Sangrur: ਚੋਟੀ ਦੇ ਕਬੱਡੀ ਖਿਡਾਰੀ ਦੀ ਮੌਤ; ਟੂਰਨਾਮੈਂਟ ਦੌਰਾਨ ਪਿਆ ਦਿਲ ਦਾ ਦੌਰਾ
ਸੰਗਰੂਰ,8 ਨਵੰਬਰ 2025 (ਵਿਸ਼ਵ ਵਾਰਤਾ): ਫਤਿਹਗੜ੍ਹ ਸਾਹਿਬ ਦੇ ਪਿੰਡ ਰੁਪਾਲਹੇੜੀ ਵਿੱਚ ਕਰਵਾਏ ਗਏ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਇੱਕ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਜਿਸ ਨਾਲ ਖੇਡ ਭਾਈਚਾਰੇ ਵਿੱਚ ਸੋਗ ਦੀ ਲਹਿਰ ਦੌੜ ਗਈ।
ਇਹ ਘਟਨਾ ਚਲਦੇ ਮੈਚ ਦੇ ਵਿਚਕਾਰ ਮੈਦਾਨ ਵਿੱਚ ਵਾਪਰੀ ਮੈਚ ਦੌਰਾਨ ਕਬੱਡੀ ਖਿਡਾਰੀ ਬਿੱਟੂ ਬਲਿਆਲ ਰੇਡ ਕਰਨ ਲਈ ਮੈਦਾਨ ਵਿੱਚ ਉਤਰਿਆ ਤਾਂ ਉਹ ਅਚਾਨਕ ਡਿੱਗ ਪਿਆ। ਸਾਥੀ ਖਿਡਾਰੀਆਂ ਅਤੇ ਪ੍ਰਬੰਧਕਾਂ ਨੇ ਉਸਨੂੰ ਤੁਰੰਤ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਬਿੱਟੂ ਬਲਿਆਲ ਮੂਲ ਰੂਪ ਵਿੱਚ ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਦੇ ਬਲਿਆਲ ਪਿੰਡ ਦਾ ਰਹਿਣ ਵਾਲਾ ਸੀ। ਉਹ ਆਪਣੇ ਵਧੀਆ ਖੇਡ ਪ੍ਰਦਰਸ਼ਨ ਲਈ ਜਾਣਿਆ ਜਾਂਦਾ ਸੀ ਅਤੇ ਉਸਨੇ ਕਈ ਪੰਜਾਬ ਟੂਰਨਾਮੈਂਟਾਂ ਵਿੱਚ ਆਪਣੀ ਟੀਮ ਲਈ ਵਧੀਆ ਪ੍ਰਦਰਸ਼ਨ ਕੀਤਾ ਸੀ।























