Amritsar : ਅੱਜ ਅੰਮ੍ਰਿਤਸਰ ਤੋਂ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਚੰਡੀਗੜ੍ਹ, 4ਨਵੰਬਰ(ਵਿਸ਼ਵ ਵਾਰਤਾ)Amritsar : ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1794 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ ਅੱਜ( 4 ਨਵੰਬਰ) ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ, ਜਿਸ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਜਥਾ ਅੱਜ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਲਈ ਅੰਮ੍ਰਿਤਸਰ ਦੇ SGPC ਦਫ਼ਤਰ ਤੋਂ ਰਵਾਨਾ ਹੋ ਰਿਹਾ ਹੈ। ਪਹਿਲਗਾਮ ਘਟਨਾ ਅਤੇ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪਾਕਿਸਤਾਨ ਦੇ ਗੁਰਦੁਆਰਿਆਂ ਦਾ ਦੌਰਾ ਕਰਨ ਵਾਲਾ ਇਹ ਪਹਿਲਾ ਜਥਾ ਹੈ।

ਇਹ ਜਥਾ ਗੁਰਦੁਆਰਾ ਨਨਕਾਣਾ ਸਾਹਿਬ, ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਡੇਰਾ ਸਾਹਿਬ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਸਮੇਤ ਕਈ ਪਵਿੱਤਰ ਸਥਾਨਾਂ ਦਾ ਦੌਰਾ ਕਰੇਗਾ। ਇਹ ਜਥਾ 13 ਨਵੰਬਰ ਨੂੰ ਭਾਰਤ ਵਾਪਸ ਆਵੇਗਾ। ਇਸ ਵਾਰ, ਜਥੇ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਹਨ, ਜੋ ਸੰਗਤ ਦੇ ਨਾਲ ਸਾਰੇ ਗੁਰਦੁਆਰਿਆਂ ਦੇ ਦਰਸ਼ਨ ਕਰਨਗੇ। ਅੰਮ੍ਰਿਤਸਰ ਤੋਂ ਪਾਕਿਸਤਾਨ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਸਵੇਰੇ 8:30 ਵਜੇ ਰਵਾਨਾ ਹੋਵੇਗਾ।

ਰਿਪੋਰਟਾਂ ਅਨੁਸਾਰ, ਜਥੇ ਲਈ ਭੇਜੇ ਗਏ ਲਗਭਗ 1,800 ਪਾਸਪੋਰਟਾਂ ਵਿੱਚੋਂ, 1,794 ਸ਼ਰਧਾਲੂਆਂ ਨੂੰ ਪਾਕਿਸਤਾਨ ਸਰਕਾਰ ਦੁਆਰਾ ਵੀਜ਼ੇ ਜਾਰੀ ਕੀਤੇ ਗਏ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























