• Latest
  • Trending
PUNJAB : ਅੰਤਰ-ਰਾਸ਼ਟਰੀ ਪੱਧਰ ਤੇ ਪੰਜਾਬੀ ਭਾਸ਼ਾ ਵਿਕਾਸ ਲਈ ਸਾਹਿੱਤਕ ਤੇ ਸੱਭਿਆਚਾਰਕ ਸੰਸਥਾਵਾਂ ਦਾ ਆਪਸੀ ਸਹਿਯੋਗ ਜ਼ਰੂਰੀ- ਪ੍ਰੋ. ਗੁਰਭਜਨ ਸਿੰਘ ਗਿੱਲ

PUNJAB : ਅੰਤਰ-ਰਾਸ਼ਟਰੀ ਪੱਧਰ ਤੇ ਪੰਜਾਬੀ ਭਾਸ਼ਾ ਵਿਕਾਸ ਲਈ ਸਾਹਿੱਤਕ ਤੇ ਸੱਭਿਆਚਾਰਕ ਸੰਸਥਾਵਾਂ ਦਾ ਆਪਸੀ ਸਹਿਯੋਗ ਜ਼ਰੂਰੀ- ਪ੍ਰੋ. ਗੁਰਭਜਨ ਸਿੰਘ ਗਿੱਲ

12 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

7 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

7 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

8 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

8 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

11 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

11 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

11 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

11 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

11 hours ago
Hindi News
English News
Friday, November 13, 2026
No Result
View All Result
16 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਅੰਤਰ-ਰਾਸ਼ਟਰੀ ਪੱਧਰ ਤੇ ਪੰਜਾਬੀ ਭਾਸ਼ਾ ਵਿਕਾਸ ਲਈ ਸਾਹਿੱਤਕ ਤੇ ਸੱਭਿਆਚਾਰਕ ਸੰਸਥਾਵਾਂ ਦਾ ਆਪਸੀ ਸਹਿਯੋਗ ਜ਼ਰੂਰੀ- ਪ੍ਰੋ. ਗੁਰਭਜਨ ਸਿੰਘ ਗਿੱਲ

ਜੀ ਜੀ ਐੱਨ ਖ਼ਾਲਸਾ ਕਾਲਿਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ 'ਕਲਮੀ ਰਮਜ਼ਾਂ-4' ਲੋਕ ਅਰਪਨ

November 18, 2025
in ਖਬਰਾਂ, ਪੰਜਾਬ
PUNJAB : ਅੰਤਰ-ਰਾਸ਼ਟਰੀ ਪੱਧਰ ਤੇ ਪੰਜਾਬੀ ਭਾਸ਼ਾ ਵਿਕਾਸ ਲਈ ਸਾਹਿੱਤਕ ਤੇ ਸੱਭਿਆਚਾਰਕ ਸੰਸਥਾਵਾਂ ਦਾ ਆਪਸੀ ਸਹਿਯੋਗ ਜ਼ਰੂਰੀ- ਪ੍ਰੋ. ਗੁਰਭਜਨ ਸਿੰਘ ਗਿੱਲ

PUNJAB : ਅੰਤਰ-ਰਾਸ਼ਟਰੀ ਪੱਧਰ ਤੇ ਪੰਜਾਬੀ ਭਾਸ਼ਾ ਵਿਕਾਸ ਲਈ ਸਾਹਿੱਤਕ ਤੇ ਸੱਭਿਆਚਾਰਕ ਸੰਸਥਾਵਾਂ ਦਾ ਆਪਸੀ ਸਹਿਯੋਗ ਜ਼ਰੂਰੀ- ਪ੍ਰੋ. ਗੁਰਭਜਨ ਸਿੰਘ ਗਿੱਲ

Ludhiana

ਲੁਧਿਆਣਾਃ 18 ਨਵੰਬਰ(ਵਿਸ਼ਵ ਵਾਰਤਾ )PUNJAB :  ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਪੰਜਾਬੀ ਲਿਖਾਰੀ ਸਭਾ ਸਿਆਟਲ ਦੇ ਪ੍ਰਕਾਸ਼ਿਤ ਪੁਸਤਕ ‘ਕਲਮੀ ਰਮਜ਼ਾਂ-4’ ਲੋਕ ਅਰਪਨ ਕੀਤੀ ਗਈ। ਇਹ ਪੁਸਤਕ ਬਲਿਹਾਰ ਸਿੰਘ ਲਹਿਲ (ਸਿਆਟਲ) ਮੰਗਤ ਕੁਲਜਿੰਦ ਤੇ ਪ੍ਰਿਤਪਾਲ ਸਿੰਘ ਟਿਵਾਣਾ ਵੱਲੋਂ ਸੰਪਾਦਿਤ ਕੀਤੀ ਗਈ ਹੈ। ਇਸ ਸਮਾਗਮ ਦੀ ਪ੍ਰਧਾਨਗੀ ਪ੍ਰੋ. ਗੁਰਭਜਨ ਸਿੰਘ ਗਿੱਲ ਚੇਅਰਮੈਨ ਲੋਕ ਵਿਰਾਸਤ ਅਕੈਡਮੀ ਲੁਧਿਆਣਾ ਨੇ ਕੀਤੀ।

ਉਨ੍ਹਾਂ ਕਿਹਾ ਕਿ ਅੰਤਰ ਰਾਸ਼ਟਰੀ ਪੱਧਰ ਤੇ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਅੰਤਰ ਰਾਸ਼ਟਰੀ ਸਾਹਿੱਤਕ ਤੇ ਸੱਭਿਆਚਾਰਕ ਸੰਸਥਾਵਾਂ ਦਾ ਆਪਸੀ ਸਹਿਯੋਗ ਬੇਹੱਦ ਜ਼ਰੂਰੀ ਹੈ। ਆਪਸੀ ਆਦਾਨ ਪ੍ਹਦਾਨ ਨਾਲ ਬਹੁਤ ਸਾਰੇ ਪੰਜਾਬੀ ਭਾਸ਼ਾ ਵਿਕਾਸ ਮਸਲੇ ਹੱਲ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿਆਟਲ(ਅਮਰੀਕਾ) ਨਾਲ ਪੰਜਾਬੀ ਸਾਹਿੱਤ ਦੀ ਬਹੁਤ ਪੁਰਾਣੀ ਸਾਂਝ ਹੈ। ਬਲਵੰਤ ਗਾਰਗੀ ਜੀ ਦੀ ਪਤਨੀ ਜੀਨੀ ਗਾਰਗੀ ਸਿਆਟਲ ਤੋਂ ਹੀ ਸੀ।

PUNJAB : ਅੰਤਰ-ਰਾਸ਼ਟਰੀ ਪੱਧਰ ਤੇ ਪੰਜਾਬੀ ਭਾਸ਼ਾ ਵਿਕਾਸ ਲਈ ਸਾਹਿੱਤਕ ਤੇ ਸੱਭਿਆਚਾਰਕ ਸੰਸਥਾਵਾਂ ਦਾ ਆਪਸੀ ਸਹਿਯੋਗ ਜ਼ਰੂਰੀ- ਪ੍ਰੋ. ਗੁਰਭਜਨ ਸਿੰਘ ਗਿੱਲ

ਉਨ੍ਹਾਂ ਕਿਹਾ ਕਿ ਕਲਮੀ ਰਮਜ਼ਾਂ-4 ਵਿੱਚ ਸਿਆਟਲ ਦੇ ਹੋਰ ਲੇਖਕ ਵੀ ਸ਼ਾਮਲ ਹੋ ਸਕਦੇ ਸਨ। ਉਨ੍ਹਾਂ ਦੱਸਿਆ ਕਿ ਸਿਆਟਲ ਵੱਸਦੇ ਰਹੇ ਸਵਰਗੀ ਪੰਜਾਬੀ ਕਵੀ ਹਰਭਜਨ ਸਿੰਘ ਬੈਂਸ ਦੀ ਸਮੁੱਚੀ ਕਾਵਿ ਰਚਨਾ”ਤੇਰੇ ਜਾਣ ਮਗਰੋਂ” ਨੂੰ ਉਹ ਭੁਪਿੰਦਰ ਸਿੰਘ ਮੱਲ੍ਹੀ ਤੇ ਪਰਿਵਾਰ ਦੇ ਸਹਿਯੋਗ ਨਾਲ ਸੰਪਾਦਿਤ ਕਰ ਰਹੇ ਹਨ।

ਪੰਜਾਬੀ ਲਿਖਾਰੀ ਸਭਾ ਸਿਆਟਲ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਟਿਵਾਣਾ ਤੇ ਮੈਂਬਰ ਲੱਕੀ ਕਮਲ ਵੀ ਉਚੇਚੇ ਤੌਰ ‘ਤੇ ਸ਼ਾਮਿਲ ਹੋਏ। ਪ੍ਰੋਗਰਾਮ ਦੇ ਆਰੰਭ ਵਿੱਚ ਡਾ. ਸ. ਪ. ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਪ੍ਰਧਾਨ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਲੁਧਿਆਣਾ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਉਹਨਾਂ ਨੇ ਕਿਹਾ ਕਿ ਸਾਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਪਰਵਾਸੀ ਸਾਹਿਤ ਅਧਿਅਨ ਕੇਂਦਰ ਨੇ ਵਿਸ਼ਵ ਭਰ ਵਿੱਚ ਵੱਧਦੇ ਪੰਜਾਬੀ ਲੇਖਕ ਦਿਲਾਂ ਵਿੱਚ ਸਤਿਕਾਰਤ ਯੋਗ ਜਗ੍ਹਾ ਬਣਾਈ ਹੈ। ਪਰਵਾਸੀ ਕੇਂਦਰ ਨਿਰੋਲ ਪਰਵਾਸੀ ਪੰਜਾਬੀ ਸਾਹਿਤ ਦੀ ਪ੍ਰਫੁੱਲਤਾ ਲਈ ਵਚਨਬੱਧ ਹੈ।

ਪ੍ਰੋ. ਮਨਜੀਤ ਸਿੰਘ ਛਾਬੜਾ ਡਾਇਰੈਕਟਰ ਜੀ.ਜੀ.ਐਨ.ਆਈ.ਐਮ.ਟੀ. ਲੁਧਿਆਣਾ ਨੇ ਪੁਸਤਕ ਕਲਮੀ ਰਮਜ਼ਾਂ -4 ਬਾਰੇ ਵਿਚਾਰ ਚਰਚਾ ਕਰਦੇ ਹੋਏ ਦੱਸਿਆ 31 ਲੇਖਕਾਂ ਦੀਆਂ ਰਚਨਾਵਾਂ ਇਸ ਕਿਤਾਬ ਵਿੱਚ ਸ਼ਾਮਲ ਹਨ। ਇਸ ਵਿੱਚ ਕਹਾਣੀਆਂ, ਕਵਿਤਾਵਾਂ ਤੇ ਵੀ ਲੇਖ ਸ਼ਾਮਿਲ ਹਨ। ਸਰੀਰਕ ਤੌਰ ‘ਤੇ ਸਾਡੇ ਤੋਂ ਵਿਛੜ ਪੰਜ ਲੇਖਕ ਸ਼ਾਮਲ ਕਰਕੇ ਸਪਸ਼ਟ ਸੁਨੇਹਾ ਦਿੱਤਾ ਹੈ ਕਿ ਉਹ ਲੇਖਕ ਲਿਖਤਾਂ ਰਾਹੀਂ ਪਾਠਕ ਮਨਾਂ ਵਿੱਚ ਜਿਉਂਦੇ ਹਨ। ਉਹਨਾਂ ਨੇ ਕਿਹਾ ਕਿ ਇਸ ਪੁਸਤਕ ਵਿੱਚ ਬਹੁਤੇ ਲੇਖਕ ਉਹ ਹਨ ਜਿਨਾਂ ਦੀ ਅਜੇ ਆਪਣੀ ਕੋਈ ਮੌਲਿਕ ਪੁਸਤਕ ਪ੍ਰਕਾਸ਼ਿਤ ਨਹੀਂ ਹੋਈ। ਇਹ ਪੁਸਤਕ ਉਨਾਂ ਲੇਖਕਾਂ ਨੂੰ ਉਤਸ਼ਾਹਿਤ ਕਰਨ ਦਾ ਵਸੀਲਾ ਸਿੱਧ ਹੋਵੇਗੀ।

ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਸ਼ਰਨਜੀਤ ਕੌਰ ਲੋਚੀ ਨੇ ਪੰਜਾਬੀ ਲਿਖਾਰੀ ਸਭਾ ਸਿਆਟਲ ਦੀ 2009 ਵਿੱਚ ਸਥਾਪਨਾ ਤੋਂ ਲੈ ਕੇ ਹੁਣ ਤੱਕ ਦੀਆਂ ਪ੍ਰਾਪਤੀਆਂ ਸਰੋਤਿਆਂ ਨਾਲ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਲਿਖਾਰੀ ਸਭਾ ਸਿਆਟਲ ਦਾ ਸਾਡੇ ਕੇਂਦਰ ਨਾਲ ਨਿੱਘਾ ਤੇ ਪਿਆਰਾ ਰਿਸ਼ਤਾ ਕਾਇਮ ਹੈ। ਪੰਜਾਬੀ ਲਿਖਾਰੀ ਸਭਾ ਸਿਆਟਲ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਟਿਵਾਣਾ ਨੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਜੋਕੇ ਸਮੇਂ ਦੀ ਇਹ ਲੋੜ ਹੈ ਕਿ ਪੰਜਾਬ ਤੇ ਵਿਦੇਸ਼ਾਂ ਦੀਆਂ ਸਾਹਿਤ ਸਭਾਵਾਂ ਸੋੜੀ ਸੋਚ ਤੋ ਉੱਪਰ ਉੱਠ ਕੇ ਆਪਸੀ ਤਾਲਮੇਲ ਤੇ ਸਹਿਯੋਗ ਰਾਹੀਂ ਪੰਜਾਬੀ ਭਾਸ਼ਾ ਤੇ ਸਾਹਿਤ ਲਈ ਕੰਮ ਕਰਨ।

ਸਿਆਟਲ ਤੋਂ ਆਏ ਲੇਖਕ ਲੱਕੀ ਕਮਲ (ਨੂਰਪੁਰ ਬੇਟ)ਨੇ ਆਪਣੀਆਂ ਖੂਬਸੂਰਤ ਨਜ਼ਮਾਂ ਸਰੋਤਿਆਂ ਨਾਲ ਸਾਂਝੀਆਂ ਕੀਤੀਆਂ। ਇਟਲੀ ਵੱਸਦੇ ਲੇਖਕ ਦਲਜਿੰਦਰ ਰਹਿਲ ਨੇ ਕਿਹਾ ਕਿ ਪ੍ਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਕੀਤੇ ਜਾਂਦੇ ਅਜਿਹੇ ਸਾਹਿਤਕ ਯਤਨ ਵਧਾਈ ਦੇ ਪਾਤਰ ਹਨ ਕਿਉਂਕਿ ਇਹ ਸੰਸਥਾ ਨਿੱਜੀ ਮੁਫਾਦਾਂ ਤੋ ਉੱਪਰ ਉੱਠ ਕੇ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਉਹਨਾਂ ਨੇ ਦੱਸਿਆ ਕਿ ਉਹ ਦਸੰਬਰ ਮਹੀਨੇ ਇਟਲੀ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਇਤਾਲਵੀ ਤੇ ਪੰਜਾਬੀ ਭਾਸ਼ਾ ਵਿੱਚ ਸਾਂਝਾ ਪ੍ਰੋਗਰਾਮ ਵੀ ਕਰਵਾ ਰਹੇ ਹਨ।

ਪੰਜਾਬੀ ਲੇਖਕ ਕਿਰਪਾਲ ਸਿੰਘ ਪੂਨੀ ਕਵੈਂਟਰੀ (ਇੰਗਲੈਂਡ) ਨੇ ਇਸ ਮੌਕੇ ਤੇ ਕਿਹਾ ਕਿ ਉਹ 17 ਸਾਲ ਦੀ ਉਮਰ ਵਿੱਚ ਇੰਗਲੈਂਡ ਚਲੇ ਗਏ ਤੇ ਉੱਥੇ ਉਚੇਰੀ ਸਿੱਖਿਆ ਹਾਸਿਲ ਕੀਤੀ। ਉਨਾਂ ਨੇ 1960 ਤੋਂ ਕਵਿਤਾ ਲਿਖਣੀ ਆਰੰਭ ਕੀਤੀ ਤੇ ਹੁਣ ਤੱਕ ਉਹ ਨਿਰੰਤਰ ਲਿਖ ਰਹੇ ਹਨ।
ਕਾਲਜ ਦੇ ਪ੍ਰਿੰਸੀਪਲ ਪ੍ਰੋ. ਰਜਿੰਦਰ ਕੌਰ ਮਲਹੋਤਰਾ ਨੇ ਆਏ ਮਹਿਮਾਨਾਂ ਦਾ ਰਸਮੀ ਤੌਰ ‘ਤੇ ਧੰਨਵਾਦ ਕੀਤਾ ਤੇ ਇਸ ਪੁਸਤਕ ਵਿੱਚ ਸ਼ਾਮਿਲ ਲੇਖਕਾਂ ਤੇ ਸੰਪਾਦਕੀ ਮੰਡਲ ਨੂੰ ਸ਼ੁਭ ਇੱਛਾਵਾਂ ਭੇਟ ਕੀਤੀਆਂ।

ਇਸ ਮੌਕੇ ਸ. ਹਰਸ਼ਰਨ ਸਿੰਘ ਨਰੂਲਾ ਆਨਰੇਰੀ ਜਨਰਲ ਸਕੱਤਰ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਲੁਧਿਆਣਾ, ਮੈਂਬਰ ਕੁਲਜੀਤ ਸਿੰਘ, ਪ੍ਰੋ. ਰਵਿੰਦਰ ਸਿੰਘ ਭੱਠਲ ਸਾਬਕਾ ਪ੍ਰਧਾਨ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ,ਡਾ. ਗੁਰਇਕਬਾਲ ਸਿੰਘ ਸਾਬਕਾ ਜਨਰਲ ਸਕੱਤਰ ਪੰਜਾਬੀ ਸਾਹਿੱਤ ਅਕਾਡਮੀ,ਤ੍ਰੈਲੋਚਨ ਲੋਚੀ ਤੇ ਡਾ. ਗੁਰਚਰਨ ਕੌਰ ਕੋਚਰ(ਦੋਵੇਂ ਮੀਤ ਪ੍ਰਧਾਨ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ)ਡਾ. ਦਲੀਪ ਸਿੰਘ, ਡਾ. ਅਰਵਿੰਦਰ ਕੌਰ, ਡਾ. ਮਨਦੀਪ ਕੌਰ ਰੰਧਾਵਾ, ਰਾਜਿੰਦਰ ਸਿੰਘ ਸੰਧੂ ਅਤੇ ਕਈ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਕਰਨਾਟਕ ਵਿੱਚ ਕਿਸ਼ਤੀ ਦੇ ਕੋਲਡ ਸਟੋਰੇਜ ਵਿੱਚੋਂ ਨਿਕਲੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਦੋ ਹੋਰ ਮਛੇਰਿਆਂ ਦੀ ਮੌਤ

ਕਰਨਾਟਕ ਵਿੱਚ ਕਿਸ਼ਤੀ ਦੇ ਕੋਲਡ ਸਟੋਰੇਜ ਵਿੱਚੋਂ ਨਿਕਲੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਦੋ ਹੋਰ ਮਛੇਰਿਆਂ ਦੀ ਮੌਤ

by Navjot
2 weeks ago
0

  ਕਾਰਵਾਰ (ਕਰਨਾਟਕ), 31 ਅਕਤੂਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਕਰਨਾਟਕ ਦੇ ਕਾਰਵਾਰ ਤਾਲੁਕ ਅਤੇ ਜ਼ਿਲ੍ਹੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 