IND vs AUS : ਆਸਟ੍ਰੇਲੀਆ ਨੇ ਦੂਜੇ ਟੀ-20 ਮੈਚ ਵਿੱਚ ਭਾਰਤ ਨੂੰ ਹਰਾਇਆ
– ਸੀਰੀਜ਼ ‘ਚ 1-0 ਨਾਲ ਅੱਗੇ ਆਸਟ੍ਰੇਲੀਆ
ਆਸਟ੍ਰੇਲੀਆ, 31 ਅਕਤੂਬਰ 2025 (ਵਿਸ਼ਵ ਵਾਰਤਾ): ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਮੈਲਬੌਰਨ ਕ੍ਰਿਕਟ ਗਰਾਊਂਡ (MCG) ਵਿਖੇ ਖੇਡਿਆ ਗਿਆ। ਦੂਜੇ ਟੀ-20 ਵਿੱਚ ਆਸਟ੍ਰੇਲੀਆ ਨੇ ਪਹਿਲਾਂ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ। ਭਾਰਤੀ ਟੀਮ ਆਸਟ੍ਰੇਲੀਆ ਖਿਲਾਫ ਟੀ-20 ਸੀਰੀਜ਼ ਦੇ ਦੂਜੇ ਮੈਚ ਵਿੱਚ 4 ਵਿਕਟਾਂ ਨਾਲ ਹਾਰ ਗਈ ਹੈ। ਆਸਟ੍ਰੇਲੀਆ ਨੇ ਜਿੱਤ ਲਈ 126 ਦੌੜਾਂ ਦਾ ਟੀਚਾ 13.2 ਓਵਰਾਂ ਵਿੱਚ ਛੇ ਵਿਕਟਾਂ ਗੁਆ ਕੇ ਪ੍ਰਾਪਤ ਕਰ ਲਿਆ।
ਇਸ ਜਿੱਤ ਦੇ ਨਾਲ, ਆਸਟ੍ਰੇਲੀਆ ਟੀਮ ਨੇ ਪੰਜ ਮੈਚਾਂ ਦੀ ਟੀ-20 ਲੜੀ ਵਿੱਚ 1-0 ਦੀ ਬੜ੍ਹਤ ਬਣਾ ਲਈ ਹੈ। ਪਹਿਲਾ ਟੀ-20 ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਸੀ। ਤੀਜਾ ਟੀ-20ਆਈ ਹੁਣ 2 ਨਵੰਬਰ ਨੂੰ ਖੇਡਿਆ ਜਾਵੇਗਾ। ਟਾਸ ਹਾਰਨ ਤੋਂ ਬਾਅਦ ਬੱਲੇਬਾਜ਼ੀ ਕਰਨ ਉਤਰੀ ਭਾਰਤ ਦੀ ਸ਼ੁਰੂਆਤ ਬਹੁਤ ਮਾੜੀ ਰਹੀ। ਸ਼ੁਭਮਨ ਗਿੱਲ (5 ਦੌੜਾਂ), ਸੰਜੂ ਸੈਮਸਨ (2 ਦੌੜਾਂ), ਤਿਲਕ ਵਰਮਾ (0 ਦੌੜਾਂ) ਅਤੇ ਸੂਰਿਆਕੁਮਾਰ ਯਾਦਵ (1 ਦੌੜਾਂ) ਆਊਟ ਹੋਏ।
ਦੋਵਾਂ ਟੀਮਾਂ ਲਈ ਪਲੇਇੰਗ ਇਲੈਵਨ
ਭਾਰਤ: ਸੂਰਿਆਕੁਮਾਰ ਯਾਦਵ (ਕਪਤਾਨ), ਅਭਿਸ਼ੇਕ ਸ਼ਰਮਾ, ਸ਼ੁਭਮਨ ਗਿੱਲ, ਤਿਲਕ ਵਰਮਾ, ਸੰਜੂ ਸੈਮਸਨ (ਵਿਕਟਕੀਪਰ), ਸ਼ਿਵਮ ਦੁਬੇ, ਅਕਸ਼ਰ ਪਟੇਲ, ਹਰਸ਼ਿਤ ਰਾਣਾ, ਕੁਲਦੀਪ ਯਾਦਵ, ਵਰੁਣ ਚੱਕਰਵਰਤੀ, ਜਸਪ੍ਰੀਤ ਬੁਮਰਾਹ।
ਆਸਟ੍ਰੇਲੀਆ: ਮਿਸ਼ੇਲ ਮਾਰਸ਼ (ਕਪਤਾਨ), ਟ੍ਰੈਵਿਸ ਹੈੱਡ, ਜੋਸ਼ ਇੰਗਲਿਸ (ਵਿਕਟਕੀਪਰ), ਟਿਮ ਡੇਵਿਡ, ਮਿਸ਼ੇਲ ਓਵਨ, ਮੈਥਿਊ ਸ਼ਾਰਟ, ਮਾਰਕਸ ਸਟੋਇਨਿਸ, ਜ਼ੇਵੀਅਰ ਬਾਰਟਲੇਟ, ਨਾਥਨ ਐਲਿਸ, ਮੈਥਿਊ ਕੁਹਨੇਮੈਨ, ਜੋਸ਼ ਹੇਜ਼ਲਵੁੱਡ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























