SGPC ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦਾ ਵੀ ਹੋਇਆ ਐਲਾਨ; ਪੜੋ ਪੂਰੀ List
ਅੰਮ੍ਰਿਤਸਰ, 3 ਨਵੰਬਰ 2025 (ਵਿਸ਼ਵ ਵਾਰਤਾ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਅੱਜ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਸੱਦਿਆ ਗਿਆ। ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਚੁਣੇ ਗਏ ਹਨ। ਉਨ੍ਹਾਂ ਅਕਾਲੀ ਦਲ ( ਪੁਨਰ- ਸੁਰਜੀਤ) ਦੇ ਉਮੀਦਵਾਰ ਮਿੱਠੂ ਸਿੰਘ ਨੂੰ 99 ਵੋਟਾਂ ਨਾਲ ਹਰਾਇਆ।
ਇਸ ਦੇ ਨਾਲ ਹੀ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਬਲਦੇਵ ਸਿੰਘ ਜੂਨੀਅਰ ਮੀਤ ਪ੍ਰਧਾਨ ਅਤੇ ਸ਼ੇਰ ਸਿੰਘ ਮੰਡ ਨੂੰ ਜਨਰਲ ਸਕੱਤਰ ਚੁਣਿਆ ਗਿਆ। ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਅੰਤਰਿੰਗ ਕਮੇਟੀ ਲਈ 11 ਮੈਂਬਰਾਂ ਦੀ ਚੋਣ ਵੀ ਕੀਤੀ ਗਈ; ਚੁਣੇ ਗਏ ਮੈਂਬਰ ਸਹਿਬਾਨਾਂ ‘ਚ ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲਾ, ਸੁਰਜੀਤ ਸਿੰਘ ਕੰਗ, ਗੁਰਪ੍ਰੀਤ ਸਿੰਘ ਝੱਬਰ, ਦਿਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਬਲਦੇਵ ਸਿੰਘ ਕੈਮਪੁਰੀ, ਮੇਜਰ ਸਿੰਘ ਢਿੱਲੋਂ, ਮੰਗਵਿੰਦਰ ਸਿੰਘ ਖਾਪੜਖੇੜੀ, ਜੰਗਬਹਾਦਰ ਸਿੰਘ ਰਾਏ, ਮਿੱਠੂ ਸਿੰਘ ਕਾਹਨੇਕੇ ਸ਼ਾਮਿਲ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























