Big Breaking: ਅਮਰੀਕਾ ਤੋਂ ਭਾਰਤ ਲਿਆਂਦਾ ਜਾ ਰਿਹਾ ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ
ਨਵੀ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ): ਗੈਂਗਸਟਰ ਲਾਰੈਂਸ ਦੇ ਭਰਾ ਅਨਮੋਲ ਨੂੰ ਅਮਰੀਕਾ ਤੋਂ ਭਾਰਤ ਲਿਆਂਦਾ ਜਾ ਰਿਹਾ ਹੈ। ਉਸ ਦੇ 19 ਨਵੰਬਰ ਨੂੰ ਭਾਰਤ ਪਹੁੰਚਣ ਦੀ ਉਮੀਦ ਹੈ। ਭਲਕੇ ਸਵੇਰੇ 10 ਵਜੇ ਤੱਕ ਅਨਮੋਲ ਬਿਸ਼ਨੋਈ ਦਿੱਲੀ ਏਅਰਪੋਰਟ ਪਹੁੰਚ ਸਕਦਾ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਨੇ ਬਾਬਾ ਸਿੱਦੀਕੀ ਦੇ ਪੁੱਤਰ ਜ਼ੀਸ਼ਾਨ ਸਿੱਦੀਕੀ ਨੂੰ ਇੱਕ ਈਮੇਲ ਭੇਜ ਕੇ ਅਨਮੋਲ ਦੇ ਡਿਪੋਰਟੇਸ਼ਨ ਬਾਰੇ ਜਾਣਕਾਰੀ ਦਿੱਤੀ।

ਅਨਮੋਲ ਬਿਸ਼ਨੋਈ ‘ਤੇ ਕਈ ਗੰਭੀਰ ਅਪਰਾਧਾਂ ਦਾ ਦੋਸ਼ ਹੈ। ਅਨਮੋਲ ‘ਤੇ ਐਨਸੀਪੀ ਨੇਤਾ ਬਾਬਾ ਸਿੱਦੀਕੀ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਦੋਸ਼ ਹੈ। ਅਦਾਕਾਰ ਸਲਮਾਨ ਖਾਨ ਦੇ ਘਰ ‘ਤੇ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਅਨਮੋਲ ਦਾ ਨਾਮ ਵੀ ਆਇਆ ਸੀ। ਅਨਮੋਲ ਬਿਸ਼ਨੋਈ ਨੂੰ ਭਾਰਤ ਲਿਆਉਣਾ ਜਾਂਚ ਏਜੰਸੀਆਂ ਲਈ ਇੱਕ ਵੱਡੀ ਸਫਲਤਾ ਹੈ। ਇਸ ਗ੍ਰਿਫ਼ਤਾਰੀ ਨਾਲ ਦੇਸ਼ ਵਿੱਚ ਕਈ ਹਾਈ-ਪ੍ਰੋਫਾਈਲ ਅਪਰਾਧਾਂ ਦੀ ਜਾਂਚ ਨੂੰ ਇੱਕ ਨਵੀਂ ਦਿਸ਼ਾ ਮਿਲਣ ਦੀ ਉਮੀਦ ਹੈ।
ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਉਹ ਫਰਾਰ ਹੋ ਗਿਆ ਸੀ। ਬਾਅਦ ‘ਚ ਉਸਦੀ ਲੋਕੇਸ਼ਨ ਦਾ ਪਤਾ ਲਗਾਇਆ ਗਿਆ ਤਾਂ ਉਸਦਾ ਪਤਾ ਅਮਰੀਕਾ ਵਿੱਚ ਲੱਗਿਆਂ। ਅਨਮੋਲ ਬਿਸ਼ਨੋਈ ਵਿਰੁੱਧ ਭਾਰਤ ਦੇ ਕਈ ਰਾਜਾਂ ਵਿੱਚ ਮਾਮਲੇ ਚੱਲ ਰਹੇ ਹਨ। ਸੁਰੱਖਿਆ ਅਤੇ ਕਾਨੂੰਨੀ ਪ੍ਰਕਿਰਿਆਵਾਂ ਪੂਰੀਆਂ ਹੋਣ ਤੋਂ ਬਾਅਦ, ਅਨਮੋਲ ਬਿਸ਼ਨੋਈ ਨੂੰ ਜਲਦੀ ਹੀ ਭਾਰਤੀ ਜਾਂਚ ਏਜੰਸੀਆਂ ਦੇ ਹਵਾਲੇ ਕਰ ਦਿੱਤਾ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























