Afghanistan Earthquake: ਭੂਚਾਲ ਦੇ ਜ਼ਬਰਦਸਤ ਝਟਕਿਆ ਨਾਲ ਦਹਿਲਿਆ ਅਫਗਾਨਿਸਤਾਨ; 7 ਲੋਕਾਂ ਦੀ ਮੌਤ
ਨਵੀ ਦਿੱਲੀ, 3 ਨਵੰਬਰ 2025 (ਵਿਸ਼ਵ ਵਾਰਤਾ): ਅੱਜ ਸਵੇਰ ਅਫਗਾਨਿਸਤਾਨ ਵਿੱਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ-ਵਿਗਿਆਨਕ ਸਰਵੇਖਣ (USGS) ਦੇ ਅਨੁਸਾਰ, ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.3 ਮਾਪੀ ਗਈ। ਭੁਚਾਲ ਦੌਰਾਨ ਕੁਝ ਲੋਕਾਂ ਦੀ ਮੌਤ ਦੀ ਵੀ ਖਬਰ ਹੈ।
ਅਮਰੀਕੀ ਭੂ-ਵਿਗਿਆਨਕ ਸਰਵੇਖਣ (USGS) ਦੇ ਅਨੁਸਾਰ, ਭੂਚਾਲ ਦਾ ਕੇਂਦਰ ਮਜ਼ਾਰ-ਏ-ਸ਼ਰੀਫ ਸ਼ਹਿਰ ਦੇ ਨੇੜੇ, ਜ਼ਮੀਨੀ ਪੱਧਰ ਤੋਂ ਲਗਭਗ 28 ਕਿਲੋਮੀਟਰ ਹੇਠਾਂ ਸੀ। ਮਜ਼ਾਰ-ਏ-ਸ਼ਰੀਫ ਬਾਲਖ ਸੂਬੇ ਦੀ ਰਾਜਧਾਨੀ ਹੈ ਅਤੇ ਅਫਗਾਨਿਸਤਾਨ ਦੇ ਸਭ ਤੋਂ ਵੱਡੇ ਸ਼ਹਿਰਾਂ ਵਿੱਚੋਂ ਇੱਕ ਹੈ।
ਗਵਰਨਰ ਦੇ ਬੁਲਾਰੇ ਹਾਜੀ ਜ਼ੈਦ ਨੇ ਕਿਹਾ ਕਿ ਹੁਣ ਤੱਕ ਘੱਟੋ-ਘੱਟ ਸੱਤ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ। 150 ਤੋਂ ਵੱਧ ਲੋਕ ਜ਼ਖਮੀ ਹੋਏ ਹਨ, ਅਤੇ ਕਈ ਥਾਵਾਂ ‘ਤੇ ਘਰਾਂ ਅਤੇ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ। USGS ਦਾ ਅਨੁਮਾਨ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਸੈਂਕੜੇ ਤੱਕ ਵੱਧ ਸਕਦੀ ਹੈ। ਭੂਚਾਲ ਦੇ ਝਟਕੇ ਤਜ਼ਾਕਿਸਤਾਨ, ਉਜ਼ਬੇਕਿਸਤਾਨ ਅਤੇ ਤੁਰਕਮੇਨਿਸਤਾਨ ਵਿੱਚ ਵੀ ਮਹਿਸੂਸ ਕੀਤੇ ਗਏ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























