੜ ਰੇਂਜ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਨਿਆਂਇਕ ਹਿਰਾਸਤ ਅੱਜ ਖਤਮ ਹੋ ਰਹੀ ਹੈ। ਅੱਜ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਸੀਬੀਆਈ ਦੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਸੀਬੀਆਈ ਮੰਡੀ ਗੋਬਿੰਦਗੜ੍ਹ ਦੇ ਇੱਕ ਕਾਰੋਬਾਰੀ ਤੋਂ 5 ਲੱਖ ਰੁਪਏ ਦੀ ਰਿਸ਼ਵਤ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਅੱਜ ਉਨ੍ਹਾਂ ਦਾ ਰਿਮਾਂਡ ਮੰਗੇਗੀ।

ਸੀਬੀਆਈ ਪਹਿਲਾਂ ਹੀ ਵਿਚੋਲੇ ਕ੍ਰਿਸ਼ਨੂ ਨੂੰ ਰਿਮਾਂਡ ‘ਤੇ ਲੈ ਚੁੱਕੀ ਹੈ। ਉਨ੍ਹਾਂ ਦੀ ਪੁੱਛਗਿੱਛ ਤੋਂ ਬਾਅਦ ਹੀ ਭੁੱਲਰ ਤੋਂ ਪੁੱਛਗਿੱਛ ਕੀਤੀ ਜਾਵੇਗੀ। ਸੀਬੀਆਈ ਮੁਅੱਤਲ ਡੀਆਈਜੀ ਨਾਲ ਕ੍ਰਿਸ਼ਨੂ ਦੀ ਗੱਲਬਾਤ ਦੇ ਨਾਲ-ਨਾਲ ਹੋਰ ਕਾਰੋਬਾਰੀਆਂ ਅਤੇ ਪੁਲਿਸ ਅਧਿਕਾਰੀਆਂ ਨਾਲ ਉਨ੍ਹਾਂ ਦੇ ਸਬੰਧਾਂ ਬਾਰੇ ਸੁਰਾਗ ਅਤੇ ਸਬੂਤ ਇਕੱਠੇ ਕਰ ਰਹੀ ਹੈ।
16 ਅਕਤੂਬਰ, 2025 ਨੂੰ CBI ਨੇ DIG ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਤੇ ਕਥਿਤ ਤੌਰ ਤੇ ਲੱਖਾਂ ਰੁਪਏ ਰਿਸ਼ਵਤ ਲੈਣ ਦਾ ਦੋਸ਼ ਹੈ। ਡੀਆਈਜੀ ਤੇ ਇੱਕ ਵਿਚੋਲੇ ਰਾਹੀਂ ਫਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਦੇ ਇੱਕ ਸਕ੍ਰੈਪ ਡੀਲਰ ਤੋਂ 8 ਲੱਖ ਰੁਪਏ ਦੀ ਰਿਸ਼ਵਤ ਮੰਗਣ ਦਾ ਦੋਸ਼ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























