Raja Warring ਦੀ ਵਿਵਾਦਿਤ ਟਿੱਪਣੀ ਦਾ ਮਾਮਲਾ: ਰਾਸ਼ਟਰੀ ਐਸਸੀ ਕਮਿਸ਼ਨ ਨੇ ਡੀਸੀ-ਐਸਐਸਪੀ ਤੋਂ ਮੰਗੀ ਰਿਪੋਰਟ
ਚੰਡੀਗੜ੍ਹ, 4 ਨਵੰਬਰ 2025 (ਵਿਸ਼ਵ ਵਾਰਤਾ): ਤਰਨਤਾਰਨ ਉਪ ਚੋਣ ਲਈ ਚੋਣ ਪ੍ਰਚਾਰ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਇਸ ਵਿਚਾਲੇ ਹੀ ਰਾਸ਼ਟਰੀ ਐਸਸੀ ਕਮਿਸ਼ਨ ਨੇ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਤੋਂ 7 ਦਿਨਾਂ ਦੇ ਅੰਦਰ ਕਾਰਵਾਈ ਸਬੰਧੀ ਜਵਾਬ ਮੰਗਿਆ ਹੈ।

ਇਸ ਤੋਂ ਪਹਿਲਾਂ, ਪੰਜਾਬ ਐਸਸੀ ਕਮਿਸ਼ਨ ਨੇ ਵੀ ਨੋਟਿਸ ਜਾਰੀ ਕਰ ਰਾਜਾ ਵੜਿੰਗ ਤੋਂ ਜਵਾਬ ਮੰਗਿਆ ਹੈ। ਕਮਿਸ਼ਨ ਨੇ ਇਸ ਮਾਮਲੇ ਵਿਚ ਸੂ ਮੋਟੋ ਨੋਟਿਸ ਲੈਂਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ 6 ਨਵੰਬਰ 2025 ਨੂੰ ਨਿੱਜੀ ਤੌਰ ਤੇ ਪੇਸ਼ ਹੋਣ ਅਤੇ ਨਾਲ ਹੀ ਤਰਨਤਾਰਨ ਦੇ ਰਿਟਰਨਿੰਗ ਅਫ਼ਸਰ ਨੂੰ 4 ਨਵੰਬਰ 2025 ਨੂੰ ਨਿੱਜੀ ਤੌਰ ਤੇ ਪੇਸ਼ ਹੋ ਕੇ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























