ਜੰਮੂ-ਕਸ਼ਮੀਰ ਪੁਲਿਸ ਦੀ ਵੱਡੀ ਕਾਰਵਾਈ; ਫ਼ਰੀਦਾਬਾਦ ‘ਚ 300 ਕਿਲੋ ਵਿਸਫੋਟਕ ਸਮੱਗਰੀ ਬਰਾਮਦ
ਹਰਿਆਣਾ,10 ਨਵੰਬਰ 2025 (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ ਪੁਲਿਸ ਨੇ ਹਰਿਆਣਾ ਦੇ ਫਰੀਦਾਬਾਦ ਵਿੱਚ ਵੱਡੀ ਕਾਰਵਾਈ ਕੀਤੀ ਹੈ। ਜੰਮੂ-ਕਸ਼ਮੀਰ ਪੁਲਿਸ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਹਰਿਆਣਾ ਦੇ ਫਰੀਦਾਬਾਦ ਵਿੱਚ ਇੱਕ ਡਾਕਟਰ ਦੇ ਘਰੋਂ ਲਗਭਗ 300 ਕਿਲੋਗ੍ਰਾਮ ਵਿਸਫੋਟਕ ਸਮੱਗਰੀ (ਸ਼ੱਕੀ ਅਮੋਨੀਅਮ ਨਾਈਟ੍ਰੇਟ) ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਕਮਰੇ ‘ਚੋ ਦੋ ਆਟੋਮੈਟਿਕ ਪਿਸਤੌਲ, ਕਾਰਤੂਸ ਅਤੇ ਇੱਕ ਏਕੇ-47 ਬਰਾਮਦ ਕੀਤੇ ਗਏ ਹਨ। ਧੌਜ ਇਲਾਕੇ ਵਿੱਚ ਹੋਈ ਇਸ ਕਾਰਵਾਈ ਨੇ ਇਲਾਕੇ ਵਿੱਚ ਹਲਚਲ ਮਚਾ ਦਿੱਤੀ ਹੈ।
ਦਰਅਸਲ, 8 ਨਵੰਬਰ ਨੂੰ ਸ਼੍ਰੀਨਗਰ ਪੁਲਿਸ ਨੇ ਇੱਕ ਵੱਡੀ ਕਾਰਵਾਈ ਡਾਰਾਂ ਸਰਕਾਰੀ ਮੈਡੀਕਲ ਕਾਲਜ (GMC) ਅਨੰਤਨਾਗ ਦੇ ਸਾਬਕਾ ਡਾਕਟਰ ਆਦਿਲ ਅਹਿਮਦ ਦੇ ਲਾਕਰ ਵਿੱਚੋਂ ਇੱਕ AK-47 ਰਾਈਫਲ ਬਰਾਮਦ ਕੀਤੀ ਸੀ। ਇਸ ਤੋਂ ਬਾਅਦ, ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਸਖ਼ਤ ਪੁੱਛਗਿੱਛ ਸ਼ੁਰੂ ਕਰ ਦਿੱਤੀ। ਆਦਿਲ ਤੋਂ ਪੁੱਛਗਿੱਛ ਦੌਰਾਨ ਉਸਨੇ ਫਰੀਦਾਬਾਦ ਵਿੱਚ ਵਿਸਫੋਟਕ ਰੱਖਣ ਦੀ ਗੱਲ ਕਬੂਲ ਕੀਤੀ ਹੈ।
ਰਿਪੋਰਟਾਂ ਅਨੁਸਾਰ, ਡਾਕਟਰ ਆਦਿਲ ਅਹਿਮਦ ਨੇ ਕੁਝ ਮਹੀਨੇ ਪਹਿਲਾਂ ਫਰੀਦਾਬਾਦ ਦੇ ਧੌਜ ਪਿੰਡ ਵਿੱਚ ਇੱਕ ਕਮਰਾ ਕਿਰਾਏ ‘ਤੇ ਲਿਆ ਸੀ। ਪਰ ਉਹ ਉੱਥੇ ਨਹੀਂ ਰਹਿੰਦਾ ਸੀ। ਉਸਨੇ ਸਿਰਫ਼ ਆਪਣਾ ਸਮਾਨ ਰੱਖਣ ਲਈ ਕਮਰਾ ਕਿਰਾਏ ‘ਤੇ ਲਿਆ ਸੀ। ਪੁਲਿਸ ਨੇ ਕਮਰੇ ਵਿੱਚੋਂ 14 ਬੈਗ ਬਰਾਮਦ ਕੀਤੇ, ਜਿਨ੍ਹਾਂ ਵਿੱਚ 300 ਕਿਲੋਗ੍ਰਾਮ ਅਮੋਨੀਅਮ ਨਾਈਟ੍ਰੇਟ, ਇੱਕ AK-56 ਰਾਈਫਲ, 5 ਲੀਟਰ ਰਸਾਇਣ, 84 ਕਾਰਤੂਸ ਅਤੇ ਦੋ ਆਟੋਮੈਟਿਕ ਪਿਸਤੌਲ ਸਨ।
ਡਾ. ਆਦਿਲ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (UAPA) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇੰਨੀ ਵੱਡੀ ਮਾਤਰਾ ‘ਚ ਬਰਾਮਦ ਕੀਤੇ ਗਏ ਵਿਸਫੋਟਕਾਂ ਦੀ ਮਾਤਰਾ ਚਿੰਤਾ ਦਾ ਵਿਸ਼ਾ ਜਰੂਰ ਬਣ ਗਈ ਹੈ। ਜਾਂਚ ਏਜੰਸੀਆਂ ਇਸ ਸਮੇਂ ਇਸ ਨੈੱਟਵਰਕ ਦੇ ਬਾਕੀ ਮੈਂਬਰਾਂ ਦੀ ਭਾਲ ਕਰ ਰਹੀਆਂ ਹਨ, ਅਤੇ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























