Anmol Bishnoi remand : ਅਦਾਲਤ ਨੇ ਅਨਮੋਲ ਬਿਸ਼ਨੋਈ ਨੂੰ ਭੇਜਿਆ 11 ਦਿਨਾਂ ਦੇ ਰਿਮਾਂਡ ‘ਤੇ
ਚੰਡੀਗੜ੍ਹ,19 ਨਵੰਬਰ 2025 (ਵਿਸ਼ਵ ਵਾਰਤਾ): ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਅੱਜ ਅਮਰੀਕਾ ਤੋਂ ਭਾਰਤ ਲਿਆਂਦਾ ਗਿਆ ਅਤੇ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਵਿੱਚ ਪੇਸ਼ (Anmol Bishnoi remand) ਕੀਤਾ ਗਿਆ। ਅਦਾਲਤ ਨੇ ਉਸਨੂੰ 11 ਦਿਨਾਂ ਲਈ ਐਨਆਈਏ ਹਿਰਾਸਤ ਵਿੱਚ ਭੇਜ ਦਿੱਤਾ ਹੈ। ਐਨਆਈਏ ਹੁਣ ਉਸਤੋਂ ਸਖ਼ਤ ਪੁੱਛਗਿੱਛ ਕਰੇਗੀ। ਅਨਮੋਲ ਬਿਸ਼ਨੋਈ ਵਿਰੁੱਧ 18 ਮਾਮਲੇ ਦਰਜ ਹਨ।

ਅਮਰੀਕਾ ਤੋਂ ਡਿਪੋਰਟ ਕੀਤੇ ਗਏ ਅਨਮੋਲ ਬਿਸ਼ਨੋਈ ਨੂੰ ਦਿੱਲੀ ਹਵਾਈ ਅੱਡੇ ‘ਤੇ ਉਤਰਨ ‘ਤੇ NIA ਨੇ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਬਾਅਦ NIA ਟੀਮ ਨੇ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ। ਅਨਮੋਲ ਬਿਸ਼ਨੋਈ, ਮਰਹੂਮ ਐਨਸੀਪੀ ਨੇਤਾ ਬਾਬਾ ਸਿੱਦੀਕੀ ਦੇ ਕਤਲ ਕੇਸ ਵਿੱਚ ਮੁਲਜ਼ਮ ਹੈ। ਉਹ ਸਲਮਾਨ ਖਾਨ ਦੇ ਘਰ ‘ਤੇ ਗੋਲੀਬਾਰੀ ਸਮੇਤ ਕਈ ਮਾਮਲਿਆਂ ਵਿੱਚ ਵੀ ਲੋੜੀਂਦਾ ਹੈ। ਐਨਆਈਏ ਨੇ ਅਦਾਲਤ ਤੋਂ ਅਨਮੋਲ ਦੀ 15 ਦਿਨਾਂ ਦੀ ਹਿਰਾਸਤ ਮੰਗੀ ਸੀ। ਪਰ ਅਦਾਲਤ ਨੇ ਉਸਨੂੰ 11 ਦਿਨਾਂ ਲਈ NIA ਹਿਰਾਸਤ ਵਿੱਚ ਭੇਜ ਦਿੱਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























