Punjab : ਕੌਮੀ ਇਨਸਾਫ਼ ਮੋਰਚਾ ਦਾ ਧਰਨਾ ਖਤਮ; ਦਿੱਲੀ ਕੂਚ ਦਾ ਫੈਸਲਾ ਵੀ ਮੁਲਤਵੀ
- ਕੇਂਦਰ ਸਰਕਾਰ ਦੇ ਨੁਮਾਇੰਦਿਆਂ ਨੂੰ ਦਿੱਤਾ ਮੰਗ ਪੱਤਰ
ਚੰਡੀਗੜ੍ਹ, 14 ਨਵੰਬਰ 2025 (ਵਿਸ਼ਵ ਵਾਰਤਾ): ਸ਼ੰਭੂ ਬਾਰਡਰ ‘ਤੇ ਕੌਮੀ ਇਨਸਾਫ਼ ਮੋਰਚਾ ਦਾ ਚੱਲ ਰਿਹਾ ਵਿਰੋਧ ਪ੍ਰਦਰਸ਼ਨ ਖਤਮ ਹੋ ਗਿਆ ਹੈ। ਕਮੇਟੀ ਮੈਂਬਰਾਂ ਨੇ ਇਸਦਾ ਐਲਾਨ ਕੀਤਾ ਹੈ। ਪ੍ਰਸ਼ਾਸਨ ਅਤੇ ਸਰਕਾਰ ਨਾਲ ਗੱਲਬਾਤ ਵਿੱਚ ਉਨ੍ਹਾਂ ਦੀ ਸਹਿਮਤੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਸਾਡੀ ਕੇਂਦਰ ਸਰਕਾਰ ਦੇ ਡਾਇਰੈਕਟਰ ਨਾਲ ਮੀਟਿੰਗ ਹੋਈ ਹੈ। ਅਸੀਂ ਉਨ੍ਹਾਂ ਨੂੰ ਆਪਣਾ ਮੰਗ ਪੱਤਰ ਸੌਂਪਿਆ। ਉਨ੍ਹਾਂ ਸਾਨੂੰ ਭਰੋਸਾ ਦਿੱਤਾ ਕਿ ਉਹ ਦਿੱਲੀ ਜਾਣਗੇ ਅਤੇ ਸਾਡੀਆਂ ਮੰਗਾਂ ਵਿਭਾਗ ਦੇ ਮੰਤਰੀ ਤੱਕ ਪਹੁੰਚਾਉਣਗੇ, ਅਤੇ ਜਲਦੀ ਹੀ ਇਸ ਦਾ ਕੋਈ ਹੱਲ ਕੱਢਿਆ ਜਾਵੇਗਾ।
ਦੱਸ ਦਈਏ ਕਿ ਬੰਦੀ ਸਿੰਘਾਂ ਦੀ ਰਿਹਾਈ, ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਅਤੇ ਸੋਨਮ ਵਾਂਗਚੁਕ ਵਰਗੇ ਰਾਜਨੀਤਿਕ ਕੈਦੀਆਂ ਦੀ ਤੁਰੰਤ ਰਿਹਾਈ ਦੀਆਂ ਮੰਗਾਂ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਪੰਜਾਬ ਅਤੇ ਵੱਖ-ਵੱਖ ਕਿਸਾਨ ਯੂਨੀਅਨਾਂ ਅੱਜ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਮਾਰਚ ਕਰਨ ਲਈ ਇਕੱਠੀਆਂ ਹੋਈਆਂ ਸਨ। ਦੁਪਹਿਰ ਤੱਕ, ਕੌਮੀ ਇਨਸਾਫ਼ ਮੋਰਚਾ ਅਤੇ ਕਿਸਾਨ ਯੂਨੀਅਨਾਂ ਨਾਲ ਜੁੜੇ ਵੱਡੀ ਗਿਣਤੀ ਵਿੱਚ ਲੋਕ ਸਰਹੱਦ ‘ਤੇ ਪਹੰਚੇ ਸਨ।
ਸ਼ਾਮ ਨੂੰ ਕੇਂਦਰ ਸਰਕਾਰ ਦੇ ਡਾਇਰੈਕਟਰ ਨਾਲ ਮੀਟਿੰਗ ਤੋਂ ਬਾਅਦ ਇਹ ਧਰਨਾ ਖਤਮ ਕਰ ਦਿੱਤਾ ਗਿਆ। ਜਗਤਾਰ ਸਿੰਘ ਹਵਾਰਾ ਦੇ ਪਿਤਾ ਗੁਰਸ਼ਰਨ ਸਿੰਘ ਨੇ ਕਿਹਾ”ਅਸੀਂ ਕੇਂਦਰ ਸਰਕਾਰ ਦੇ ਡਾਇਰੈਕਟਰ ਨਾਲ ਮੁਲਾਕਾਤ ਕੀਤੀ ਹੈ। ਅਸੀਂ ਉਨ੍ਹਾਂ ਨੂੰ ਆਪਣਾ ਮੰਗ ਪੱਤਰ ਸੌਂਪਿਆ ਹੈ।” ਉਨ੍ਹਾਂ ਭਰੋਸਾ ਦਿੱਤਾ ਹੈ ਕਿ ਉਹ ਦਿੱਲੀ ਜਾਣਗੇ ਅਤੇ ਉਨ੍ਹਾਂ ਦੀ ਸਮੱਸਿਆ ਵਿਭਾਗ ਦੇ ਮੰਤਰੀ ਤੱਕ ਪਹੁੰਚਾਉਣਗੇ ਅਤੇ ਜਲਦੀ ਹੀ ਇਸ ਦਾ ਹੱਲ ਕੱਢਿਆ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























