Anil Ambani ED action: ਅਨਿਲ ਅੰਬਾਨੀ ਗਰੁੱਪ ਵਿਰੁੱਧ ED ਦੀ ਵੱਡੀ ਕਾਰਵਾਈ, 3084 ਕਰੋੜ ਰੁਪਏ ਦੀ ਜਾਇਦਾਦ ਜ਼ਬਤ
ਨਵੀ ਦਿੱਲੀ, 3 ਨਵੰਬਰ 2025 (ਵਿਸ਼ਵ ਵਾਰਤਾ): ਉੱਘੇ ਉਦਯੋਗਪਤੀ ਅਤੇ ਰਿਲਾਇੰਸ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀ ਇੱਕ ਵਾਰ ਫਿਰ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਰਡਾਰ ‘ਤੇ (Anil Ambani ED action) ਹਨ। ED ਨੇ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ ਅਨਿਲ ਅੰਬਾਨੀ ਗਰੁੱਪ ਨਾਲ ਸਬੰਧਤ ਲਗਭਗ ₹3,084 ਕਰੋੜ ਦੀ ਜਾਇਦਾਦ ਜ਼ਬਤ ਕਰ ਲਈ ਹੈ। ਇਹ ਕਾਰਵਾਈ 31 ਅਕਤੂਬਰ, 2025 ਨੂੰ ਮਨੀ ਲਾਂਡਰਿੰਗ ਰੋਕਥਾਮ ਐਕਟ (PMLA) ਦੀ ਧਾਰਾ 5(1) ਦੇ ਤਹਿਤ ਕੀਤੀ ਗਈ।
ਈਡੀ ਵੱਲੋਂ ਜਿਨ੍ਹਾਂ ਜਾਇਦਾਦਾਂ ਨੂੰ ਜ਼ਬਤ ਕੀਤਾ ਗਿਆ ਹੈ ਉਨ੍ਹਾਂ ਵਿੱਚ ਪਾਲੀ ਹਿੱਲ, ਬਾਂਦਰਾ ਵੈਸਟ, ਮੁੰਬਈ ਵਿੱਚ ਇੱਕ ਆਲੀਸ਼ਾਨ ਬੰਗਲਾ, ਨਵੀਂ ਦਿੱਲੀ ਵਿੱਚ ਰਿਲਾਇੰਸ ਸੈਂਟਰ ਦੀ ਇਮਾਰਤ, ਅਤੇ ਨੋਇਡਾ, ਗਾਜ਼ੀਆਬਾਦ, ਪੁਣੇ, ਠਾਣੇ, ਹੈਦਰਾਬਾਦ, ਚੇਨਈ (ਕਾਂਚੀਪੁਰਮ ਸਮੇਤ) ਅਤੇ ਪੂਰਬੀ ਗੋਦਾਵਰੀ ਵਿੱਚ ਕਈ ਜਾਇਦਾਦਾਂ ਸ਼ਾਮਲ ਹਨ। ਇਨ੍ਹਾਂ ਵਿੱਚ ਦਫ਼ਤਰੀ ਕੰਪਲੈਕਸ, ਰਿਹਾਇਸ਼ੀ ਇਕਾਈਆਂ ਅਤੇ ਪਲਾਟ ਵੀ ਸ਼ਾਮਲ ਹਨ।ਦੱਸਿਆ ਜਾ ਰਿਹਾ ਹੈ ਕਿ ਪਾਲੀ ਹਿੱਲ ਬੰਗਲਾ ਮੁੰਬਈ ਦੇ ਹਾਈ-ਪ੍ਰੋਫਾਈਲ ਸਥਾਨਾਂ ਵਿੱਚੋਂ ਇੱਕ ਗਿਣਿਆ ਜਾਂਦਾ ਹੈ, ਜਿਸਦੀ ਕੀਮਤ ਸੈਂਕੜੇ ਕਰੋੜ ਰੁਪਏ ਹੈ।
ਈਡੀ ਦੀ ਕਾਰਵਾਈ ਵਿੱਚ ਰਿਲਾਇੰਸ ਹੋਮ ਫਾਈਨੈਂਸ ਲਿਮਟਿਡ (RHFL) ਅਤੇ ਰਿਲਾਇੰਸ ਕਮਰਸ਼ੀਅਲ ਫਾਈਨੈਂਸ ਲਿਮਟਿਡ (RCFL) ਦੀਆਂ ਜਾਇਦਾਦਾਂ ਵੀ ਸ਼ਾਮਲ ਹਨ। ਜਾਂਚ ਏਜੰਸੀ ਦਾ ਕਹਿਣਾ ਹੈ ਕਿ ਇਨ੍ਹਾਂ ਦੋਵਾਂ ਕੰਪਨੀਆਂ ਨੇ ਕਥਿਤ ਤੌਰ ‘ਤੇ ਨਿਵੇਸ਼ਕਾਂ ਤੋਂ ਇਕੱਠੇ ਕੀਤੇ ਜਨਤਕ ਫੰਡਾਂ ਦੀ ਦੁਰਵਰਤੋਂ ਕੀਤੀ ਅਤੇ ਪੈਸੇ ਨੂੰ ਹੋਰ ਸੰਬੰਧਿਤ ਕੰਪਨੀਆਂ ਵਿੱਚ ਭੇਜ ਦਿੱਤਾ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























