ਸ. ਭੁੱਲਰ ਪੰਜਾਬ ਪੁਲਿਸ ਵਿਚ ਵਿਲੱਖਣ ਸੇਵਾਵਾਂ ਨਿਭਾਉਣ ਅਤੇ ਖੇਡ ਪ੍ਰੇਮੀ ਵਜੋਂ ਵੀ ਜਾਣੇ ਜਾਂਦੇ ਹਨ
ਐਸ.ਏ.ਐਸ ਨਗਰ, 13 ਫਰਵਰੀ- ਪੰਜਾਬ ਸਰਕਾਰ ਵਲੋਂ ਸ. ਹਰਚਰਨ ਸਿੰਘ ਭੁੱਲਰ ਆਈ.ਪੀ.ਐਸ ਨੂੰ ਸਾਹਿਬਜਾਦਾ ਸਿੰਘ ਨਗਰ ਜਿਲੇ ਦਾ ਜ਼ਿਲ੍ਹਾ ਪੁਲਿਸ ਮੁਖੀ ਲਗਾਇਆ ਗਿਆ ਹੈ ਜਿਹਨਾ ਨੇ ਕਿ ਅੱਜ ਆਪਣੇ ਆਹੁਦੇ ਦਾ ਚਾਰਜ ਸੰਭਾਲ ਲਿਆ ਹੈ। ਉਹ ਇਥੇ ਕਮਾਂਡੈਂਟ 82ਵੀਂ ਬਟਾਲੀਅਨ ਪੀ.ਏ.ਪੀ. ਚੰਡੀਗੜ੍ਹ ਤੋਂ ਤਬਦੀਲ ਹੋ ਕੇ ਆਏ ਹਨ। ਇਥੇ ਇਹ ਵਰਣਨਯੋਗ ਹੈ ਕਿ ਸ. ਭੁੱਲਰ ਪੰਜਾਬ ਪੁਲਿਸ ਵਿਚ ਨਿਭਾਈਆ ਜਾ ਰਹੀਆਂ ਵਿਲੱਖਣ ਸੇਵਾਵਾਂ ਦੇ ਨਾਲ ਨਾਲ ਇਕ ਉੱਘੇ ਖੇਡ ਪ੍ਰੇਮੀ ਵਜੋਂ ਵੀ ਜਾਣੇ ਜਾਂਦੇ ਹਨ ਅਤੇ ਉਹ ਬਹੁਤ ਸਾਰੀਆਂ ਖੇਡ ਐਸੋਸ਼ੀਏਸ਼ਨਾਂ ਨਾਲ ਜੁੜੇ ਹੋਏ ਹਨ। ਸ. ਭੁੱਲਰ ਨੇ ਗੁਰਦਾਸਪੁਰ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਖੰਨਾ ਅਤੇ ਬਰਨਾਲਾ ਜ਼ਿਲ੍ਹੇ ਦੇ ਜ਼ਿਲ੍ਹਾ ਪੁਲਿਸ ਮੁਖੀ ਵਜੋ ਵੀ ਸ਼ਾਨਦਾਰ ਸੇਵਾਵਾਂ ਨਿਭਾਈਆਂ ਹਨ ਅਤੇ ਉਹ ਏ.ਆਈ.ਜੀ ਕ੍ਰਾਇਮ ਪੰਜਾਬ, ਚੰਡੀਗੜ੍ਹ ਵੀ ਤਾਇਨਾਤ ਰਹੇ।
ਫੋਟੋ ਕੈਪਸ਼ਨ: ਸ. ਹਰਚਰਨ ਸਿੰਘ ਭੁੱਲਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਆਹੁਦਾ ਸੰਭਾਲਦੇ ਹੋਏ।