Plastic Bottles Ban : ਸਰਕਾਰੀ ਦਫ਼ਤਰਾਂ ‘ਚ ਪਲਾਸਟਿਕ ਦੀਆਂ ਬੋਤਲਾਂ ‘ਤੇ ਲੱਗੀ ਪਾਬੰਦੀ
ਸੂਬਾ ਸਰਕਾਰ ਵੱਲੋਂ ਸਖਤ ਹੁਕਮ ਜਾਰੀ
ਕਰਨਾਟਕ, 1 ਨਵੰਬਰ 2025 (ਵਿਸ਼ਵ ਵਾਰਤਾ): ਕਰਨਾਟਕ ਸਰਕਾਰ ਨੇ ਵਾਤਾਵਰਣ ਦੀ ਰੱਖਿਆ ਅਤੇ ਸਥਾਨਕ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਸਾਰੇ ਸਰਕਾਰੀ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਹੁਣ ਕਿਸੇ ਵੀ ਦਫ਼ਤਰ ਜਾਂ ਸਰਕਾਰੀ ਪ੍ਰੋਗਰਾਮਾਂ ਵਿੱਚ ਪਲਾਸਟਿਕ ਦੀਆਂ ਪਾਣੀ ਦੀਆਂ ਬੋਤਲਾਂ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਅਤੇ ਸਾਰੇ ਸਰਕਾਰੀ ਦਫਤਰਾਂ ਨੂੰ ਵਾਤਾਵਰਣ ਅਨੁਕੂਲ ਸਮੱਗਰੀ ਦੀ ਵਰਤੋਂ ਕਰਨ ਲਈ ਕਿਹਾ।
ਉਨ੍ਹਾਂ ਹੁਕਮ ਦਿੱਤਾ ਕਿ ਕਰਨਾਟਕ ਮਿਲਕ ਫੈਡਰੇਸ਼ਨ (KMF) ਦੇ ਨੰਦਿਨੀ ਉਤਪਾਦਾਂ ਨੂੰ ਸਾਰੀਆਂ ਮੀਟਿੰਗਾਂ ਅਤੇ ਸਮਾਗਮਾਂ ਵਿੱਚ ਲਾਜ਼ਮੀ ਤੌਰ ‘ਤੇ ਵਰਤਿਆ ਜਾਵੇ। ਨੰਦਿਨੀ ਡੇਅਰੀ ਕਰਨਾਟਕ ਮਿਲਕ ਫੈਡਰੇਸ਼ਨ (KMF) ਦਾ ਹਿੱਸਾ ਹੈ, ਜੋ ਕਿ ਇੱਕ ਸਰਕਾਰੀ ਮਾਲਕੀ ਵਾਲੀ ਕੰਪਨੀ ਹੈ। ਹੁਣ ਸਿਰਫ਼ ਨੰਦਿਨੀ ਬ੍ਰਾਂਡ ਦੀ ਚਾਹ, ਕੌਫੀ, ਦੁੱਧ ਅਤੇ ਹੋਰ ਡੇਅਰੀ ਉਤਪਾਦਾਂ ਦੀ ਵਰਤੋਂ ਸਕੱਤਰੇਤ ਅਤੇ ਹੋਰ ਸਰਕਾਰੀ ਦਫ਼ਤਰਾਂ ਵਿੱਚ ਹੋਣ ਵਾਲੀਆਂ ਮੀਟਿੰਗਾਂ ਵਿੱਚ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























