Sanjay Raut Health: ਸੰਜੇ ਰਾਉਤ ਦੀ ਵਿਗੜੀ ਸਿਹਤ
– ਡਾਕਟਰਾਂ ਨੇ ਆਰਾਮ ਕਰਨ ਦੀ ਦਿੱਤੀ ਸਲਾਹ
ਨਵੀ ਦਿੱਲੀ, 31 ਅਕਤੂਬਰ 2025 (ਵਿਸ਼ਵ ਵਾਰਤਾ): ਸ਼ਿਵ ਸੈਨਾ (ਯੂਬੀਟੀ) ਦੇ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਰਾਉਤ ਦੀ ਸਿਹਤ ਵਿਗੜ ਗਈ ਹੈ। ਉਹ ਅਗਲੇ ਦੋ ਮਹੀਨਿਆਂ ਲਈ ਜਨਤਕ ਸਮਾਗਮਾਂ ਅਤੇ ਇਕੱਠਾਂ ਤੋਂ ਦੂਰ ਰਹਿਣਗੇ। ਜਾਣਕਾਰੀ ਅਨੁਸਾਰ ਡਾਕਟਰਾਂ ਨੇ ਉਨ੍ਹਾਂ ਨੂੰ ਦੋ ਮਹੀਨੇ ਆਰਾਮ ਕਰਨ ਦੀ ਸਲਾਹ ਦਿੱਤੀ ਹੈ।
ਦਰਅਸਲ, ਸੰਜੇ ਰਾਉਤ ਨੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੂੰ ਮਰਾਠੀ ਵਿੱਚ ਲਿਖੇ ਇੱਕ ਪੱਤਰ ਵਿੱਚ ਕਿਹਾ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਕੁਝ ਸਮੇਂ ਲਈ ਬਾਹਰੀ ਗਤੀਵਿਧੀਆਂ ਅਤੇ ਭੀੜ ਤੋਂ ਬਚਣ ਦੀ ਸਲਾਹ ਦਿੱਤੀ ਹੈ। ਇਸ ਬਾਰੇ ਰਾਉਤ ਨੇ ਇਕ ਸੋਸ਼ਲ ਮੀਡੀਆ ਪੋਸਟ ‘ਚ ਕਿਹਾ, “ਮੇਰੀ ਸਿਹਤ ਗੰਭੀਰ ਰੂਪ ਵਿੱਚ ਵਿਗੜ ਗਈ ਹੈ ਅਤੇ ਮੇਰਾ ਇਲਾਜ ਚੱਲ ਰਿਹਾ ਹੈ। ਡਾਕਟਰੀ ਸਲਾਹ ‘ਤੇ, ਮੈਂ ਇਸ ਸਮੇਂ ਜਨਤਕ ਸਮਾਗਮਾਂ ਵਿੱਚ ਸ਼ਾਮਲ ਨਹੀਂ ਹੋ ਸਕਦਾ।”
ਸੰਜੇ ਰਾਉਤ ਨੇ ਕਿਹਾ, “ਮੈਨੂੰ ਵਿਸ਼ਵਾਸ ਹੈ ਕਿ ਮੈਂ ਠੀਕ ਹੋ ਜਾਵਾਂਗਾ ਅਤੇ ਨਵੇਂ ਸਾਲ ਦੇ ਆਸ-ਪਾਸ ਤੁਹਾਨੂੰ ਸਾਰਿਆਂ ਨੂੰ ਦੁਬਾਰਾ ਮਿਲਾਂਗਾ।” 63 ਸਾਲਾ ਸੰਜੇ ਰਾਉਤ ਨੂੰ ਪਾਰਟੀ ਮੁਖੀ ਊਧਵ ਠਾਕਰੇ ਦੇ ਬਹੁਤ ਕਰੀਬੀ ਮੰਨਿਆ ਜਾਂਦਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਸੰਜੇ ਰਾਉਤ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹੋਏ ਇੱਕ ਸੰਦੇਸ਼ ਟਵੀਟ ਕੀਤਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























