Delhi Blast : ਦਿੱਲੀ ਧਮਾਕੇ ‘ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਵੱਡਾ ਬਿਆਨ
ਨਵੀ ਦਿੱਲੀ, 11 ਨਵੰਬਰ 2025 (ਵਿਸ਼ਵ ਵਾਰਤਾ): ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਗੇਟ ਨੰਬਰ 1 ਨੇੜੇ ਬੀਤੀ ਸ਼ਾਮ ਇੱਕ ਚੱਲਦੀ ਕਾਰ ਵਿੱਚ ਵੱਡਾ ਧਮਾਕਾ (Delhi Blast) ਹੋਇਆ।ਇਸ ਘਟਨਾ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੁਣ ਨੌਂ ਹੋ ਗਈ ਹੈ। ਦੋ ਔਰਤਾਂ ਸਮੇਤ ਨੌਂ ਲੋਕ ਮਾਰੇ ਗਏ ਸਨ, ਜਦੋਂ ਕਿ 24 ਜ਼ਖਮੀ ਹੋਏ ਹਨ। ਦੋ ਲਾਸ਼ਾਂ ਦੀ ਪਛਾਣ ਕਰ ਲਈ ਗਈ ਹੈ। ਬਾਕੀ ਸੱਤ ਦੀ ਪਛਾਣ ਡੀਐਨਏ ਟੈਸਟਿੰਗ ਰਾਹੀਂ ਕੀਤੀ ਜਾਵੇਗੀ।
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦਿੱਲੀ ਧਮਾਕੇ (Delhi Blast) ਦੇ ਮਾਮਲੇ ਸਬੰਧੀ ਇੱਕ ਵੱਡਾ ਬਿਆਨ ਜਾਰੀ ਕੀਤਾ ਹੈ। ਰਾਜਨਾਥ ਸਿੰਘ ਨੇ ਕਿਹਾ, “ਮੈਂ ਕੱਲ੍ਹ ਦਿੱਲੀ ਵਿੱਚ ਹੋਏ ਦੁਖਦਾਈ ਹਾਦਸੇ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਸਾਰੇ ਲੋਕਾਂ ਪ੍ਰਤੀ ਦਿਲੋਂ ਸੰਵੇਦਨਾ ਪ੍ਰਗਟ ਕਰਦਾ ਹਾਂ। ਮੈਂ ਇਸ ਡੂੰਘੇ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰਾਂ ਨੂੰ ਹੋਂਸਲਾ ਅਤੇ ਬਲ ਦੇਣ ਲਈ ਪ੍ਰਮਾਤਮਾ ਅੱਗੇ ਪ੍ਰਾਰਥਨਾ ਕਰਦਾ ਹਾਂ।” ਉਨ੍ਹਾਂ ਕਿਹਾ, “ਸੁਰੱਖਿਆ ਏਜੰਸੀਆਂ ਵੱਲੋਂ ਜਾਂਚ ਜਾਰੀ ਹੈ। ਜਾਂਚ ਦੇ ਵੇਰਵੇ ਜਲਦੀ ਹੀ ਜਨਤਕ ਕੀਤੇ ਜਾਣਗੇ। ਧਮਾਕੇ ਲਈ ਜ਼ਿੰਮੇਵਾਰ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ।”
ਦੱਸ ਦਈਏ ਕਿ ਸੁਰੱਖਿਆ ਏਜੰਸੀਆਂ ਨੇ ਸਾਵਧਾਨੀ ਵਜੋਂ ਮੈਟਰੋ ਸਟੇਸ਼ਨ ਦੇ ਦੋ ਗੇਟ ਬੰਦ ਕਰ ਦਿੱਤੇ ਹਨ। ਲਾਲ ਕਿਲ੍ਹਾ ਵੀ 13 ਨਵੰਬਰ ਤੱਕ ਜਨਤਾ ਲਈ ਬੰਦ ਕਰ ਦਿੱਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























