• Latest
  • Trending
ਦੂਜੇ ਫੈਡਰੇਸ਼ਨ ਗੱਤਕਾ ਕੱਪ ‘ਤੇ Punjab ਦੇ ਗੱਤਕੇਬਾਜ਼ ਕਾਬਜ ; ਹਰਿਆਣਵੀ ਗੱਤਕਈ ਰਹੇ ਰੱਨਰਜ ਅੱਪ

ਦੂਜੇ ਫੈਡਰੇਸ਼ਨ ਗੱਤਕਾ ਕੱਪ ‘ਤੇ Punjab ਦੇ ਗੱਤਕੇਬਾਜ਼ ਕਾਬਜ ; ਹਰਿਆਣਵੀ ਗੱਤਕਈ ਰਹੇ ਰੱਨਰਜ ਅੱਪ

1 year ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

24 minutes ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

29 minutes ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

58 minutes ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

2 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

2 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

4 hours ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

4 hours ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

4 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

5 hours ago
Hindi News
English News
Friday, November 13, 2026
No Result
View All Result
27 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦੂਜੇ ਫੈਡਰੇਸ਼ਨ ਗੱਤਕਾ ਕੱਪ ‘ਤੇ Punjab ਦੇ ਗੱਤਕੇਬਾਜ਼ ਕਾਬਜ ; ਹਰਿਆਣਵੀ ਗੱਤਕਈ ਰਹੇ ਰੱਨਰਜ ਅੱਪ

November 11, 2025
in ਖਬਰਾਂ, ਖੇਡਾਂ
ਦੂਜੇ ਫੈਡਰੇਸ਼ਨ ਗੱਤਕਾ ਕੱਪ ‘ਤੇ Punjab ਦੇ ਗੱਤਕੇਬਾਜ਼ ਕਾਬਜ ; ਹਰਿਆਣਵੀ ਗੱਤਕਈ ਰਹੇ ਰੱਨਰਜ ਅੱਪ

ਦੂਜੇ ਫੈਡਰੇਸ਼ਨ ਗੱਤਕਾ ਕੱਪ ‘ਤੇ Punjab ਦੇ ਗੱਤਕੇਬਾਜ਼ ਕਾਬਜ ; ਹਰਿਆਣਵੀ ਗੱਤਕਈ ਰਹੇ ਰੱਨਰਜ ਅੱਪ

