Punjab : ਲੁਧਿਆਣਾ ਸਬਜ਼ੀ ਮੰਡੀ ‘ਚ ਲੱਗੀ ਭਿਆਨਕ ਅੱਗ; ਮਚੀ ਹਫੜਾ ਦਫੜੀ
– ਸਬਜ਼ੀ ਵਿਕਰੇਤਾਵਾਂ ਨੂੰ ਹੋਇਆ ਭਾਰੀ ਨੁਕਸਾਨ
ਲੁਧਿਆਣਾ, 11 ਨਵੰਬਰ 2025 (ਵਿਸ਼ਵ ਵਾਰਤਾ) – ਲੁਧਿਆਣਾ ਸਬਜ਼ੀ ਮੰਡੀ ‘ਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਦੁਪਹਿਰ ਕਰੀਬ 2:15 ਵਜੇ ਸਬਜ਼ੀ ਮੰਡੀ ਵਿੱਚ ਪਲਾਸਟਿਕ ਦੇ ਕਰੇਟਾਂ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਦੂਰੋਂ ਹੀ ਅੱਗ ਦੀਆਂ ਲਪਟਾਂ ਦਿਖਾਈ ਦੇ ਰਹੀਆਂ ਸਨ। ਇਹ ਅੱਗ ਫਰੂਟ ਸ਼ੈੱਡ ਨੰਬਰ 30 ਵਿੱਚ ਲੱਗੀ। ਜਿਸ ਕਾਰਨ ਸਬਜ਼ੀ ਵਿਕਰੇਤਾਵਾਂ ਨੂੰ ਭਾਰੀ ਨੁਕਸਾਨ ਹੋਇਆ।
ਅੱਗ ਲੱਗਦੇ ਹੀ ਮੰਡੀ ਵਿੱਚ ਸਾਮਾਨ ਖਰੀਦਣ ਆਏ ਲੋਕਾਂ ‘ਚ ਦਹਿਸ਼ਤ ਫੈਲ ਗਈ ਅਤੇ ਸਭ ਇੱਧਰ-ਉੱਧਰ ਭੱਜਣ ਲੱਗੇ। ਸਥਿਤੀ ਵਿਗੜਦੀ ਦੇਖ ਕੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਅੱਗ ਬੁਝਾਊ ਦਸਤੇ ਦੇ ਪਹੁੰਚਣ ਤੋਂ ਪਹਿਲਾਂ, ਸਬਜ਼ੀ ਮੰਡੀ ਦੇ ਦੁਕਾਨਦਾਰਾਂ ਨੇ ਖੁਦ ਅੱਗ ‘ਤੇ ਕਾਬੂ ਪਾਉਣ ਲਈ ਕਾਫ਼ੀ ਕੋਸ਼ਿਸ਼ਾਂ ਕੀਤੀਆਂ। ਅੱਗ ਬੁਝਾਊ ਦਸਤੇ ਦੀਆਂ ਦੋ ਤੋਂ ਤਿੰਨ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਇਸ ਘਟਨਾ ‘ਚ ਇੱਕ ਵਾਹਨ ਵੀ ਸੜ ਗਿਆ। ਹਾਲਾਂਕਿ, ਰਾਹਤ ਦੀ ਗੱਲ ਇਹ ਰਹੀ ਕਿ ਕਿਸੇ ਤਰਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























