Azharuddin becomes minister : ਸਾਬਕਾ ਕ੍ਰਿਕਟਰ ਮੁਹੰਮਦ ਅਜ਼ਹਰੂਦੀਨ ਬਣੇ ਮੰਤਰੀ
– ਰਾਜਪਾਲ ਜਿਸ਼ਨੂ ਦੇਵ ਵਰਮਾ ਨੇ ਚੁਕਾਈ ਅਹੁਦੇ ਦੀ ਸਹੁੰ
ਅੰਮ੍ਰਿਤਸਰ, 31 ਅਕਤੂਬਰ (ਵਿਸ਼ਵ ਵਾਰਤਾ) – ਕਾਂਗਰਸ ਨੇਤਾ ਅਤੇ ਸਾਬਕਾ ਕ੍ਰਿਕਟਰ ਮੁਹੰਮਦ ਅਜ਼ਹਰੂਦੀਨ (Azharuddin becomes minister) ਨੇ ਸ਼ੁੱਕਰਵਾਰ ਨੂੰ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਦੀ ਕੈਬਨਿਟ ਵਿੱਚ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਜਿਸ਼ਨੂ ਦੇਵ ਵਰਮਾ ਨੇ ਰਾਜ ਭਵਨ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ ਉਨ੍ਹਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਉਹ ਰਾਜ ਦੇ 16ਵੇਂ ਮੰਤਰੀ ਹੋਣਗੇ। ਇਸ ਮੌਕੇ ਮੁੱਖ ਮੰਤਰੀ ਸਮੇਤ ਕਈ ਪ੍ਰਮੁੱਖ ਆਗੂ ਮੌਜੂਦ ਸਨ। ਅਜ਼ਹਰੂਦੀਨ ਦੇ ਸ਼ਾਮਲ ਹੋਣ ਨਾਲ ਮੰਤਰੀ ਮੰਡਲ ਵਿੱਚ ਹੁਣ ਕੁੱਲ 16 ਮੈਂਬਰ ਹਨ, ਦੋ ਹੋਰ ਪਦ ਖਾਲੀ ਹਨ।
ਤੇਲੰਗਾਨਾ ਵਿੱਚ ਜੁਬਲੀ ਹਿਲਜ਼ ਵਿਧਾਨ ਸਭਾ ਸੀਟ ਲਈ 11 ਨਵੰਬਰ ਨੂੰ ਉਪ ਚੋਣਾਂ ਹੋਣੀਆਂ ਹਨ। ਦੱਸ ਦਈਏ ਕਿ ਭਾਜਪਾ ਨੇ ਅਜ਼ਹਰੂਦੀਨ ਦੀ ਮੰਤਰੀ ਵਜੋਂ ਨਿਯੁਕਤੀ ਦਾ ਵਿਰੋਧ ਕੀਤਾ ਹੈ। ਭਾਜਪਾ ਦਾ ਕਹਿਣਾ ਹੈ ਕਿ ਜੁਬਲੀ ਹਿਲਜ਼ ਵਿਧਾਨ ਸਭਾ ਸੀਟ ਦੀ ਉਪ ਚੋਣ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਹੈ। ਕਾਂਗਰਸ ਤੁਸ਼ਟੀਕਰਨ ਦੀ ਰਾਜਨੀਤੀ ਕਰ ਰਹੀ ਹੈ, ਇਹ ਸ਼ਿਕਾਇਤ ਭਾਜਪਾ ਨੇ ਵੀਰਵਾਰ ਨੂੰ ਰਾਜ ਚੋਣ ਕਮਿਸ਼ਨ ਕੋਲ ਵੀ ਦਰਜ ਕਰਵਾਈ।
ਤੇਲੰਗਾਨਾ ਵਿੱਚ ਰਾਜ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ, ਕਾਂਗਰਸ ਨੇਤਾ ਅਤੇ ਸਾਬਕਾ ਕ੍ਰਿਕਟਰ ਮੁਹੰਮਦ ਅਜ਼ਹਰੂਦੀਨ ਨੇ ਕਿਹਾ, “ਮੈਂ ਬਹੁਤ ਖੁਸ਼ ਹਾਂ। ਮੈਂ ਉਨ੍ਹਾਂ ਸਾਰਿਆਂ ਦਾ ਬਹੁਤ ਧੰਨਵਾਦੀ ਹਾਂ ਜਿਨ੍ਹਾਂ ਨੇ ਮੇਰਾ ਸਮਰਥਨ ਕੀਤਾ। ਮੈਂ ਹਰ ਕੰਮ ਵਿੱਚ, ਹਰ ਪੱਧਰ ‘ਤੇ ਇਮਾਨਦਾਰੀ ਨਾਲ ਕੰਮ ਕਰਾਂਗਾ। ਜਦੋਂ ਤੋਂ ਮੈਂ ਕ੍ਰਿਕਟ ਖੇਡਣਾ ਸ਼ੁਰੂ ਕੀਤਾ, ਉਦੋਂ ਤੋਂ ਹੀ ਮੈਨੂੰ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ,ਪਰ ਮੈਨੂੰ ਖਾਸ ਫਰਕ ਨਹੀਂ ਪੈਂਦਾ। ਮੇਰਾ ਕੰਮ ਆਪਣਾ ਕੰਮ ਸਹੀ ਢੰਗ ਨਾਲ ਕਰਨਾ ਹੈ, ਅਤੇ ਉਨ੍ਹਾਂ (ਵਿਰੋਧੀਆਂ) ਦਾ ਕੰਮ ਆਲੋਚਨਾ ਕਰਨਾ ਹੈ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























