Satinder Sartaj road: ਪੰਜਾਬ ਦੇ ਸੂਫ਼ੀ ਗਾਇਕ ਸਤਿੰਦਰ ਸਰਤਾਜ ਦੇ ਨਾਂ ‘ਤੇ ਬਣੇਗੀ ਸੜਕ
– ਇਸ ਦਿਨ ਹੋਵੇਗਾ ਉਦਘਾਟਨੀ ਸਮਾਰੋਹ
ਚੰਡੀਗੜ੍ਹ, 5 ਨਵੰਬਰ 2025 (ਵਿਸ਼ਵ ਵਾਰਤਾ): ਪੰਜਾਬ ਸਰਕਾਰ ਨੇ ਪੰਜਾਬ ਦੇ ਸੂਫ਼ੀ ਗਾਇਕ ਸਤਿੰਦਰ ਸਰਤਾਜ ਦੇ ਨਾਮ ‘ਤੇ ਇਕ ਰੋਡ ਦਾ ਨਾਮ ਰੱਖਣ ਦਾ ਫੈਸਲਾ ਲਿਆ ਹੈ। ਇਸ ਸਬੰਧ ਵਿੱਚ ਸਰਕਾਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸੜਕ ਦਾ ਉਦਘਾਟਨ ਸਮਾਰੋਹ 10 ਨਵੰਬਰ ਨੂੰ ਸਵੇਰੇ 10 ਵਜੇ ਹੋਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਸਮਾਰੋਹ ਦੀ ਪ੍ਰਧਾਨਗੀ ਕਰਨਗੇ। ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ, ਕੈਬਨਿਟ ਮੰਤਰੀ ਗੁਰਮੀਤ ਸਿੰਘ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿਧਾਇਕ ਡਾ. ਇੰਸ਼ਾਕ ਵੀ ਇਸ ਮੌਕੇ ਮੌਜੂਦ ਰਹਿਣਗੇ।

ਡਾ. ਸਤਿੰਦਰ ਸਰਤਾਜ ਮੂਲ ਰੂਪ ਵਿੱਚ ਹੁਸ਼ਿਆਰਪੁਰ ਤੋਂ ਹਨ। ਉਨ੍ਹਾਂ ਦਾ ਪਰਿਵਾਰ ਹੁਣ ਮੋਹਾਲੀ ਵਿੱਚ ਰਹਿੰਦਾ ਹੈ। ਡਾ. ਸਤਿੰਦਰ ਸਰਤਾਜ ਨੂੰ ਪੰਜਾਬ ਦੇ ਇਕ ਵਿਦਵਾਨ ਅਤੇ ਸੂਝਵਾਨ ਕਲਾਕਾਰ ਵਜੋਂ ਜਾਣਿਆ ਜਾਂਦਾ ਹੈ । ਜਦੋਂ ਪਿਛਲੇ ਦਿਨੀ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਸੀ, ਉਦੋਂ ਵੀ ਸਤਿੰਦਰ ਸਰਤਾਜ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਏ ਸਨ।























