File Pic
ਚੰਡੀਗੜ੍ਹ, 17 ਫਰਵਰੀ:
ਪੰਜਾਬ ਮੰਤਰੀ ਮੰਡਲ ਨੇ ਸਾਲ 2019-20 ਦੇ ਬਜਟ ਅਨੁਮਾਨ, ਵੱਖ-ਵੱਖ ਅਕਾਊਾਟ ਅਤੇ ਕੈਗ ਆਡਿਟ ਰਿਪੋਰਟਾਂ ਨੂੰ ਵਿਧਾਨ ਸਭਾ ਦੇ ਚੱਲ ਰਹੇ ਸਮਾਗਮ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ |
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ 31 ਮਾਰਚ, 2018 ਨੂੰ ਖਤਮ ਹੋਏ ਸਾਲ ਦੇ ਸਬੰਧ ਵਿੱਚ ਕੰਪਟਰੋਲਰ ਅਤੇ ਆਡਿਟਰ ਜਨਰਲ ਆਫ ਇੰਡੀਆ (ਕੈਗ) ਆਡਿਟ ਰਿਪੋਰਟ, ਫਾਈਨਾਂਸ ਅਕਾਊਾਟਸ ਅਤੇ ਐਪਰੋਪਿ੍ਏਸ਼ਨ ਖਾਤੇ ਪੰਜਾਬ ਵਿਧਾਨ ਸਭਾ ਵਿੱਚ ਰੱਖਣ ਲਈ ਹਰੀ ਝੰਡੀ ਦਿੱਤੀ |