ਚੰਡੀਗੜ, 15 ਫਰਵਰੀ : ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੁਲਵਾਮਾ ਦੇ ਸ਼ਹੀਦਾਂ ਨੂੰ ਸੂਬਾਈ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਉਨ•ਾਂ ਦੱਸਿਆ ਕਿ ਇਨ•ਾਂ ਸ਼ਹੀਦਾਂ ਦੇ ਜੱਦੀ ਜ਼ਿਲਿ•ਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਸ ਸਬੰਧੀ ਨਿਰਦੇਸ਼ ਦਿੱਤੇ ਜਾ ਚੁੱਕੇ ਹਨ ਅਤੇ ਇਨ•ਾਂ ਸ਼ਹੀਦਾਂ ਦੇ ਅੰਤਿਮ ਸੰਸਕਾਰ ਮੌਕੇ ‘ਗਾਰਡ ਆਫ਼ ਆਨਰ’ ਦਾ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।
ਇਨ•ਾਂ ਸ਼ਹੀਦਾਂ ਵਿੱਚ ਧਰਮਕੋਟ, ਜ਼ਿਲ•ਾ ਮੋਗਾ ਤੋਂ ਐਚ.ਸੀ./ਡੀ.ਵੀ.ਆਰ ਜੈਮਲ ਸਿੰਘ, ਤਹਿਸੀਲ ਪੱਟੀ, ਜ਼ਿਲ•ਾ ਤਰਨ ਤਾਰਨ ਤੋਂ ਸੀ.ਟੀ./ਜੀ.ਡੀ. ਸੁਖਜਿੰਦਰ ਸਿੰਘ, ਦੀਨਾਨਗਰ, ਜ਼ਿਲ•ਾ ਗੁਰਦਾਸਪੁਰ ਤੋਂ ਸੀ.ਟੀ./ਡਬਲਿਊ.ਸੀ. ਮਨਿੰਦਰ ਸਿੰਘ ਅੱਤਰੀ ਅਤੇ ਤਹਿਸੀਲ ਆਨੰਦਪੁਰ ਸਾਹਿਬ, ਜ਼ਿਲ•ਾ ਰੋਪੜ ਤੋਂ ਸੀ.ਟੀ./ਜੀ.ਡੀ. ਕੁਲਵਿੰਦਰ ਸਿੰਘ ਸ਼ਾਮਲ ਹਨ।
ਏ.ਆਰ.ਓ ਨਵਰੀਤ ਕੌਰ ਸੇਖੋਂ ਨੇ ਸੈਕਟਰ ਅਫ਼ਸਰਾਂ ਤੇ ਮਾਸਟਰ ਟਰੇਨਰਾਂ ਨਾਲ ਕੀਤੀ ਮੀਟਿੰਗ
ਪਟਿਆਲਾ, 30 ਅਪ੍ਰੈਲ( ਵਿਸ਼ਵ ਵਾਰਤਾ)-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) -ਕਮ- ਸਹਾਇਕ ਰਿਟਰਨਿੰਗ ਅਫ਼ਸਰ ਨਵਰੀਤ ਕੌਰ ਸੇਖੋਂ ਨੇ ਆਪਣੇ ਅਧੀਨ ਆਉਂਦੇ...