Ind vs Aus 2nd T20 : ਭਾਰਤ ਤੇ ਆਸਟ੍ਰੇਲੀਆ ਵਿਚਾਲੇ ਦੂਜਾ ਟੀ-20 ਮੈਚ; ਜਾਣੋ ਕਿਹੜੀ ਟੀਮ ਨੇ ਜਿੱਤਿਆ Toss
ਆਸਟ੍ਰੇਲੀਆ, 31 ਅਕਤੂਬਰ 2025 (ਵਿਸ਼ਵ ਵਾਰਤਾ): ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਮੈਲਬੌਰਨ ਕ੍ਰਿਕਟ ਗਰਾਊਂਡ (MCG) ਵਿਖੇ ਖੇਡਿਆ ਜਾਵੇਗਾ। ਦੂਜੇ ਟੀ-20 ਵਿੱਚ ਆਸਟ੍ਰੇਲੀਆ ਨੇ ਟਾਸ ਜਿੱਤਿਆ ਹੈ ਅਤੇ ਪਹਿਲਾਂ ਗੇਂਦਬਾਜ਼ੀ ਚੁਣੀ ਹੈ ਇਸ ਦਾ ਭਾਵ ਹੈ ਕਿ ਭਾਰਤ ਪਹਿਲਾਂ ਬੱਲੇਬਾਜ਼ੀ ਕਰੇਗਾ।
ਮੈਚ ਦੁਪਹਿਰ 1:45 ਵਜੇ ਸ਼ੁਰੂ ਹੋਵੇਗਾ। ਇਸ ਮੈਚ ਵਿੱਚ ਸੂਰਿਆਕੁਮਾਰ ਯਾਦਵ ਭਾਰਤੀ ਟੀਮ ਦੇ ਕਪਤਾਨ ਹਨ। ਜਦੋਂ ਕਿ ਮਿਸ਼ੇਲ ਮਾਰਸ਼ ਆਸਟ੍ਰੇਲੀਆਈ ਟੀਮ ਦੀ ਕਪਤਾਨੀ ਸੰਭਾਲਣਗੇ। ਸੀਰੀਜ਼ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ। ਅਜਿਹੇ ਵਿੱਚ ਇਹ ਦੂਜਾ ਟੀ-20 ਮੈਚ ਦੋਵਾਂ ਟੀਮਾਂ ਲਈ ਬਹੁਤ ਮਹੱਤਵਪੂਰਨ ਹੈ।
ਅੱਜ ਮੈਲਬੌਰਨ ਵਿੱਚ ਮੀਂਹ ਪੈਣ ਦੀ 87% ਸੰਭਾਵਨਾ ਹੈ। ਪਹਿਲਾ ਟੀ-20 ਡਰਾਅ ਹੋਣ ਤੋਂ ਬਾਅਦ, ਮੀਂਹ ਦੂਜੇ ਮੈਚ ਵਿੱਚ ਵੀ ਵਿਘਨ ਪਾ ਸਕਦਾ ਹੈ। ਤਾਪਮਾਨ 20 ਡਿਗਰੀ ਸੈਲਸੀਅਸ ਅਤੇ 12 ਡਿਗਰੀ ਸੈਲਸੀਅਸ ਰਹੇਗਾ। ਭਾਰਤ-ਆਸਟ੍ਰੇਲੀਆ ਸੀਰੀਜ਼ ਦਾ ਟੀ-20 ਮੈਚ ਸਟਾਰ ਸਪੋਰਟਸ ਅਤੇ ਜੀਓਹੌਟਸਟਾਰ ‘ਤੇ ਦੇਖਿਆ ਜਾ ਸਕਦਾ ਹੈ।
ਦੋਵਾਂ ਟੀਮਾਂ ਲਈ ਪਲੇਇੰਗ ਇਲੈਵਨ
ਭਾਰਤ: ਸੂਰਿਆਕੁਮਾਰ ਯਾਦਵ (ਕਪਤਾਨ), ਅਭਿਸ਼ੇਕ ਸ਼ਰਮਾ, ਸ਼ੁਭਮਨ ਗਿੱਲ, ਤਿਲਕ ਵਰਮਾ, ਸੰਜੂ ਸੈਮਸਨ (ਵਿਕਟਕੀਪਰ), ਸ਼ਿਵਮ ਦੁਬੇ, ਅਕਸ਼ਰ ਪਟੇਲ, ਹਰਸ਼ਿਤ ਰਾਣਾ, ਕੁਲਦੀਪ ਯਾਦਵ, ਵਰੁਣ ਚੱਕਰਵਰਤੀ, ਜਸਪ੍ਰੀਤ ਬੁਮਰਾਹ।
ਆਸਟ੍ਰੇਲੀਆ: ਮਿਸ਼ੇਲ ਮਾਰਸ਼ (ਕਪਤਾਨ), ਟ੍ਰੈਵਿਸ ਹੈੱਡ, ਜੋਸ਼ ਇੰਗਲਿਸ (ਵਿਕਟਕੀਪਰ), ਟਿਮ ਡੇਵਿਡ, ਮਿਸ਼ੇਲ ਓਵਨ, ਮੈਥਿਊ ਸ਼ਾਰਟ, ਮਾਰਕਸ ਸਟੋਇਨਿਸ, ਜ਼ੇਵੀਅਰ ਬਾਰਟਲੇਟ, ਨਾਥਨ ਐਲਿਸ, ਮੈਥਿਊ ਕੁਹਨੇਮੈਨ, ਜੋਸ਼ ਹੇਜ਼ਲਵੁੱਡ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