ਚੰਡੀਗੜ੍ਹ, 11 ਨਵੰਬਰ, 2025 (ਵਿਸ਼ਵ ਵਾਰਤਾ):-  ਪੰਜਾਬ ਦੇ ਗੱਤਕੇਬਾਜ਼ਾਂ ਨੇ ਜੰਗਜੂ ਕਲਾ ਦੇ ਸ਼ਾਨਦਾਰ ਹੁਨਰ ਸਦਕਾ ਗੱਤਕਾ-ਸੋਟੀ ਦੇ ਜ਼ੋਰਦਾਰ ਵਾਰ ਕਰਦਿਆਂ ਵੱਕਾਰੀ ਦੂਜੇ ਫੈਡਰੇਸ਼ਨ ਗੱਤਕਾ ਕੱਪ ਦੀ ਸਮੁੱਚੀ ਚੈਂਪੀਅਨਸ਼ਿਪ ਦਾ ਖਿਤਾਬ ਆਪਣੇ ਨਾਮ ਕਰ ਲਿਆ। ਰਵਾਇਤੀ ਕਲਾ ਦੇ ਸ਼ਾਨਦਾਰ ਪੰਜਾਬ ਦੀ ਟੀਮ ਨੇ ਪ੍ਰਦਰਸ਼ਨ ਦੌਰਾਨ ਬੰਗਲੁਰੂ ਸਿਟੀ ਯੂਨੀਵਰਸਿਟੀ ਕੈਂਪਸ ਵਿੱਚ ਆਯੋਜਿਤ ਇਸ ਸਲਾਨਾ ਟੂਰਨਾਮੈਂਟ ‘ਤੇ ਇੱਕ ਅਮਿੱਟ ਛਾਪ ਛੱਡੀ। ਹਰਿਆਣਾ ਦੇ ਤੇਜ਼-ਤਰਾਰ ਗੱਤਕੇਬਾਜ਼ਾਂ ਨੇ ਜ਼ਬਰਦਸਤ ਖੇਡ ਦਾ ਪ੍ਰਦਰਸ਼ਨ ਕਰਦਿਆਂ ਇੰਨਾਂ ਮੁਕਾਬਲਿਆਂ ਵਿੱਚ ਸਮੁੱਚੇ ਤੌਰ ‘ਤੇ ਉਪ-ਜੇਤੂ ਵਜੋਂ ਪ੍ਰਸ਼ੰਸਾਯੋਗ ਸਥਾਨ ਪ੍ਰਾਪਤ ਕੀਤਾ। ਪੰਜਾਬ ਤੇ ਹਰਿਆਣਾ ਵਿਚਕਾਰ ਖੇਡਿਆ ਗਿਆ ਗੱਤਕਾ-ਸੋਟੀ (ਵਿਅਕਤੀਗਤ) ਦਾ ਫਾਈਨਲ ਮੁਕਾਬਲਾ ਤਾਂ ਐਨਾ ਦਿਲਚਸਪ ਰਿਹਾ ਕਿ ਵਾਧੂ ਸਮੇਂ ਦੌਰਾਨ ਵੀ ਖਿਡਾਰੀਆਂ ਦੇ ਬਰਾਬਰੀ ਤੇ ਰਹਿਣ ਉਪਰੰਤ ‘ਸਡਨ ਡੈਥ’ ਨਿਯਮ ਨਾਲ ਫੈਸਲਾ ਕਰਨਾ ਪਿਆ।
ਦੋ ਦਿਨ ਚੱਲੇ ਇਹ ਮੁਕਾਬਲੇ ਦੂਜੀਆਂ ਰਾਸ਼ਟਰੀ ਸੱਭਿਆਚਾਰਕ ਪਾਈਥੀਅਨ ਖੇਡਾਂ ਦੇ ਨਾਲ ਹੀ ਕਰਵਾਏ ਗਏ। ਗੱਤਕਈਆਂ ਨੇ ਹਰ ਮੈਚ ਵਿੱਚ ਅੰਕ ਪ੍ਰਾਪਤ ਕਰਨ ਲਈ ਲਗਾਤਾਰ ਟਿਕਟਿਕੀ ਲਾਈ ਰੱਖੀ ਅਤੇ ਨਿਪੁੰਨ ਗੱਤਕਾ ਤਕਨੀਕਾਂ ਨਾਲ ਆਪਣੇ ਵਿਰੋਧੀ ਖਿਡਾਰੀ ਉੱਤੇ ਹਮਲਾ ਕਰਨ ਦੀ ਕੋਈ ਚੂਕ ਨਹੀਂ ਸੀ ਕਰ ਰਹੇ।
ਪੰਜਾਬ ਦੇ ਗੱਤਕੇਬਾਜ਼ਾਂ ਨੇ ਲੜਕਿਆਂ ਦੇ ਵਰਗ ਵਿੱਚ ਸਿਖਰਲਾ ਸਨਮਾਨ ਹਾਸਲ ਕਰਨ ਲਈ ਪੂਰੀ ਦਬਦਬਾ ਕਾਇਮ ਰੱਖਿਆ। ਉਧਰ ਹਰਿਆਣਾ ਦੀਆਂ ਕੁੜੀਆਂ ਨੇ ਗੱਤਕਾ-ਸੋਟੀ ਦੇ ਹੁਨਰ ਨਾਲ ਅਤੇ ਜੇਤੂ ਹੋਣ ਲਈ ਜੁਟਾਏ ਸਮਾਨਾਂਤਰ ਜੋਸ਼ ਨਾਲ ਆਪਣੇ ਵਰਗ ਦੀ ਚੈਂਪੀਅਨਸ਼ਿਪ ਦਾ ਖਿਤਾਬ ਜਿੱਤ ਕੇ ਪੰਜਾਬ ਦੀਆਂ ਲੜਕੀਆਂ ਨੂੰ ਮਾਤ ਦਿੱਤੀ। ਚੈਂਪੀਅਨਸ਼ਿਪ ਦੌਰਾਨ ਬਾਕੀ ਸਥਾਨਾਂ ਲਈ ਵੀ ਬਹੁਤ ਤਿੱਖੇ ਅਤੇ ਤੇਜ਼ ਮੁਕਾਬਲੇ ਦੇਖਣ ਨੂੰ ਮਿਲੇ।
ਹਰਿਆਣਾ ਦੇ ਮੁੰਡੇ ਅਤੇ ਪੰਜਾਬ ਦੀਆਂ ਕੁੜੀਆਂ ਆਪੋ-ਆਪਣੇ ਵਰਗਾਂ ਵਿੱਚ ਉਪ ਜੇਤੂ ਰਹੀਆਂ। ਉਤਰਾਖੰਡ ਅਤੇ ਛੱਤੀਸਗੜ੍ਹ ਦੇ ਨੌਜਵਾਨਾਂ ਨੇ ਤੀਜੇ ਸਥਾਨ ‘ਤੇ ਸਬਰ ਕਰਦਿਆਂ ਕਾਂਸੀ ਦੇ ਤਗਮੇ ਸਾਂਝੇ ਕੀਤੇ। ਇਸੇ ਤਰ੍ਹਾਂ ਚੰਡੀਗੜ੍ਹ ਅਤੇ ਆਂਧਰਾ ਪ੍ਰਦੇਸ਼ ਦੀਆਂ ਨੇ ਕੁੜੀਆਂ ਨੇ ਵੀ ਸਾਂਝੇ ਤੌਰ ‘ਤੇ ਤੀਜਾ ਸਥਾਨ ਪ੍ਰਾਪਤ ਕੀਤਾ।
ਚੈਂਪੀਅਨਸ਼ਿਪ ਦਾ ਉਦਘਾਟਨ ਪਾਈਥੀਅਨ ਕੌਂਸਲ ਆਫ਼ ਇੰਡੀਆ ਦੇ ਚੇਅਰਮੈਨ ਬਿਜੇਂਦਰ ਗੋਇਲ ਨੇ ਕੀਤਾ। ਸੈਮੀਫਾਈਨਲ ਮੁਕਾਬਲੇ ਪਾਈਥੀਅਨ ਖੇਡਾਂ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਬੀ.ਐਚ. ਅਨਿਲ ਕੁਮਾਰ, ਆਈਏਐਸ ਨੇ ਸ਼ੁਰੂ ਕਰਵਾਏ। ਅੰਤਿਮ ਦਿਨ ਟੀਸੀ ਦੇ ਗੱਤਕੇਬਾਜ਼ਾਂ ਦੀਆਂ ਫਾਈਟਾਂ ਦੀ ਸ਼ੁਰੂਆਤ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ, ਸਾਬਕਾ ਵਧੀਕ ਡਾਇਰੈਕਟਰ, ਨੇ ਕੀਤੀ।
