Gold Silver Price : ਅੱਜ ਸੋਨਾ ਹੋਇਆ ਸਸਤਾ, ਚਾਂਦੀ ਦੀ ਵੀ ਘਟੀ ਕੀਮਤ
ਜਾਣੋ ਅੱਜ ਦਾ ਰੇਟ
ਨਵੀ ਦਿੱਲੀ, 4 ਨਵੰਬਰ 2025 (ਵਿਸ਼ਵ ਵਾਰਤਾ): ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ ਹਨ। ਕਦੇ ਕੀਮਤਾਂ ਵੱਧ ਰਹੀਆਂ ਹਨ ਅਤੇ ਕਦੇ ਘੱਟ ਰਹੀਆਂ ਹਨ। ਅੱਜ ਯਾਨੀ 4 ਨਵੰਬਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ ਹੈ। ਇੰਡੀਅਨ ਬੁਲੀਅਨ ਐਂਡ ਜਿਊਲਰਜ਼ ਐਸੋਸੀਏਸ਼ਨ (IBJA) ਦੇ ਅਨੁਸਾਰ ਮੰਗਲਵਾਰ ਦੁਪਹਿਰ ਤੱਕ 24 ਕੈਰੇਟ ਸੋਨੇ ਦੀ ਕੀਮਤ 1,19,916 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਈ।
ਇਸ ਤੋਂ ਪਹਿਲਾਂ ਸੋਨੇ ਦੀ ਕੀਮਤ ₹1,20,777 ਪ੍ਰਤੀ 10 ਗ੍ਰਾਮ ਸੀ। ਸੋਨੇ ਦੀ ਕੀਮਤ 24 ਕੈਰੇਟ, 22 ਕੈਰੇਟ ਅਤੇ 18 ਕੈਰੇਟ ਦੇ ਅਨੁਸਾਰ ਅਲੱਗ ਅਲੱਗ ਹੁੰਦੀ ਹੈ।
ਇਸ ਦੇ ਨਾਲ ਹੀ ਚਾਂਦੀ ਦੀਆਂ ਕੀਮਤਾਂ ‘ਚ ਵੀ ਗਿਰਾਵਟ ਆਈ ਹੈ। ਚਾਂਦੀ ਅੱਜ ₹3,500 ਡਿੱਗ ਕੇ ₹1,45,800 ਪ੍ਰਤੀ ਕਿਲੋਗ੍ਰਾਮ ਹੋ ਗਈ। ਪਹਿਲਾਂ, ਇਸਦੀ ਕੀਮਤ ₹1,49,300 ਪ੍ਰਤੀ ਕਿਲੋਗ੍ਰਾਮ ਸੀ। ਇਸ ਸਾਲ ਚਾਂਦੀ ਦੀ ਕੀਮਤ ਵਿੱਚ 59,783 ਰੁਪਏ ਦਾ ਵਾਧਾ ਹੋਇਆ ਹੈ। ਇੱਕ ਕਿਲੋਗ੍ਰਾਮ ਚਾਂਦੀ ਦੀ ਕੀਮਤ,31 ਦਸੰਬਰ, 2024 ਨੂੰ 86,017 ਰੁਪਏ ਸੀ ਜੋ ਹੁਣ ਵੱਧ ਕੇ 1,45,800 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ।
ਭਾਰਤੀ ਪਰੰਪਰਾ ਅਨੁਸਾਰ ਵਿਆਹਾਂ ਅਤੇ ਹੋਰ ਸ਼ੁਭ ਮੌਕਿਆਂ ‘ਤੇ ਸੋਨਾ ਖਰੀਦਣਾ ਸ਼ੁਭ ਮੰਨਿਆ ਜਾਂਦਾ ਹੈ। ਜਿਸ ਕਾਰਨ ਇਨ੍ਹੀ ਦਿਨੀ ਸੋਨੇ ਅਤੇ ਚਾਂਦੀ ਦੀ ਮੰਗ ਵੱਧ ਜਾਂਦੀ ਹੈ। ਮਾਹਿਰਾਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ ਰਹਿ ਸਕਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















