Bangladesh : ਸ਼ੇਖ ਹਸੀਨਾ ਦੀ ਮੌਤ ਦੀ ਸਜ਼ਾ ਵਿਰੁੱਧ ਅੱਜ ਬੰਗਲਾਦੇਸ਼ ਬੰਦ

ਚੰਡੀਗੜ੍ਹ, 18ਨਵੰਬਰ(ਵਿਸ਼ਵ ਵਾਰਤਾ) Bangladesh : ਬੰਗਲਾਦੇਸ਼ ਦੀ ਪਾਬੰਦੀਸ਼ੁਦਾ ਅਵਾਮੀ ਲੀਗ ਪਾਰਟੀ ਨੇ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਦਿੱਤੀ ਗਈ ਮੌਤ ਦੀ ਸਜ਼ਾ ਵਿਰੁੱਧ ਅੱਜ ਦੇਸ਼ ਵਿਆਪੀ ਬੰਦ ਦਾ ਸੱਦਾ ਦਿੱਤਾ ਹੈ। ਅਵਾਮੀ ਲੀਗ ਨੇ ਢਾਕਾ ਵਿੱਚ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ (ICT) ਦੇ ਫੈਸਲੇ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ।
ਪਾਰਟੀ ਨੇ ਅੰਤਰਿਮ ਸਰਕਾਰ ਦੇ ਮੁਖੀ ਮੁਹੰਮਦ ਯੂਨਸ ਅਤੇ ਮੰਤਰੀਆਂ ਦੇ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਹੈ। ਅਵਾਮੀ ਲੀਗ ਦੇ ਨੇਤਾ ਜਹਾਂਗੀਰ ਕਬੀਰ ਨਾਨਕ ਨੇ ਪਾਰਟੀ ਦੇ ਫੇਸਬੁੱਕ ਪੇਜ ‘ਤੇ ਇੱਕ ਵੀਡੀਓ ਜਾਰੀ ਕਰਕੇ ਇਸ ਫੈਸਲੇ ਨੂੰ ਪੱਖਪਾਤੀ ਅਤੇ ਰਾਜਨੀਤਿਕ ਤੌਰ ‘ਤੇ ਬਦਲਾਖੋਰੀ ਦੱਸਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























