• Latest
  • Trending
PUNJAB : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ

PUNJAB : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ

1 year ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

6 minutes ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

40 minutes ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

45 minutes ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

2 hours ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

2 hours ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

2 hours ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

3 hours ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

3 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

4 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

4 hours ago
Hindi News
English News
Monday, November 9, 2026
No Result
View All Result
22 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ

November 8, 2025
in ਖਬਰਾਂ, ਪੰਜਾਬ
PUNJAB : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ

PUNJAB : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ

Vande Mataram

ਬਟਾਲਾ (ਗੁਰਦਾਸਪੁਰ), 8 ਨਵੰਬਰ(ਵਿਸ਼ਵ ਵਾਰਤਾ) PUNJAB :  ਇੱਕ ਹੋਰ ਮਹੱਤਵਪੂਰਨ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਇੱਥੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕੀਤਾ ਗਿਆ, ਜਿਸ ਦਾ ਉਦੇਸ਼ ਨਾਗਰਿਕਾਂ ਨੂੰ ਇੱਕੋ ਛੱਤ ਹੇਠ ਸਾਰੀਆਂ ਆਮ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਤਹਿਸੀਲ ਕੰਪਲੈਕਸ 10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਸ਼ਹਿਰ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਨਵੇਂ ਕੰਪਲੈਕਸ ਦੇ ਨਿਰਮਾਣ ਨਾਲ ਹੁਣ 314 ਪਿੰਡਾਂ ਦੇ ਲੋਕ ਇੱਕੋ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਪ੍ਰਾਪਤ ਕਰ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਟਾਲਾ ਸਬ-ਡਵੀਜ਼ਨ ਤੋਂ ਇਲਾਵਾ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ, ਕਾਦੀਆਂ, ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਬਟਾਲਾ ਦੇ ਨਾਲ-ਨਾਲ ਡੇਰਾ ਬਾਬਾ ਨਾਨਕ ਅਤੇ ਕਾਹਨੂੰਵਾਨ ਦੇ ਕੁਝ ਪਿੰਡ ਇਸ ਤਹਿਸੀਲ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਛੇ ਵਿਧਾਨ ਸਭਾ ਹਲਕਿਆਂ ਦੇ ਵਸਨੀਕਾਂ ਨੂੰ ਇਸ ਸਹੂਲਤ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਕੰਪਲੈਕਸ ਦਾ ਨੀਂਹ ਪੱਥਰ 4 ਜਨਵਰੀ, 2024 ਨੂੰ ਰੱਖਿਆ ਗਿਆ ਸੀ ਅਤੇ ਇਹ ਇੱਕ ਏਕੜ ਤੇ ਸਾਢੇ ਪੰਜ ਕਨਾਲ ਦੇ ਖੇਤਰ ਵਿੱਚ ਬਣਾਇਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਹਿਸੀਲ ਕੰਪਲੈਕਸ ਵਿੱਚ ਐਸਡੀਐਮ, ਤਹਿਸੀਲਦਾਰ, ਕਾਨੂੰਨਗੋ ਅਤੇ ਪਟਵਾਰੀਆਂ ਦੇ ਦਫ਼ਤਰਾਂ ਦੇ ਨਾਲ ਇੱਕ ਨਾਗਰਿਕ ਸੇਵਾ ਕੇਂਦਰ ਵੀ ਹੈ।

PUNJAB : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ

ਮੁੱਖ ਮੰਤਰੀ ਨੇ ਕਿਹਾ ਕਿ ਇਸ ਕੰਪਲੈਕਸ ਵਿੱਚ ਇੱਕ ਅਤਿ-ਆਧੁਨਿਕ ਈ-ਰਜਿਸਟਰੀ ਦਫ਼ਤਰ ਵੀ ਹੈ ਅਤੇ ਜਨਤਕ ਸਹੂਲਤ ਲਈ ਇੱਕ ਲਿਫਟ ਵੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਹੂਲਤ ਵਿੱਚ ਬੈਠਣ ਲਈ ਆਰਾਮਦਾਇਕ ਪ੍ਰਬੰਧ ਅਤੇ ਸਾਫ਼ ਪੀਣ ਵਾਲੇ ਪਾਣੀ ਦੀ ਸਹੂਲਤ ਦੇ ਨਾਲ ਇੱਕ ਸ਼ਾਨਦਾਰ ਵੇਟਿੰਗ ਰੂਮ ਵੀ ਬਣਿਆ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵਾਂ ਤਹਿਸੀਲ ਕੰਪਲੈਕਸ ਜੁਡੀਸ਼ੀਅਲ ਕੰਪਲੈਕਸ ਅਤੇ ਪੁਲਿਸ ਲਾਈਨ ਦੇ ਨੇੜੇ ਸਥਿਤ ਹੈ, ਜਿਸ ਨਾਲ ਵਸਨੀਕਾਂ ਲਈ ਪ੍ਰਸ਼ਾਸਨਿਕ ਕੰਮ ਆਸਾਨ ਹੋ ਜਾਵੇਗਾ।

ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਪੰਜਾਬ ਯੂਨੀਵਰਸਿਟੀ ‘ਚ ਪਿਛਲੇ ਦਰਵਾਜ਼ੇ ਰਾਹੀਂ ਦਾਖ਼ਲ ਹੋਣ ਦੀ ਜੱਦੋ-ਜਹਿਦ ਕਰ ਰਹੀ ਹੈ, ਜਿਸਨੂੰ ਕਿਸੇ ਵੀ ਕੀਮਤ ‘ਤੇ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ੁਰੂਆਤ ਤੋਂ ਹੀ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਸਾਡੇ ਸੂਬੇ ਦੀ ਭਾਵਨਾਤਮਕ, ਸੱਭਿਆਚਾਰਕ, ਸਾਹਿਤਕ ਅਤੇ ਅਮੀਰ ਵਿਰਾਸਤ ਦਾ ਹਿੱਸਾ ਹੈ। ਭਗਵੰਤ ਸਿੰਘ ਮਾਨ ਨੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਦੇ ਵਜੂਦ ਨੂੰ ਬਦਲਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਜਿਹੇ ਕਿਸੇ ਵੀ ਮਨਸੂਬੇ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਪੰਜਾਬ ਵਿਰੋਧੀ ਮਾਨਸਿਕਤਾ ਤੋਂ ਪੀੜਤ ਹੈ ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ ‘ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸੂਬੇ ਦੀਆਂ ਝਾਕੀਆਂ ਨੂੰ ਆਜ਼ਾਦੀ ਦਿਵਸ ਅਤੇ ਗਣਤੰਤਰ ਦਿਵਸ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਨਹੀਂ ਦਿੰਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਬੀਬੀਐਮਬੀ, ਪੰਜਾਬ ਯੂਨੀਵਰਸਿਟੀ ਅਤੇ ਹੋਰ ਮਾਮਲਿਆਂ ਵਿੱਚ ਬੇਲੋੜੀ ਦਖਲਅੰਦਾਜ਼ੀ ਭਗਵਾ ਪਾਰਟੀ ਦੇ ਸੂਬੇ ਪ੍ਰਤੀ ਵਿਰੋਧੀ ਰਵੱਈਏ ਨੂੰ ਦਰਸਾਉਂਦੀ ਹੈ।

ਇੱਕ ਹੋਰ ਸਵਾਲ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਵੱਖ-ਵੱਖ ਪ੍ਰੋਗਰਾਮਾਂ ਦੀ ਲੜੀ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਦੇ ਚਰਨ ਛੋਹ ਪ੍ਰਾਪਤ ਲਗਭਗ 140 ਕਸਬਿਆਂ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 70 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਸੂਬਾ ਸਰਕਾਰ ਵੱਲੋਂ 23-25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਸਮੇਤ ਵੱਡੇ ਸਮਾਗਮ ਉਲੀਕੇ ਗਏ ਹਨ।

