• Latest
  • Trending
Punjab: ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਭਗਵੰਤ ਮਾਨ

Punjab: ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਭਗਵੰਤ ਮਾਨ

7 months ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

29 minutes ago
National: ਪਹਿਲਗਾਮ ਹਮਲੇ ਨੂੰ ਲੈ ਕੇ NIA ਦਾ ਵੱਡਾ ਖੁਲਾਸਾ !

National: ਪਹਿਲਗਾਮ ਹਮਲੇ ਨੂੰ ਲੈ ਕੇ NIA ਦਾ ਵੱਡਾ ਖੁਲਾਸਾ !

44 minutes ago
Operation Blue Star Week: ਅੰਮ੍ਰਿਤਸਰ ‘ਚ ਵਧਾਈ ਗਈ ਸੁਰੱਖਿਆ

Operation Blue Star Week: ਅੰਮ੍ਰਿਤਸਰ ‘ਚ ਵਧਾਈ ਗਈ ਸੁਰੱਖਿਆ

1 hour ago
CBSE ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਵਿੰਡੋ ਖੋਲ੍ਹੀ

CBSE ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਵਿੰਡੋ ਖੋਲ੍ਹੀ

2 hours ago
National: ਕਾਕਰੋਚ ਜਨਤਾ ਪਾਰਟੀ ਵਾਲੇ ਅਭਿਜੀਤ ਇਸੇ ਹਫਤੇ ਆ ਰਹੇ ਨੇ ਭਾਰਤ

National: ਕਾਕਰੋਚ ਜਨਤਾ ਪਾਰਟੀ ਵਾਲੇ ਅਭਿਜੀਤ ਇਸੇ ਹਫਤੇ ਆ ਰਹੇ ਨੇ ਭਾਰਤ

2 hours ago
Punjab Weather: ਪੰਜਾਬ ‘ਚ ਫੇਰ ਮੀਂਹ ਲਈ ਅਲਰਟ ਜਾਰੀ

Punjab Weather: ਪੰਜਾਬ ‘ਚ ਫੇਰ ਮੀਂਹ ਲਈ ਅਲਰਟ ਜਾਰੀ

2 hours ago
ਖੇਲੋ ਚੰਡੀਗੜ੍ਹ ਗੇਮਜ਼ 2026 ਦਾ ਸ਼ਾਨਦਾਰ ਸਮਾਪਨ ਸਮਾਰੋਹ ਸੰਪੰਨ

ਖੇਲੋ ਚੰਡੀਗੜ੍ਹ ਗੇਮਜ਼ 2026 ਦਾ ਸ਼ਾਨਦਾਰ ਸਮਾਪਨ ਸਮਾਰੋਹ ਸੰਪੰਨ

3 hours ago
Delhi ‘ਚ ਕਾਂਗਰਸ ਹਾਈਕਮਾਨ ਦੀ ਪੰਜਾਬ ਬਾਰੇ ਮੀਟਿੰਗ ਅੱਜ

Delhi ‘ਚ ਕਾਂਗਰਸ ਹਾਈਕਮਾਨ ਦੀ ਪੰਜਾਬ ਬਾਰੇ ਮੀਟਿੰਗ ਅੱਜ

3 hours ago
Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ – CM ਮਾਨ

Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ – CM ਮਾਨ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Punjab: ਬਿਕਰਮ ਮਜੀਠੀਆ ਵਿਰੁੱਧ ਦਰਜ ਹੋਈ FIR ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

Punjab: ਬਿਕਰਮ ਮਜੀਠੀਆ ਵਿਰੁੱਧ ਦਰਜ ਹੋਈ FIR ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

5 hours ago
Haryana ਦੇ ਇੱਕ ਹਸਪਤਾਲ ਵਿੱਚ ਇੱਕ ਨਾਬਾਲਗ ਲੜਕੀ ਨਾਲ ਰੇਪ ਦਾ ਸ਼ਰਮਨਾਕ ਮਾਮਲਾ ਆਇਆ ਸਾਹਮਣੇ

Haryana ਦੇ ਇੱਕ ਹਸਪਤਾਲ ਵਿੱਚ ਇੱਕ ਨਾਬਾਲਗ ਲੜਕੀ ਨਾਲ ਰੇਪ ਦਾ ਸ਼ਰਮਨਾਕ ਮਾਮਲਾ ਆਇਆ ਸਾਹਮਣੇ

5 hours ago
Hindi News
English News
Tuesday, June 2, 2026
No Result
View All Result
34 °c
Chandigarh
35 ° Wed
35 ° Thu
34 ° Fri
36 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਭਗਵੰਤ ਮਾਨ

November 6, 2025
in ਸਿਆਸੀ, ਖਬਰਾਂ, ਪੰਜਾਬ
Punjab: ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਭਗਵੰਤ ਮਾਨ

Punjab

Punjab: ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਭਗਵੰਤ ਮਾਨ

* ਲੋਕਾਂ ਨੂੰ ਗੁੰਮਰਾਹ ਕਰਨ ਵਾਲੀਆਂ ਹੋਛੀਆਂ ਹਰਕਤਾਂ ਕਰਨ ਤੋਂ ਬਾਜ਼ ਆਵੇ ਕੇਂਦਰ ਸਰਕਾਰ
* ਪੰਜਾਬ ਸਰਕਾਰ ਉੱਘੇ ਵਕੀਲਾਂ ਦੀ ਸਲਾਹ ਨਾਲ ਸਾਰੇ ਕਾਨੂੰਨੀ ਰਾਹ ਤਲਾਸ਼ੇਗੀ

ਚੰਡੀਗੜ੍ਹ, 6 ਨਵੰਬਰ 2025 (ਵਿਸ਼ਵ ਵਾਰਤਾ): ਪੰਜਾਬ (Punjab) ਯੂਨੀਵਰਸਿਟੀ ਦੇ ਮੁੱਦੇ ‘ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਘਟੀਆ ਹਥਕੰਡੇ ਵਰਤਣ ਲਈ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਲੋਕਾਂ ਨੂੰ ਮੂਰਖ ਬਣਾਉਣ ਲਈ ਹੋਛੀਆਂ ਹਰਕਤਾਂ ਕਰਨ ਤੋਂ ਬਾਜ਼ ਆਵੇ।

ਮੁੱਖ ਮੰਤਰੀ ਨੇ ਕਿਹਾ, “ਪੰਜਾਬੀ ਤੁਹਾਡੇ ਸ਼ੱਕੀ ਕਿਰਦਾਰ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਉਹ ਇਸ ਮੁੱਦੇ ‘ਤੇ ਸਿਰਫ਼ ਸ਼ਬਦਾਂ ਦੀ ਹੇਰਾਫੇਰੀ ਵਾਲੇ ਪੱਤਰਾਂ ਨਾਲ ਆਪਣੇ ਸੰਘਰਸ਼ ਤੋਂ ਨਹੀਂ ਭਟਕਣਗੇ ਅਤੇ ਜਦੋਂ ਤੱਕ ਪੰਜਾਬ ਯੂਨੀਵਰਸਿਟੀ ਬਾਰੇ ਹੁਕਮ ਪੂਰੀ ਤਰ੍ਹਾਂ ਵਾਪਸ ਨਹੀਂ ਲਏ ਜਾਂਦੇ, ਉਦੋਂ ਤੱਕ ਟਿਕ ਕੇ ਨਹੀਂ ਬੈਠਣਗੇ।”

