Big Breaking : ਦਿੱਲੀ ‘ਚ ਲਾਲ ਕਿਲ੍ਹੇ ਨੇੜੇ ਵੱਡਾ ਧਮਾਕਾ, 8 ਲੋਕਾਂ ਦੀ ਮੌਤ
ਹਾਈ ਅਲਰਟ ਜਾਰੀ
ਨਵੀ ਦਿੱਲੀ, 10 ਨਵੰਬਰ 2025 (ਵਿਸ਼ਵ ਵਾਰਤਾ) – ਦਿੱਲੀ ‘ਚ ਲਾਲ ਕਿਲ੍ਹੇ ਨੇੜੇ ਇੱਕ ਜ਼ੋਰਦਾਰ ਧਮਾਕਾ ਹੋਇਆ (Big Breaking) ਹੈ। ਇਸ ਧਮਾਕੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ। ਧਮਾਕੇ ਦਾ ਕਾਰਨ ਸਪੱਸ਼ਟ ਨਹੀਂ ਹੈ। ਦਿੱਲੀ, ਮੁੰਬਈ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਧਮਾਕਾ ਸ਼ਾਮ 6:55 ਵਜੇ ਦੇ ਕਰੀਬ ਮੈਟਰੋ ਸਟੇਸ਼ਨ ਦੇ ਗੇਟ ਨੰਬਰ 1 ਦੀ ਪਾਰਕਿੰਗ ਵਿੱਚ ਖੜੀ ਇੱਕ ਈਕੋ ਕਾਰ ਵਿੱਚ ਹੋਇਆ। ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਨੇੜੇ ਖੜ੍ਹੇ ਤਿੰਨ ਹੋਰ ਵਾਹਨ ਸੜ ਗਏ। ਧਮਾਕੇ ਦੀ ਸੂਚਨਾ ਮਿਲਦੇ ਹੀ ਕੁੱਲ 7 ਫਾਇਰ ਇੰਜਣ ਮੌਕੇ ‘ਤੇ ਪਹੁੰਚੇ ਅਤੇ ਅੱਗ ‘ਤੇ ਕਾਬੂ ਪਾਇਆ।
ਦੱਸ ਦੇਈਏ ਕਿ ਲਾਲ ਕਿਲ੍ਹਾ ਇਲਾਕਾ ਦਿੱਲੀ ਦੇ ਸਭ ਤੋਂ ਵਿਅਸਤ ਅਤੇ ਸਭ ਤੋਂ ਸੰਘਣੀ ਆਬਾਦੀ ਵਾਲੇ ਇਲਾਕਿਆਂ ਵਿੱਚੋਂ ਇੱਕ ਹੈ। ਘਟਨਾ ਤੋਂ ਬਾਅਦ ਪੁਲਿਸ ਨੇ ਇਲਾਕੇ ਨੂੰ ਘੇਰ ਲਿਆ। ਫੋਰੈਂਸਿਕ ਟੀਮ ਵੀ ਪਹੁੰਚ ਗਈ ਹੈ। ਨੇੜਲੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