PUNJAB

ਮੁੱਖ ਮੰਤਰੀ ਨੇ ਇਸ ਗੱਲ ‘ਤੇ ਚਿੰਤਾ ਪ੍ਰਗਟ ਕੀਤੀ ਕਿ ਭਾਰਤੀ ਚੋਣ ਕਮਿਸ਼ਨ ਦੀ ਘਟਦੀ ਭਰੋਸੇਯੋਗਤਾ ਲੋਕਤੰਤਰ ਲਈ ਘਾਤਕ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਰਾਜਨੀਤਿਕ ਪਾਰਟੀ ਈਵੀਐਮ ਅਤੇ ਵੋਟ ਚੋਰੀ ‘ਤੇ ਸਵਾਲ ਉਠਾ ਰਹੀ ਹੈ ਤਾਂ ਚੋਣ ਕਮਿਸ਼ਨ ਨੂੰ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲਾਂਕਿ ਚੋਣ ਕਮਿਸ਼ਨ ਇਸ ਪ੍ਰਤੀ ਚੁੱਪ ਹੈ ਜਦੋਂ ਕਿ ਭਾਜਪਾ ਇਸ ਦੇ ਬੁਲਾਰੇ ਵਜੋਂ ਕੰਮ ਕਰ ਰਹੀ ਹੈ, ਜੋ ਕਿ ਸਰਾਸਰ ਗਲਤ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨਾ ਸਿਰਫ਼ ਸੂਬਾ ਕਾਂਗਰਸ ਮੁਖੀ ਸਗੋਂ ਸਮੁੱਚੀ ਕਾਂਗਰਸ ਲੀਡਰਸ਼ਿਪ ਰਜਵਾੜਾਸ਼ਾਹੀ ਦੀ ਮਾਨਸਿਕਤਾ ਤੋਂ ਪੀੜਤ ਹੈ ਜਿਸ ਕਾਰਨ ਉਹ ਆਮ ਲੋਕਾਂ ਵਿਰੁੱਧ ਭੱਦੀ ਅਤੇ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਯਾਦ ਦਿਵਾਇਆ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਵੜਿੰਗ ਨੇ ਅਜਿਹਾ ਬੇਬੁਨਿਆਦ ਬਿਆਨ ਦਿੱਤਾ ਹੈ ਜਦੋਂ ਕਿ ਇਹ ਸ਼ੁਰੂ ਤੋਂ ਹੀ ਇਨ੍ਹਾਂ ਹੰਕਾਰੀ ਆਗੂਆਂ ਦੀ ਆਦਤ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ, ਸੁਨੀਲ ਜਾਖੜ (ਹੁਣ ਭਾਜਪਾ ਵਿੱਚ) ਵਰਗੇ ਅਤੇ ਹੋਰਾਂ ਆਗੂਆਂ ਨੇ ਆਪਣੀ ਹੀ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਵਿਰੁੱਧ ਵੀ ਅਜਿਹੀ ਭਾਸ਼ਾ ਹੀ ਵਰਤੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 58,000 ਤੋਂ ਵੱਧ ਯੋਗ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਸੂਬਾ ਸਰਕਾਰ ਵੱਲੋਂ ਸੜਕ ਸੁਰਖਿਆ ਫੋਰਸ ਦਾ ਗਠਨ ਕੀਤਾ ਗਿਆ ਹੈ ਜਿਸ ਸਦਕਾ ਸੜਕ ਹਾਦਸਿਆਂ ਵਿੱਚ ਮੌਤਾਂ ਦੀ ਗਿਣਤੀ 48 ਫੀਸਦ ਤੱਕ ਘਟੀ ਹੈ ਅਤੇ ਭਾਰਤ ਸਰਕਾਰ ਵੱਲੋਂ ਵੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਹਨ ਜਿਸ ਦੇ ਨਤੀਜੇ ਵਜੋਂ ਇਨ੍ਹਾਂ ਅਤੇ ਹੋਰ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇਈਈ ਮੇਨਜ਼ ਪ੍ਰੀਖਿਆ ਲਈ ਕੁਆਲੀਫਾਈ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ 44 ਵਿਦਿਆਰਥੀਆਂ ਨੇ ਜੇਈਈ ਐਡਵਾਂਸਡ ਦੀ ਪ੍ਰੀਖਿਆ ਪਾਸ ਕੀਤੀ ਹੈ ਅਤੇ 848 ਵਿਦਿਆਰਥੀਆਂ ਨੇ ਨੀਟ ਲਈ ਕੁਆਲੀਫਾਈ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਇਹ ਗਿਣਤੀ ਜਲਦ ਹੀ 1,000 ਨੂੰ ਪਾਰ ਕਰ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਤੱਕ ਇਨ੍ਹਾਂ ਕਲੀਨਿਕਾਂ ਨੇ ਲਗਭਗ 2 ਕਰੋੜ ਲੋਕਾਂ ਨੂੰ ਮੁਫ਼ਤ ਦਵਾਈ ਪ੍ਰਦਾਨ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬੇ ਭਰ ਦੇ 90 ਫੀਸਦ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 19 ਟੋਲ ਪਲਾਜ਼ੇ ਬੰਦ ਕਰ ਦਿੱਤੇ ਗਏ ਹਨ ਜਿਸ ਨਾਲ ਲੋਕਾਂ ਨੂੰ ਰੋਜ਼ਾਨਾ 67 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।

ਇਸ ਮੌਕੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਹੋਰ ਮੌਜੂਦ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਹਸਪਤਾਲ ਦੇ 'ਪਲਾਸਟਿਕ, ਰੀਕੰਸਟ੍ਰਕਟਿਵ ਐਂਡ ਬਰਨਜ਼ ਸਰਜਰੀ' (Plastic, Reconstructive and Burns Surgery)...

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਧਾਨੀ ਦਿੱਲੀ ਦੇ 'ਭਾਰਤ ਮੰਡਪਮ' ਵਿਖੇ 11 ਤੋਂ...

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

by Navjot
November 9, 2026
0

  ਪਟਿਆਲਾ, 9 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਦੀਵਾਲੀ ਵਾਲੇ ਦਿਨ...

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਹਸਪਤਾਲ ਦੇ 'ਪਲਾਸਟਿਕ, ਰੀਕੰਸਟ੍ਰਕਟਿਵ ਐਂਡ ਬਰਨਜ਼ ਸਰਜਰੀ' (Plastic, Reconstructive and Burns Surgery)...

Most Popular

ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

by Ankit
3 weeks ago
0

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ — ਪੁਲਿਸ ਟੀਮਾਂ ਨੇ 178 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 