ਚੰਡੀਗੜ•, 13 ਫਰਵਰੀ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਘਨੌਰ ਦੇ ਬੱਸ ਅੱਡੇ ਨੇੜੇ ਸਥਿਤ ਪੁਲਿਸ ਥਾਣੇ ਨੂੰ ਕਿਸੇ ਹੋਰ ਜਗ•ਾ ਤਬਦੀਲ ਕਰਨ ਦੇ ਕਿਸੇ ਵੀ ਕਦਮ ਨੂੰ ਰੱਦ ਕਰ ਦਿੱਤਾ।
ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਵੱਲੋਂ ਉਠਾਏ ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਥਾਣੇ ਦੀ ਮੌਜੂਦਾ ਜਗ•ਾ ਤੇ ਇਮਾਰਤ ਭਾਵੇਂ ਬੱਸ ਅੱਡੇ ਅਤੇ ਮੁੱਖ ਬਾਜ਼ਾਰ ਦੇ ਨੇੜੇ ਹੈ ਪਰ ਸੁਰੱਖਿਆ ਦੇ ਲਿਹਾਜ਼ ਤੋਂ ਇਹ ਪੂਰੀ ਤਰ•ਾਂ ਸੁਰੱਖਿਅਤ ਅਤੇ ਢੁੱਕਵੀਂ ਹੈ।
ਉਨ•ਾਂ ਕਿਹਾ ਕਿ ਪੁਲਿਸ ਥਾਣੇ ਦੀ ਇਮਾਰਤ ਦਾ ਨਿਰਮਾਣ ਸਾਲ 2005 ਵਿੱਚ ਸ਼ਹਿਰ ਦੇ ਮੁੱਖ ਬਾਜ਼ਾਰ ਨੇੜੇ ਕੀਤਾ ਗਿਆ ਸੀ ਅਤੇ ਇਸ ਥਾਣੇ ਨੂੰ ਕਿਸੇ ਹੋਰ ਜਗ•ਾ ਤਬਦੀਲ ਕਰਨ ਦੀ ਤਜਵੀਜ਼ ਨਹੀਂ ਹੈ।
ਉਨ•ਾਂ ਕਿਹਾ ਕਿ ਸੂਬਾ ਸਰਕਾਰ ਪੁਲਿਸ ਦੇ ਆਧੁਨਿਕੀਕਰਨ ਦੇ ਤਹਿਤ ਲੋੜ ਮੁਤਾਬਿਕ ਨਵੇਂ ਪੁਲਿਸ ਥਾਣਿਆਂ ਦਾ ਨਿਰਮਾਣ ਅਤੇ ਮੌਜੂਦਾ ਥਾਣਿਆਂ ਦੀ ਮੁਰੰਮਤ ਦਾ ਕੰਮ ਕਰ ਰਹੀ ਹੈ ਤਾਂ ਕਿ ਪੁਲਿਸ ਵਿਭਾਗ ਦੇ ਕੰਮਕਾਜ ਵਿੱਚ ਹੋਰ ਵਧੇਰੇ ਕੁਸ਼ਲਤਾ ਲਿਆਂਦੀ ਜਾ ਸਕੇ।
48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ
48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ...