Punjab : ਤਰਨਤਾਰਨ ਜ਼ਿਮਨੀ ਚੋਣ ‘ਚ ਮਿਲੀ ਸ਼ਾਨਦਾਰ ਜਿੱਤ ‘ਤੇ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
ਤਰਨਤਾਰਨ,13 ਨਵੰਬਰ 2025 (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ (ਆਪ) ਨੇ ਤਰਨਤਾਰਨ ਉਪ ਚੋਣ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਹਰਮੀਤ ਸਿੰਘ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ (ਐਸਏਡੀ) ਦੀ ਸੁਖਵਿੰਦਰ ਕੌਰ ਰੰਧਾਵਾ ਨੂੰ ਵੱਡੇ ਫਰਕ ਨਾਲ ਹਰਾਇਆ। ਐਮਪੀ ਅੰਮ੍ਰਿਤਪਾਲ ਸਿੰਘ ਦੀ ਪਾਰਟੀ ‘ਵਾਰਿਸ ਪੰਜਾਬ ਦੇ’ ਤੋਂ ਉਮੀਦਵਾਰ ਮਨਦੀਪ ਸਿੰਘ ਤੀਜੇ ਸਥਾਨ ‘ਤੇ ਰਹੇ।
ਤਰਨਤਾਰਨ ਜ਼ਿਮਨੀ ਚੋਣ ਜਿੱਤਣ ‘ਤੇ ‘ਆਪ’ ਵੱਲੋਂ ਸਾਰੇ ਪਾਰਟੀ ਵਲੰਟੀਅਰਾਂ ਤੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ ਗਿਆ। ‘ਆਪ’ ਆਗੂਆਂ ਦਾ ਕਹਿਣਾ ਹੈ ਕਿ ਇਹ ਜਿੱਤ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ‘ਤੇ ਜਨਤਾ ਦੀ ਮੋਹਰ ਹੈ। ਲੋਕਾਂ ਦਾ ਸਰਕਾਰ ‘ਤੇ ਵਿਸ਼ਵਾਸ ਤੇ ਭਰੋਸਾ ਕਾਇਮ ਹੈ।
ਤਰਨਤਾਰਨ ਜ਼ਿਮਨੀ ਚੋਣ ‘ਚ ਮਿਲੀ ਸ਼ਾਨਦਾਰ ਜਿੱਤ ‘ਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਬਿਆਨ ਸਾਹਮਣੇ ਆਇਆ ਹੈ ਉਨ੍ਹਾਂ ਕਿਹਾ ਕਿ “ਤਰਨਤਾਰਨ ਉਪ ਚੋਣ ਵਿੱਚ ਇਸ ਇਤਿਹਾਸਕ ਜਿੱਤ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਕੰਮ ਦੀ ਰਾਜਨੀਤੀ ਅਤੇ ਭਗਵੰਤ ਮਾਨ ਜੀ ਦੀ ਇਮਾਨਦਾਰ ਅਗਵਾਈ ਨੂੰ ਪਸੰਦ ਕਰਦੇ ਹਨ।ਪੰਜਾਬ ਨੇ ਇੱਕ ਵਾਰ ਫਿਰ ‘ਆਪ’ ‘ਤੇ ਆਪਣਾ ਭਰੋਸਾ ਜਤਾਇਆ ਹੈ। ਇਹ ਜਿੱਤ ਲੋਕਾਂ ਦੀ ਜਿੱਤ ਹੈ, ਹਰ ਮਿਹਨਤੀ ਵਰਕਰ ਦੀ ਜਿੱਤ ਹੈ, ਪੰਜਾਬ ਦੇ ਲੋਕਾਂ ਅਤੇ ਸਾਰੇ ਵਰਕਰਾਂ ਨੂੰ ਬਹੁਤ-ਬਹੁਤ ਵਧਾਈਆਂ।”
ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ, “ਸਾਨੂੰ ਆਪਣੀ ਜਿੱਤ ਦਾ ਪੂਰਾ ਭਰੋਸਾ ਸੀ। ਅਸੀਂ ਆਪਣੀ ਪਾਰਟੀ ਵੱਲੋਂ ਚੋਣ ਲੜੀ ਸੀ। ਅਸੀਂ ਪਹਿਲਾਂ ਵੀ ਇਹ ਸੀਟ ਵੱਡੇ ਫਰਕ ਨਾਲ ਜਿੱਤੀ ਸੀ। ਇਹ ਸਾਡੇ ਕੰਮ ਦੀ ਜਿੱਤ ਹੈ। ਅਸੀਂ ਲੋਕਾਂ ਲਈ ਸੜਕ, ਬਿਜਲੀ ਅਤੇ ਸਿੱਖਿਆ ਪ੍ਰੋਜੈਕਟ ਪ੍ਰਦਾਨ ਕੀਤੇ ਹਨ। ਅਸੀਂ 59,000 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