Punjab
Punjab

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ (Punjab) ਯੂਨੀਵਰਸਿਟੀ, ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਗੈਰ-ਕਾਨੂੰਨੀ ਢੰਗ ਨਾਲ ਭੰਗ ਕਰਨ ਦੇ ਕੇਂਦਰ ਦੇ ਫੈਸਲੇ ਵਿਰੁੱਧ ਸਾਰੇ ਕਾਨੂੰਨੀ ਰਾਹ ਤਲਾਸ਼ੇਗੀ, ਜਿਸ ਵਿੱਚ ਉੱਘੇ ਕਾਨੂੰਨਦਾਨਾਂ ਨੂੰ ਸ਼ਾਮਲ ਕੀਤਾ ਜਾਵੇਗਾ। ਇਸ ਕਦਮ ਨੂੰ ਸਥਾਪਿਤ ਨਿਯਮਾਂ ਦੀ ਘੋਰ ਉਲੰਘਣਾ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਖੇਤਰ ਦੇ ਉੱਚ ਸਿੱਖਿਆ ਦੇ ਸਭ ਤੋਂ ਪੁਰਾਣੇ ਅਤੇ ਸਭ ਤੋਂ ਪ੍ਰਸਿੱਧ ਸੰਸਥਾਨਾਂ ਵਿੱਚੋਂ ਇੱਕ ਇਸ ਯੂਨੀਵਰਸਿਟੀ ਦੇ ਲੋਕਤੰਤਰੀ ਅਤੇ ਖੁਦਮੁਖਤਿਆਰੀ ‘ਤੇ ਸਿੱਧਾ ਹਮਲਾ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੈਨੇਟ ਅਤੇ ਸਿੰਡੀਕੇਟ ਵਰਗੀਆਂ ਪ੍ਰਤੀਨਿਧ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਕੋਈ ਵੀ ਕੋਸ਼ਿਸ਼ ਅਕਾਦਮਿਕ ਭਾਈਚਾਰੇ ਅਤੇ ਪੰਜਾਬ ਦੇ ਲੋਕਾਂ ਦੀਆਂ ਇੱਛਾਵਾਂ ਅਤੇ ਭਾਈਵਾਲੀ ਦੀ ਅਣਦੇਖੀ ਕਰਨ ਦੇ ਬਰਾਬਰ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਿਰਫ਼ ਇੱਕ ਕਾਨੂੰਨੀ ਲੜਾਈ ਨਹੀਂ ਹੈ, ਸਗੋਂ ਪੰਜਾਬ ਯੂਨੀਵਰਸਿਟੀ ‘ਤੇ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਕਰਨਾ ਸੂਬਾ ਸਰਕਾਰ ਦੀ ਸੰਵਿਧਾਨਕ ਜ਼ਿੰਮੇਵਾਰੀ ਹੈ।

ਮੁੱਖ ਮੰਤਰੀ (Punjab) ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਯੂਨੀਵਰਸਿਟੀ ਦੇ ਕੰਮਕਾਜ ਵਿੱਚ ਆਪਣੇ ਹਿੱਸੇ, ਅਧਿਕਾਰਾਂ ਜਾਂ ਭਾਗੀਦਾਰੀ ਨੂੰ ਕਿਸੇ ਵੀ ਢੰਗ ਨਾਲ ਘਟਾਉਣ ਦੀ ਇਜਾਜ਼ਤ ਨਹੀਂ ਦੇਵੇਗੀ। ਵਿਦਿਅਕ ਸੰਸਥਾਵਾਂ ਦੀ ਖੁਦਮੁਖਤਿਆਰੀ ਅਤੇ ਮਾਣ-ਸਨਮਾਨ ਪ੍ਰਤੀ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਮਨਮਾਨੇ ਫੈਸਲਿਆਂ ਦਾ ਵਿਰੋਧ ਕਰਨ ਲਈ ਸੂਬੇ ਦੇ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।

ਉਨ੍ਹਾਂ ਦੁਹਰਾਇਆ ਕਿ 1947 ਵਿੱਚ ਦੇਸ਼ ਦੀ ਵੰਡ ਤੋਂ ਬਾਅਦ ਲਾਹੌਰ ਵਿਖੇ ਆਪਣੀ ਮੁੱਖ ਯੂਨੀਵਰਸਿਟੀ ਨੂੰ ਗੁਆਉਣ ਦੇ ਨੁਕਸਾਨ ਦੀ ਭਰਪਾਈ ਲਈ ਪੰਜਾਬ ਯੂਨੀਵਰਸਿਟੀ (Punjab) ਦੀ ਸਥਾਪਨਾ ਪੰਜਾਬ ਯੂਨੀਵਰਸਿਟੀ ਐਕਟ, 1947 (1947 ਦਾ ਐਕਟ VII) ਅਧੀਨ ਕੀਤੀ ਗਈ ਸੀ। ਭਗਵੰਤ ਸਿੰਘ ਨੇ ਕਿਹਾ ਕਿ 1966 ਵਿੱਚ ਰਾਜ ਦੀ ਵੰਡ ਤੋਂ ਬਾਅਦ, ਪੰਜਾਬ ਪੁਨਰਗਠਨ ਐਕਟ 1966 ਨੇ ਇਸਦੇ ਵਜੂਦ ਨੂੰ ਕਾਇਮ ਰੱਖਿਆ, ਜਿਸ ਦਾ ਅਰਥ ਸੀ ਕਿ ਯੂਨੀਵਰਸਿਟੀ ਪਹਿਲਾਂ ਵਾਂਗ ਕੰਮ ਕਰਦੀ ਰਹੇਗੀ ਅਤੇ ਮੌਜੂਦਾ ਪੰਜਾਬ ਰਾਜ ਵਿੱਚ ਸ਼ਾਮਲ ਖੇਤਰਾਂ ਉੱਤੇ ਇਸਦਾ ਅਧਿਕਾਰ ਖੇਤਰ ਇਸੇ ਤਰ੍ਹਾਂ ਕਾਇਮ ਰਹੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਦੋਂ ਤੋਂ ਹੀ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਸੂਬੇ ਦੀ ਭਾਵਨਾਤਮਕ, ਸੱਭਿਆਚਾਰਕ, ਸਾਹਿਤਕ ਅਤੇ ਅਮੀਰ ਵਿਰਾਸਤ ਦਾ ਹਿੱਸਾ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਤਰਕਹੀਣ ਫੈਸਲੇ ਨੇ ਨਾ ਸਿਰਫ਼ ਸਬੰਧਤ ਭਾਈਵਾਲਾਂ ਨੂੰ ਨਿਰਾਸ਼ ਕੀਤਾ ਹੈ, ਸਗੋਂ ਇਹ ਕਿਸੇ ਵੀ ਚੰਗੇ ਸ਼ਾਸਨ ਅਤੇ ਕਾਨੂੰਨ ਦੇ ਸਿਧਾਂਤਾਂ ਦੇ ਵਿਰੁੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਅਧਿਆਪਕਾਂ, ਪੇਸ਼ੇਵਰਾਂ, ਤਕਨੀਕੀ ਮੈਂਬਰਾਂ, ਯੂਨੀਵਰਸਿਟੀ ਦੇ ਗ੍ਰੈਜੂਏਟਾਂ ਅਤੇ ਹੋਰਾਂ ਵਿੱਚ ਭਾਰੀ ਰੋਸ ਪੈਦਾ ਹੋਇਆ ਹੈ।ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਯੂਨੀਵਰਸਿਟੀ (Punjab) ਦੇ ਦਰਜੇ ਵਿੱਚ ਕਿਸੇ ਵੀ ਤਬਦੀਲੀ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਅਜਿਹੇ ਕਿਸੇ ਵੀ ਕਦਮ ਦਾ ਸਖ਼ਤ ਵਿਰੋਧ ਕਰੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 2, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਪਹਿਲਗਾਮ ਹਮਲੇ ਨੂੰ ਲੈ ਕੇ NIA ਦਾ ਵੱਡਾ ਖੁਲਾਸਾ !

National: ਪਹਿਲਗਾਮ ਹਮਲੇ ਨੂੰ ਲੈ ਕੇ NIA ਦਾ ਵੱਡਾ ਖੁਲਾਸਾ !

by Ranjit Singh
June 2, 2026
0

National: ਪਹਿਲਗਾਮ ਹਮਲੇ ਨੂੰ ਲੈ ਕੇ NIA ਦਾ ਵੱਡਾ ਖੁਲਾਸਾ ! ਨਵੀਂ ਦਿੱਲੀ, 2 ਜੂਨ (ਵਿਸ਼ਵ ਵਾਰਤਾ): ਪਹਿਲਗਾਮ ਹਮਲੇ ਨੂੰ...

Operation Blue Star Week: ਅੰਮ੍ਰਿਤਸਰ ‘ਚ ਵਧਾਈ ਗਈ ਸੁਰੱਖਿਆ

Operation Blue Star Week: ਅੰਮ੍ਰਿਤਸਰ ‘ਚ ਵਧਾਈ ਗਈ ਸੁਰੱਖਿਆ

by Ranjit Singh
June 2, 2026
0

Operation Blue Star Week: ਅੰਮ੍ਰਿਤਸਰ 'ਚ ਵਧਾਈ ਗਈ ਸੁਰੱਖਿਆ - ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 2500 ਪੁਲਿਸ ਜਵਾਨ ਤਾਇਨਾਤ -...

CBSE ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਵਿੰਡੋ ਖੋਲ੍ਹੀ

CBSE ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਵਿੰਡੋ ਖੋਲ੍ਹੀ

by Ranjit Singh
June 2, 2026
0

CBSE ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਵਿੰਡੋ ਖੋਲ੍ਹੀ - 24 ਘੰਟਿਆਂ ਦੀ ਦੇਰੀ ਤੋਂ ਬਾਅਦ Verification/Re-Evaluation ਪੋਰਟਲ ਖੁੱਲ੍ਹਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 2, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Navjot
3 weeks ago
0

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਮਈ (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 