Big Breaking: ਪੰਜਾਬ ਸਰਕਾਰ ਨੇ ਲੇਡੀ PCS ਅਫਸਰ ਨੂੰ ਕੀਤਾ ਸਸਪੈਂਡ, ਪੜ੍ਹੋ ਕੀ ਹੈ ਮਾਮਲਾ
– ਮੋਗਾ ਦੀ ADC ਤੇ ਨਗਰ ਨਿਗਮ ਦੀ ਕਮਿਸ਼ਨਰ ਅਧਿਕਾਰੀ ਸਸਪੈਂਡ
ਮੋਗਾ, 7 ਨਵੰਬਰ 2025 (ਵਿਸ਼ਵ ਵਾਰਤਾ) – ਪੰਜਾਬ ਸਰਕਾਰ ਵੱਲੋਂ ਪੀਸੀਐਸ ਅਧਿਕਾਰੀ ਚਾਰੂਮਿਤਾ ਨੂੰ ਸਸਪੈਂਡ (Big Breaking) ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਇਹ ਕਾਰਵਾਈ ਧਰਮਕੋਟ ਦੇ ਬਹਾਦਰਵਾਲਾ ਰਾਹੀਂ ਗੁਜ਼ਰਦੀ ਨੈਸ਼ਨਲ ਹਾਈਵੇ 71 ‘ਤੇ ਜ਼ਮੀਨ ਅਕਵਾਇਰ ਕਰਨ ਦੇ ਮਾਮਲੇ ‘ਚ ਪੈਸਿਆਂ ਦੇ ਲੈਣ-ਦੇਣ ਦੀ ਗੜਬੜ ਸਾਹਮਣੇ ਆਉਣ ‘ਤੇ ਕੀਤੀ ਗਈ ਹੈ। ਦੱਸ ਦਈਏ ਕਿ ਵਿਜੀਲੈਂਸ ਵਿਭਾਗ ਵੱਲੋਂ ਚਾਰੂਮਿਤਾ ਖ਼ਿਲਾਫ਼ ਚਾਰਜਸ਼ੀਟ ਤਿਆਰ ਕੀਤੀ ਗਈ ਸੀ।

ਦੂਜੇ ਪਾਸੇ ਇਸ ਮਾਮਲੇ ‘ਚ ਕਿਸਾਨ ਜਸਵਿੰਦਰ ਸਿੰਘ ਨੇ ਦੋਸ਼ ਲਗਾਇਆ ਸੀ ਕਿ ਉਸਨੂੰ ਆਪਣੀ ਜ਼ਮੀਨ ਦੀ ਭੁਗਤਾਨੀ ਨਹੀਂ ਮਿਲੀ, ਜਿਸ ਕਾਰਨ ਉਸਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ। ਇਹ ਵੀ ਦੱਸਣ ਯੋਗ ਹੈ ਕਿ ਰੈਵਨਿਊ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਗਈ ਸੀ ਜਿਸ ਜਿਸ ਵਿੱਚ ਦੋਸ਼ ਸਿੱਧ ਪਾਏ ਗਏ (Big Breaking) ਸਨ ਤੇ ਚਾਰਜਸ਼ੀਟ ਵੀ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।
ਮੁੱਖ ਸਕੱਤਰ ਨੇ ਇਸ ਲਈ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮ, 1970 ਦਾ ਹਵਾਲਾ ਦਿੱਤਾ। ਮੁੱਖ ਸਕੱਤਰ ਨੇ ਕਿਹਾ ਕਿ ਚਾਰੂਮਿਤਾ ਦਾ ਮੁੱਖ ਦਫਤਰ ਉਸਦੀ ਮੁਅੱਤਲੀ ਦੀ ਮਿਆਦ ਦੌਰਾਨ ਚੰਡੀਗੜ੍ਹ ਵਿੱਚ ਰਹੇਗਾ ਅਤੇ ਉਹ ਸਬੰਧਤ ਅਥਾਰਟੀ ਦੀ ਪ੍ਰਵਾਨਗੀ ਤੋਂ ਬਿਨਾਂ ਰਾਜ ਨਹੀਂ ਛੱਡੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























