ਚੰਡੀਗੜ•, 18 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਬਰਾਬਰੀ ਅਤੇ ਧਾਰਮਿਕ ਸਹਿਣਸ਼ੀਲਤਾ ਦੇ ਦਿਖਾਏ ਰਸਤੇ ‘ਤੇ ਚੱਲਣ ਦੀ ਅਪੀਲ ਕੀਤੀ। ਉਨ•ਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਸੂਬਾ ਭਰ ਵਿੱਚ ਮਨਾਇਆ ਜਾ ਰਿਹਾ ਹੈ।
ਲੋਕਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਗਤੀ ਲਹਿਰ ਦੇ ਮਹਾਨ ਉਸਰੱਈਏ ਦੀ ਵਿਚਾਰਧਾਰਾ ਅੱਜ ਦੇ ਯੁੱਗ ਵਿੱਚ ਵੀ ਪੂਰੀ ਤਰ•ਾਂ ਸਾਰਥਕ ਹੈ ਜਿਸ ਨੂੰ ਸਮਾਜ ਦੇ ਹਰੇਕ ਵਰਗ ਨੂੰ ਅਪਣਾਉਣ ਦੀ ਲੋੜ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਕੁੱਝ ਤਾਕਤਾਂ ਸਮਾਜ ਵਿੱਚ ਜਾਤ ਅਤੇ ਭਾਈਚਾਰਕ ਤੌਰ ‘ਤੇ ਫੁੱਟ ਪਾ ਕੇ ਵੰਡਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ ਤਾਂ ਅਜਿਹੇ ਸਮੇਂ ਮਹਾਨ ਸੰਤ ਕਵੀ ਦੀਆਂ ਸਿੱਖਿਆਵਾਂ ‘ਤੇ ਚੱਲਣਾ ਹੋਰ ਵੀ ਮਹੱਤਵਪੂਰਨ ਹੋ ਜਾਂਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਇਹ ਪਵਿੱਤਰ ਦਿਹਾੜਾ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਭਾਈਚਾਰਕ ਸਾਂਝ, ਮਨੁੱਖੀ ਏਕਤਾ ਅਤੇ ਅਧਿਆਤਮਿਕਤਾ ਦੀਆਂ ਅਨੰਤ ਸਿੱਖਿਆਵਾਂ ਦੀ ਸੱਚੀ ਭਾਵਨਾ ਵਿੱਚ ਮਨਾਉਣ ਦਾ ਸੱਦਾ ਦਿੱਤਾ ਹੈ।
ਭਗਵੰਤ ਮਾਨ ਨੇ ਫਗਵਾੜਾ ‘ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ ‘ਆਪ’ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ
ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ...