Ind vs Aus 4th t20: ਭਾਰਤ -ਆਸਟ੍ਰੇਲੀਆ ਵਿਚਾਲੇ ਟੀ-20 ਸੀਰੀਜ਼ ਦਾ ਚੌਥਾ ਮੈਚ
- – ਆਸਟ੍ਰੇਲੀਆ ਨੇ ਜਿੱਤਿਆ ਟਾਸ; ਲਿਆ ਇਹ ਫੈਸਲਾ
ਨਵੀ ਦਿੱਲੀ, 6 ਨਵੰਬਰ 2025 (ਵਿਸ਼ਵ ਵਾਰਤਾ): ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ ਗੋਲਡ ਕੋਸਟ ਦੇ ਕੈਰਾਰਾ ਓਵਲ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇਹ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 1:45 ਵਜੇ ਸ਼ੁਰੂ ਹੋਵੇਗਾ। ਆਸਟ੍ਰੇਲੀਆ ਨੇ ਟਾਸ ਜਿੱਤਿਆ ਹੈ ਅਤੇ ਪਹਿਲਾ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਟੀਮ ਇੰਡੀਆ ਪਹਿਲੀ ਵਾਰ ਗੋਲਡ ਕੋਸਟ ਦੇ ਕੈਰਾਰਾ ਓਵਲ ਸਟੇਡੀਅਮ ਵਿੱਚ ਟੀ-20 ਮੈਚ ਖੇਡੇਗੀ
ਦੋਵਾਂ ਟੀਮਾਂ ਵਿਚਕਾਰ ਪਹਿਲਾ ਟੀ-20I ਮੀਂਹ ਕਾਰਨ ਰੱਦ ਹੋ ਗਿਆ ਸੀ। ਇਸ ਤੋਂ ਬਾਅਦ ਆਸਟ੍ਰੇਲੀਆ ਨੇ ਮੈਲਬੌਰਨ ਵਿੱਚ ਦੂਜਾ ਟੀ-20I ਜਿੱਤ ਕੇ ਲੜੀ ਵਿੱਚ 1-0 ਦੀ ਬੜ੍ਹਤ ਬਣਾਈ। ਹਾਲਾਂਕਿ, ਭਾਰਤ ਨੇ ਤੀਜਾ ਟੀ-20I ਜਿੱਤ ਕੇ ਸੀਰੀਜ਼ 1-1 ਨਾਲ ਬਰਾਬਰ ਕਰ ਲਈ। ਹੁਣ, ਚੌਥਾ ਟੀ-20I ਮੁਕਾਬਲਾ ਹੋ ਰਿਹਾ ਹੈ, ਅੱਜ ਜਿੱਤਣ ਵਾਲੀ ਟੀਮ ਸੀਰੀਜ਼ ਵਿੱਚ ਲੀਡ ਲਵੇਗੀ।
ਸੰਭਾਵੀ ਪਲੇਇੰਗ 11
ਭਾਰਤ: ਸੂਰਿਆਕੁਮਾਰ ਯਾਦਵ (ਕਪਤਾਨ), ਅਭਿਸ਼ੇਕ ਸ਼ਰਮਾ, ਸ਼ੁਭਮਨ ਗਿੱਲ, ਤਿਲਕ ਵਰਮਾ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਜਿਤੇਸ਼ ਸ਼ਰਮਾ (ਵਿਕਟਕੀਪਰ), ਸ਼ਿਵਮ ਦੁਬੇ, ਅਰਸ਼ਦੀਪ ਸਿੰਘ, ਵਰੁਣ ਚੱਕਰਵਰਤੀ ਅਤੇ ਜਸਪ੍ਰੀਤ ਬੁਮਰਾਹ।
ਆਸਟ੍ਰੇਲੀਆ: ਮਿਸ਼ੇਲ ਮਾਰਸ਼ (ਕਪਤਾਨ), ਮੈਥਿਊ ਸ਼ਾਰਟ, ਜੋਸ਼ ਇੰਗਲਿਸ (ਵਿਕਟਕੀਪਰ), ਟਿਮ ਡੇਵਿਡ, ਮਿਸ਼ੇਲ ਓਵਨ, ਮਾਰਕਸ ਸਟੋਇਨਿਸ, ਗਲੇਨ ਮੈਕਸਵੈੱਲ, ਜ਼ੇਵੀਅਰ ਬਾਰਟਲੇਟ, ਬੇਨ ਦੁਆਰਸ਼ਿਸ, ਨਾਥਨ ਐਲਿਸ ਅਤੇ ਮੈਥਿਊ ਕੁਹਨੇਮੈਨ।