ਇੰਨਾਂ ਮੁਕਾਬਲਿਆਂ ਮੌਕੇ ਕੌਮਾਂਤਰੀ ਸਿੱਖ ਸ਼ਸ਼ਤਰ ਕਲਾ ਕੌਂਸਲ ਦੇ ਉਪ-ਚੇਅਰਮੈਨ ਸੁਖਚੈਨ ਸਿੰਘ ਕਲਸਾਨੀ, ਜਸਪ੍ਰੀਤ ਸਿੰਘ ਸੈਣੀ, ਜਗਦੀਸ਼ ਸਿੰਘ, ਆਰਥੀ ਦੀਵਾਨ, ਸ੍ਰੀਜੀਤ ਸੁਰੇਂਦਰ ਅਤੇ ਕੋਚ ਵੇਣੂਗੋਪਾਲ ਵੇਲੋਲੀ (ਬੰਗਲੁਰੂ) ਹਾਜ਼ਰ ਸਨ। ਸਮੁੱਚੀ ਚੈਂਪੀਅਨਸ਼ਿਪ ਦੌਰਾਨ ਹਰਨਾਮ ਸਿੰਘ, ਹਰਸਿਮਰਨ ਸਿੰਘ, ਅੰਮ੍ਰਿਤਪਾਲ ਸਿੰਘ, ਜਸ਼ਨਪ੍ਰੀਤ ਸਿੰਘ, ਸ਼ੈਰੀ ਸਿੰਘ, ਨਰਿੰਦਰਪਾਲ ਸਿੰਘ ਅਤੇ ਅਮਨ ਸਿੰਘ ਛੱਤੀਸਗੜ੍ਹ ਵੱਲੋਂ ਬਿਨਾਂ ਕਿਸੇ ਦਬਾਅ ਅਤੇ ਵਿਤਕਰੇ ਤੋਂ ਗੱਤਕਾ ਮੈਚਾਂ ਦੌਰਾਨ ਤਕਨੀਕੀ ਤੇ ਰੈਫ਼ਰੀ ਸੇਵਾਵਾਂ ਦਿੱਤੀਆਂ ਜਿਸ ਲਈ ਸਭਨਾ ਨੇ ਪ੍ਰਸ਼ੰਸਾ ਕੀਤੀ।

Tags: BREAKING NEWSBreaking news in PunjabiLatest Punjab newsPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

by Ranjit Singh
November 13, 2026
0

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ‘ਵਨ ਨੇਸ਼ਨ, ਵਨ...

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 13, 2026
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਭਾਰਤ ਵਿਰੁੱਧ ਚੌਥੇ...

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

by Ranjit Singh
November 13, 2026
0

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?...

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

by Ranjit Singh
November 13, 2026
0

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ ਚੰਡੀਗੜ੍ਹ, 13...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

by Ranjit Singh
November 13, 2026
0

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ‘ਵਨ ਨੇਸ਼ਨ, ਵਨ...

Most Popular

National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ

National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ

by Ranjit Singh
2 weeks ago
0

National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਵਿੱਚ ਸ਼ਰਾਬ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 